Firing at Hotel Owner House, ਕਾਰੋਬਾਰੀ ਦੀ ਕੋਠੀ 'ਤੇ ਫਾਇਰਿੰਗ

By:  Jitendra Baghel November 5th 2025 04:38 PM

ਚੰਡੀਗੜ੍ਹ ‘ਚ ਕੋਠੀ ‘ਤੇ ਤਾਬੜਤੋੜ ਫਾਇਰਿੰਗ, ਹਮਲਾਵਰ ਫਰਾਰ

ਫਾਇਰਿੰਗ ਨਾਲ ਦਹਿਲਿਆ ਚੰਡੀਗੜ੍ਹ, ਜੀ ਹਾਂ..ਅੱਜ ਸਵੇਰੇ ਬਦਮਾਸ਼ਾਂ ਨੇ ਇਕ ਕੋਠੀ ‘ਤੇ ਤਾਬੜਤੋੜ ਫਾਇਰਿੰਗ ਕੀਤੀ । ਬਾਈਕ ਸਵਾਰ ਦੋ ਬਦਮਾਸ਼ਾਂ ਨੇ ਘਰ ‘ਤੇ 4 ਰਾਉਂਡ ਫਾਇਰਿੰਗ ਕੀਤੀ । ਇਸ ਦੌਰਾਨ ਘਰ ਅੰਦਰ ਖੜ੍ਹੀ ਥਾਰ ਦਾ ਸ਼ੀਸ਼ਾ ਟੁੱਟ ਗਿਆ  ।

ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਦੋਵੇਂ ਬਦਮਾਸ਼ ਮੌਕੇ ਤੋਂ ਫ਼ਰਾਰ ਹੋ ਗਏ । ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਈ ਖੋਲ੍ਹ ਬਰਮਾਦ ਕੀਤੇ, ਇਨ੍ਹਾਂ ਹੀ ਨਹੀਂ ਸ਼ਹਿਰ ਅੰਦਰ ਨਾਕੇਬੰਦੀ ਕਰ ਹਮਲਾਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ । ਸੀਸੀਟੀਵੀ ਵੀ ਖੰਗਾਲੇ ਜਾ ਰਹੇ ਨੇ, ਤਾਂ ਜੋ ਹਮਲਾਵਰਾਂ ਦੇ ਆਉਣ-ਜਾਣ ਵਾਲੇ ਰਸਤਿਆਂ ਦਾ ਪਤਾ ਲਗਾਇਆ ਜਾ ਸਕੇ । 

ਪੁਲਿਸ ਦਾ ਕਹਿਣਾ ਹੈ ਕਿ ਚੰਡੀਗੜ੍ਹ ਦੇ ਸੈਕਟਰ 38C ਸਥਿਤ ਕੋਠੀ ਨੰਬਰ 2176 ‘ਤੇ ਫਾਇਰਿੰਗ ਹੋਈ । ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ ਤਾਂ ਰੰਜਿਸ਼ ਦਾ ਪਤਾ ਚੱਲ ਸਕੇ । ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਹਰਦੀਪ ਸਿੰਘ ਦੇ ਤਾਏ ਦੇ ਪੁੱਤਰ ਮਨਜੀਤ ਸਿੰਘ ਦੇ ਘਰ ‘ਤੇ ਫਾਇਰਿੰਗ ਹੋਈ ਹੈ । ਫਿਲਹਾਲ ਫਾਇਰਿੰਗ ਦੀ ਵਜ੍ਹਾ ਤੇ ਬਦਮਾਸ਼ਾਂ ਦੀ ਪਛਾਣ ਦਾ ਕੋਈ ਸੁਰਾਗ਼ ਨਹੀਂ ਮਿਲਿਆ । ਪੁਲਿਸ ਪੂਰੇ ਮਾਮਲੇ ਨੂੰ ਰੰਗਦਾਰੀ ਨਾਲ ਜੋੜ ਕੇ ਵੇਖ ਰਹੀ ਹੈ । ਪੁਲਿਸ ਵੱਲੋਂ ਬਦਮਾਸ਼ਾਂ ਦੀ ਭਾਲ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ । 


Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.