ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਚੰਡੀਗੜ੍ਹ ਸਥਿਤ ਮੁੱਖ ਚੋਣ ਅਧਿਕਾਰੀ (CEO) ਦੇ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ (AAP) ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਮਾਹੌਲ ਕਾਫ਼ੀ ਗਰਮਾ ਗਿਆ।
ਚੰਡੀਗੜ੍ਹ ਸਥਿਤ ਮੁੱਖ ਚੋਣ ਅਧਿਕਾਰੀ (CEO) ਦੇ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ (AAP) ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਮਾਹੌਲ ਕਾਫ਼ੀ ਗਰਮਾ ਗਿਆ। ਪ੍ਰਦਰਸ਼ਨ ਕਰ ਰਹੇ 'ਆਪ' ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਕਈ ਆਗੂਆਂ ਅਤੇ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਚੋਣ ਕਮਿਸ਼ਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ
'ਆਪ' ਨੇਤਾ ਅਤੇ ਵਰਕਰ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲ ਵਧ ਰਹੇ ਸਨ। ਪ੍ਰਦਰਸ਼ਨਕਾਰੀ ਚੋਣ ਪ੍ਰਕਿਰਿਆ 'ਤੇ ਸਵਾਲ ਖੜ੍ਹੇ ਕਰਦਿਆਂ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਸਨ।
ਪੁਲਿਸ ਵੱਲੋਂ ਬੈਰੀਕੇਡਿੰਗ ਤੇ ਕਾਰਵਾਈ
ਮੌਕੇ 'ਤੇ ਮੌਜੂਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਹੋਈ ਸੀ। ਜਦੋਂ 'ਆਪ' ਆਗੂ ਅਤੇ ਵਰਕਰ ਦਫ਼ਤਰ ਵੱਲ ਵਧਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਮਨੀਸ਼ ਸਿਸੋਦੀਆ ਸਮੇਤ ਪੰਜਾਬ 'ਆਪ' ਦੇ ਕਈ ਮੁੱਖ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਕੇ ਗੱਡੀਆਂ ਵਿੱਚ ਬਠਾ ਲਿਆ।
'ਆਪ' ਨੇਤਾਵਾਂ ਨੇ ਪੁਲਿਸ ਕਾਰਵਾਈ ਦਾ ਵਿਰੋਧ ਕਰਦਿਆਂ ਕਿਹਾ ਕਿ ਸ਼ਾਂਤੀਪੂਰਨ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਲੋਕਤੰਤਰ ਦੀ ਬਹਾਲੀ ਲਈ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ।