ਚੰਡੀਗੜ੍ਹ ਪੁਲਿਸ 'ਚ ਮੱਚਿਆ ਹੜਕੰਪ; ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਭੇਜੀ ਗਈ ਈਮੇਲ

ਪੰਜਾਬ ਦੇ ਮੁੱਖ ਮੰਤਰੀ ਦਫ਼ਤਰ, ਮੁੱਖ ਸਕੱਤਰ, ਡੀ.ਜੀ.ਪੀ. ਅਤੇ ਸਾਈਬਰ ਕਰਾਈਮ ਪੁਲਿਸ ਨੂੰ ਇੱਕ ਈਮੇਲ ਭੇਜੀ ਗਈ ਹੈ, ਜਿਸ ਵਿੱਚ 31 ਅਗਸਤ ਨੂੰ ਚੰਡੀਗੜ੍ਹ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

By:  Lajwinder Kaur August 31st 2026 03:42 PM -- Updated: August 31st 2026 03:53 PM

ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਸਮੇਤ ਸੂਬੇ ਦੇ ਕਈ ਸੀਨੀਅਰ ਅਧਿਕਾਰੀਆਂ ਨੂੰ ਇੱਕ ਅਤਿ-ਸੰਵੇਦਨਸ਼ੀਲ ਅਤੇ ਧਮਕੀ ਭਰੀ ਈਮੇਲ ਫਾਰਵਰਡ ਕੀਤੀ ਗਈ ਹੈ, ਜਿਸ ਵਿੱਚ ਚੰਡੀਗੜ੍ਹ ਵਿਧਾਨ ਸਭਾ ਨੂੰ ਬੰਬ ਨਾਲ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਧਮਕੀ ਭਰੇ ਸੁਨੇਹੇ ਵਿੱਚ 31 ਅਗਸਤ ਨੂੰ ਧਮਾਕੇ ਦੀ ਚੇਤਾਵਨੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸੁਰੱਖਿਆ ਅਤੇ ਖ਼ੁਫ਼ੀਆ ਏਜੰਸੀਆਂ ਵਿੱਚ ਹੜਕੰਪ ਮੱਚ ਗਿਆ ਹੈ।  

ਮਿਲੀ ਜਾਣਕਾਰੀ ਮੁਤਾਬਕ ਇਹ ਧਮਕੀ ਭਰਿਆ ਸੁਨੇਹਾ ਪੰਜਾਬ ਦੇ ਮੁੱਖ ਮੰਤਰੀ ਦੇ ਅਧਿਕਾਰਤ ਈਮੇਲ ਪਤੇ ਤੋਂ ਇਲਾਵਾ ਪੰਜਾਬ ਦੇ ਮੁੱਖ ਸਕੱਤਰ, ਡੀ.ਜੀ.ਪੀ. ਪੰਜਾਬ ਅਤੇ ਸਟੇਟ ਸਾਈਬਰ ਕਰਾਈਮ ਪੁਲਿਸ ਨੂੰ ਫਾਰਵਰਡ ਕੀਤਾ ਗਿਆ ਹੈ। ਈਮੇਲ ਦੇ ਅੰਦਰ ਖਾਲਿਸਤਾਨ ਪੱਖੀ ਨਾਅਰਿਆਂ ਦੀ ਵਰਤੋਂ ਕੀਤੀ ਗਈ ਹੈ ਅਤੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਨਾਲ ਜੁੜੇ ਦਿਲਾਵਰ ਸਿੰਘ ਬੱਬਰ ਦਾ ਜ਼ਿਕਰ ਵੀ ਕੀਤਾ ਗਿਆ ਹੈ। ਸੁਨੇਹੇ ਦਾ ਮੁੱਖ ਕੇਂਦਰ ਚੰਡੀਗੜ੍ਹ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣਾ ਦੱਸਿਆ ਗਿਆ ਹੈ। 

ਮੋਹਾਲੀ ਦਾ ਪੀਸੀਏ ਕ੍ਰਿਕਟ ਸਟੇਡੀਅਮ ਪੰਜਾਬ ਦੇ ਪ੍ਰਮੁੱਖ ਕ੍ਰਿਕਟ ਸਥਾਨਾਂ ਵਿੱਚੋਂ ਇੱਕ ਹੈ। ਧਮਕੀ ਤੋਂ ਬਾਅਦ ਸੁਰੱਖਿਆ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਇਸ ਸਮੇਂ ਜਾਂਚ ਕਰ ਰਹੀਆਂ ਹਨ ਅਤੇ ਧਮਕੀ ਸੰਬੰਧੀ ਵਿਸਤ੍ਰਿਤ ਜਾਣਕਾਰੀ ਇਕੱਠੀ ਕਰ 

 ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਸ਼ੁਰੂ

ਇਸ ਸੰਵੇਦਨਸ਼ੀਲ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਚੰਡੀਗੜ੍ਹ-ਪੰਜਾਬ ਪੁਲਿਸ ਨੇ ਇਸ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ। ਸੰਵੇਦਨਸ਼ੀਲ ਇਲਾਕਿਆਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਹਾਲਾਂਕਿ, ਸੁਰੱਖਿਆ ਅਧਿਕਾਰੀ ਇਸ ਪਹਿਲੂ ਤੋਂ ਵੀ ਜਾਂਚ ਕਰ ਰਹੇ ਹਨ ਕਿ ਇਹ ਈਮੇਲ ਅਸਲ ਖ਼ਤਰਾ ਹੈ ਜਾਂ ਫਿਰ ਮਹਿਜ਼ ਮਾਹੌਲ ਖ਼ਰਾਬ ਕਰਨ ਲਈ ਕੀਤੀ ਗਈ ਕੋਈ ਅਫ਼ਵਾਹ (ਹੋਕਸ ਕਾਲ/ਮੇਲ) ਹੈ।  ਸਾਈਬਰ ਸੈੱਲ ਦੀਆਂ ਟੀਮਾਂ ਇਸ ਈਮੇਲ ਦੇ ਆਈ.ਪੀ. ਐਡਰੈੱਸ (IP Address) ਅਤੇ ਇਸ ਨੂੰ ਭੇਜਣ ਵਾਲੇ ਅਸਲ ਸਰੋਤ ਦਾ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ। ਪ੍ਰਸ਼ਾਸਨ ਵੱਲੋਂ ਅਜੇ ਇਸ ਦੀ ਅਧਿਕਾਰਤ ਪੁਸ਼ਟੀ ਦੀ ਉਡੀਕ ਕੀਤੀ ਜਾ ਰਹੀ ਹੈ, ਪਰ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਖੇਤਰ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

Related Post

ਪੰਜਾਬ ਚੋਣਾਂ ਤੋਂ ਪਹਿਲਾਂ ਹਾਈਕਮਾਂਡ ਨੇ ਇਸ ਸੀਨੀਅਰ ਕਾਂਗਰਸੀ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਪੋਸਟ ਪਾ ਕੀਤਾ ਧੰਨਵਾਦ
AAP ਹੋਈ ਹੋਰ ਮਜ਼ਬੂਤ! ਕੈਬਨਿਟ ਮੰਤਰੀ ਹਰਪਾਲ ਚੀਮਾ ਦੀ ਮੌਜੂਦਗੀ 'ਚ ਕਈ ਪ੍ਰਮੁੱਖ ਸ਼ਖ਼ਸੀਅਤਾਂ 'ਆਪ' ‘ਚ ਸ਼ਾਮਲ
ਪੰਜਾਬ ਚੋਣਾਂ 2027 ਤੋਂ ਪਹਿਲਾਂ AAP ਦਾ ਵੱਡਾ ਕਦਮ, ਕਈ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ
SGPC ਦਾ ਵੱਡਾ ਫ਼ੈਸਲਾ! ਕੇਂਦਰੀ ਸਿੱਖ ਅਜਾਇਬ ਘਰ 'ਚ ਲੱਗੇਗੀ ਪਰਵਿੰਦਰ ਝੋਟਾ ਦੀ ਤਸਵੀਰ, ਜ਼ਖ਼ਮੀ ਨੌਜਵਾਨਾਂ ਨੂੰ 5-5 ਲੱਖ ਦੀ ਸਹਾਇਤਾ ਦਾ ਐਲਾਨ
ਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ! ਜਲਦ ਆਵੇਗੀ ਚੋਣ ਕਮਿਸ਼ਨ ਦੀ ਟੀਮ, ਸਿਆਸੀ ਪਾਰਟੀਆਂ ਪੱਬਾਂ ਭਾਰ…
ਪੰਜਾਬ-ਚੰਡੀਗੜ੍ਹ 'ਚ ਸਵੇਰੇ-ਸ਼ਾਮ ਵਧੇਗੀ ਠੰਢ, ਅੱਜ ਮੌਸਮ ਰਹੇਗਾ ਖੁਸ਼ਕ; ਤਾਪਮਾਨ ਆਮ ਨਾਲੋਂ 2.6 ਡਿਗਰੀ ਹੇਠਾਂ; ਰੋਪੜ ‘ਚ 32.7 ਡਿਗਰੀ ਦਰਜ

© Copyright Galactic Television & Communications Pvt. Ltd. 2026. All rights reserved.