Chandigarh: ਨਿਰਧਾਰਤ ਸਮੇਂ ਤੋਂ ਪਹਿਲਾਂ ਚੱਲੀ ਸ਼ਤਾਬਦੀ ਐਕਸਪ੍ਰੈਸ,ਕਈ ਯਾਤਰੀ ਜ਼ਖਮੀ

By:  Gurjeet Singh January 4th 2026 03:24 PM -- Updated: January 4th 2026 06:05 PM

ਚੰਡੀਗੜ੍ਹ:-  ਰੇਲਵੇ ਸਟੇਸ਼ਨ ’ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇੱਕ ਯਾਤਰੀ ਟ੍ਰੇਨ ਬਿਨਾਂ ਕਿਸੇ ਪੂਰਵ ਐਲਾਨ ਜਾਂ ਸੰਕੇਤ ਦੇ ਆਪਣੇ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਰਵਾਨਾ ਹੋ ਗਈ। ਅਚਾਨਕ ਟ੍ਰੇਨ ਦੇ ਚੱਲ ਪੈਣ ਕਾਰਨ ਪਲੇਟਫਾਰਮ ’ਤੇ ਸਵਾਰ ਹੋ ਰਹੇ ਕਈ ਯਾਤਰੀ ਆਪਣਾ ਸੰਤੁਲਨ ਗੁਆ ਬੈਠੇ ਅਤੇ ਹੇਠਾਂ ਡਿੱਗ ਪਏ। ਇਸ ਘਟਨਾ ਦੌਰਾਨ ਔਰਤਾਂ, ਬਜ਼ੁਰਗਾਂ ਅਤੇ ਹੋਰ ਯਾਤਰੀਆਂ ਨੂੰ ਗੰਭੀਰ ਚੋਟਾਂ ਆਈਆਂ, ਜਿਸ ਕਾਰਨ ਸਟੇਸ਼ਨ ’ਤੇ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ।

ਪ੍ਰਾਪਤ ਜਾਣਕਾਰੀ ਮੁਤਾਬਕ ਟ੍ਰੇਨ ਦੇ ਦਰਵਾਜ਼ਿਆਂ ’ਤੇ ਅਜੇ ਵੀ ਕਈ ਯਾਤਰੀ ਸਵਾਰ ਹੋ ਰਹੇ ਸਨ ਕਿ ਅਚਾਨਕ ਟ੍ਰੇਨ ਚੱਲ ਪਈ। ਨਾ ਤਾਂ ਕੋਈ ਘੋਸ਼ਣਾ ਕੀਤੀ ਗਈ ਸੀ ਅਤੇ ਨਾ ਹੀ ਵਿਸਲ ਜਾਂ ਹਰੀ ਝੰਡੀ ਦਿੱਤੀ ਗਈ। ਇਸ ਕਾਰਨ ਕੁਝ ਯਾਤਰੀ ਟ੍ਰੇਨ ਦੇ ਦਰਵਾਜ਼ਿਆਂ ਕੋਲੋਂ ਡਿੱਗ ਗਏ, ਜਦਕਿ ਕੁਝ ਪਲੇਟਫਾਰਮ ’ਤੇ ਹੀ ਜ਼ਮੀਨ ’ਤੇ ਆ ਪਏ। ਘਟਨਾ ਦੇ ਤੁਰੰਤ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਜ਼ਖ਼ਮੀਆਂ ਦੀ ਮਦਦ ਕੀਤੀ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਸਖ਼ਤ ਕਾਰਵਾਈ ਦੀ ਮੰਗ :-  ਇਸ ਘਟਨਾ ਤੋਂ ਬਾਅਦ ਯਾਤਰੀਆਂ ਵਿੱਚ ਭਾਰੀ ਗੁੱਸਾ ਦੇਖਣ ਨੂੰ ਮਿਲਿਆ। ਗੁੱਸੇ ਵਿੱਚ ਆਏ ਯਾਤਰੀਆਂ ਨੇ ਰੇਲਵੇ ਪ੍ਰਸ਼ਾਸਨ ਅਤੇ ਟ੍ਰੇਨ ਸਟਾਫ਼ ਖ਼ਿਲਾਫ਼ ਨਾਰਾਜ਼ਗੀ ਜਤਾਈ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਯਾਤਰੀਆਂ ਦਾ ਕਹਿਣਾ ਹੈ ਕਿ ਜੇ ਸਮੇਂ ਸਿਰ ਐਲਾਨ ਕੀਤਾ ਜਾਂਦਾ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਂਦੀ, ਤਾਂ ਇਹ ਹਾਦਸਾ ਟਲ ਸਕਦਾ ਸੀ।

ਸੁਰੱਖਿਆ ਨੂੰ ਲੈ ਖੜ੍ਹੇ ਸਵਾਲ :-  ਇਸ ਘਟਨਾ ਨੇ ਰੇਲਵੇ ਸਟੇਸ਼ਨਾਂ ’ਤੇ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਫਿਰ ਤੋਂ ਸਵਾਲ ਖੜ੍ਹੇ ਕਰ ਦਿੱਤੇ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਰੇਲਵੇ ਪ੍ਰਸ਼ਾਸਨ ਵੱਲੋਂ ਕੜੇ ਸੁਰੱਖਿਆ ਕਦਮ ਲਾਗੂ ਕੀਤੇ ਜਾਣ।

https://www.instagram.com/reel/DTFMs8QEuqQ/?igsh=bGd2bXJmdGJqa2Ez

ਲੋਕੋ ਪਾਇਲਟ ਵਿਰੁੱਧ ਮਾਮਲਾ ਦਰਜ, ਜਾਂਚ ਜਾਰੀ :-  ਚੰਡੀਗੜ੍ਹ ਜੀਆਰਪੀ ਦੇ ਡੀਐਸਪੀ ਰਾਜੇਸ਼ ਨੇ ਦੱਸਿਆ ਕਿ ਯਾਤਰੀ ਸੁਰੇਂਦਰ ਭਾਰਦਵਾਜ ਦੀ ਸ਼ਿਕਾਇਤ ਦੇ ਆਧਾਰ 'ਤੇ ਲੋਕੋ ਪਾਇਲਟ ਵਿਰੁੱਧ ਧਾਰਾ 109, 125, 198, 199, 281, 3(5) ਬੀਐਨਐਸ, ਅਤੇ ਰੇਲਵੇ ਐਕਟ ਦੀ ਧਾਰਾ 154 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਜ਼ਬਤ ਕਰ ਲਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਟ੍ਰੇਨ ਵਿੱਚ ਸਵਾਰ ਯਾਤਰੀਆਂ ਤੋਂ ਵੀ ਜਲਦੀ ਹੀ ਪੁੱਛਗਿੱਛ ਕੀਤੀ ਜਾਵੇਗੀ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.