ਚੰਡੀਗੜ੍ਹ 'ਚ ਛਾਈ ਧੁੰਦ,ਘੱਟ ਵਿਜ਼ੀਬਲਿਟੀ ਕਾਰਨ ਵਾਹਨਾਂ ਦੀ ਰਫਤਾਰ ਹੌਲੀ

By:  Jitendra Baghel December 24th 2025 11:35 AM

ਪੂਰੇ ਭਾਰਤ ਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ ।ਹੁਣ ਚੰਡੀਗੜ੍ਹ ਸੰਘਣੀ ਧੁੰਦ ਦੀ ਲਪੇਟ ਵਿੱਚ ਆ ਗਿਆ। ਘੱਟ ਵਿਜ਼ੀਬਲਿਟੀ ਕਾਰਨ ਵਾਹਨਾਂ ਨੂੰ ਰੇਂਗਣਾ ਪਿਆ। ਹਾਲਾਂਕਿ ਅੱਜ ਲੁਧਿਆਣਾ ਤੇ ਅੰਮ੍ਰਿਤਸਰ ਵਿੱਚ ਮੌਸਮ ਸਾਫ਼ ਰਿਹਾ, ਸਵੇਰ ਭਰ ਧੁੱਪ ਛਾਈ ਰਹੀ।

ਇਸ ਦੌਰਾਨ, ਮੌਸਮ ਵਿਭਾਗ ਨੇ ਛੇ ਦਿਨਾਂ ਲਈ ਠੰਡੀ ਤੇ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਛਾਈ ਰਹੇਗੀ। ਇਸ ਸਮੇਂ ਦੌਰਾਨ ਸੁੱਕੀ ਠੰਡ  ਰਹੇਗੀ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਅਨੁਸਾਰ, 26 ਦਸੰਬਰ ਤੱਕ ਸੰਘਣੀ ਧੁੰਦ ਲਈ Orange ਅਲਰਟ ਤੇ 29 ਦਸੰਬਰ ਤੱਕ ਸੰਘਣੀ ਧੁੰਦ ਲਈ Yellow ਅਲਰਟ ਜਾਰੀ ਕੀਤੀ ਗਈ ਹੈ।

ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਵਿਜ਼ੀਬਲਿਟੀ ਜ਼ੀਰੋ ਸੀ, ਜਦੋਂ ਕਿ ਫਰੀਦਕੋਟ ਵਿੱਚ 10 ਮੀਟਰ ਦਰਜ ਕੀਤਾ ਗਿਆ। ਇਸੇ ਤਰ੍ਹਾਂ, ਪਟਿਆਲਾ, ਲੁਧਿਆਣਾ ਅਤੇ ਗੁਰਦਾਸਪੁਰ ਵਿੱਚ ਵਿਜ਼ੀਬਲਿਟੀ 50 ਮੀਟਰ ਤੱਕ ਸੀ। ਗੁਰਦਾਸਪੁਰ ਵਿੱਚ ਸਭ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਆਨੰਦਪੁਰ ਵਿੱਚ ਸਭ ਤੋਂ ਵੱਧ ਤਾਪਮਾਨ 25.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.