ਪੰਜਾਬ ਵਿੱਚ ਠੰਡ ਦੀ ਦਸਤਕ!...ਕਈ ਜ਼ਿਲ੍ਹਿਆਂ ਵਿੱਚ ALERT

By:  Jitendra Baghel December 12th 2025 01:38 PM

ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ 12 ਤੋਂ 15 ਦਸੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸੀਤ ਲਹਿਰ ਪ੍ਰਭਾਵ ਜਾਰੀ ਰਹੇਗਾ। ਪੰਜਾਬ ਵਿੱਚ ਸਰਦੀ ਦਾ ਮੌਸਮ ਪੂਰੀ ਤਰ੍ਹਾਂ ਦਸਤਕ ਦੇ ਚੁੱਕਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਵਿੱਚ ਧੁੰਦ ਦੀ ਤੀਬਰਤਾ ਵਿੱਚ ਹੋਰ ਵੀ ਵਾਧਾ ਹੋਵੇਗਾ ਅਤੇ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਨਜ਼ਰ ਆਵੇਗੀ।

ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਗਲੇ ਦਿਨਾਂ ਦੌਰਾਨ ਕੋਹਰੇ ਦੀ ਤੀਬਰਤਾ ਵੱਧਣ ਦੀ ਸੰਭਾਵਨਾ ਹੈ। 12 ਦਸੰਬਰ ਨੂੰ ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਸੰਘਣੀ ਧੁੰਦ ਦਾ ਅਲਰਟ

ਜਾਰੀ ਕੀਤਾ ਗਿਆ ਹੈ। ਉੱਥੇ ਹੀ 13 ਦਸੰਬਰ ਨੂੰ ਮੌਸਮ ਵਿਭਾਗ ਨੇ  ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਫਗਵਾੜਾ, ਬਰਨਾਲਾ, ਮਾਨਸਾ, ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਨੂੰ ਠੰਡ ਦੇ ਨਾਲ  ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ 14 ਤੇ 15 ਤਰੀਖ ਨੂੰ ਇਨ੍ਹਾਂ ਜ਼ਿਲ੍ਹਿਆਂ ਨੂੰ ਅਲਰਟ ਰਹਿਣ ਦੀ ਅਪੀਲ ਕੀਤੀ।

ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਦੌਰਾਨ ਕੋਹਰਾ ਕਾਫ਼ੀ ਵੱਧ ਜਾਵੇਗਾ, ਜਿਸ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਹੋ ਸਕਦੀ ਹੈ। ਪੰਜਾਬ ਦੇ ਲੋਕਾਂ ਨੂੰ ਅਲਰਟ ਰਹਿਣ ਦੀ ਅਪੀਲ ਕੀਤੀ।

Related Post

ਪੰਜਾਬੀਓ ਸਾਵਧਾਨ! ਭਾਰੀ ਮੀਂਹ ਦਾ ਅਲਰਟ: ਅੱਜ ਤੋਂ ਚਾਰ ਦਿਨ ਜੰਮ ਕੇ ਵਰ੍ਹਨਗੇ ਬੱਦਲ, ਤਾਪਮਾਨ ‘ਚ ਆਵੇਗੀ ਗਿਰਾਵਟ
ਹਲਕਾ ਘਨੌਰ ‘ਚ ਸ਼੍ਰੋਮਣੀ ਅਕਾਲੀ ਦਲ ਹੋਈ ਹੋਰ ਮਜ਼ਬੂਤ; 'ਆਪ' ਤੇ ‘ਕਾਂਗਰਸ’ ਛੱਡ ਸੈਂਕੜੇ ਨੌਜਵਾਨ ਅਕਾਲੀ ਦਲ 'ਚ ਸ਼ਾਮਲ
CM ਭਗਵੰਤ ਮਾਨ ਦੀ ਵੱਡੀ ਅਪੀਲ; ਜੇ ਨਾ ਭਰਿਆ ਆਹ ਫਾਰਮ ਤਾਂ ਮਹਿਲਾਵਾਂ ਨੂੰ ਨਹੀਂ ਮਿਲਣਗੇ 1000-1500 ਰੁਪਏ
ਪੰਜਾਬ ਕਾਂਗਰਸ 'ਚ 'ਰਾਜਾ' ਵੜਿੰਗ ਹੀ ਰਹਿਣਗੇ ਪ੍ਰਧਾਨ; ਅੰਦਰੂਨੀ ਕਲੇਸ਼ ਵਿਚਾਲੇ ਭੁਪੇਸ਼ ਬਘੇਲ ਦਾ ਸਪੱਸ਼ਟ ਸੰਦੇਸ਼-ਲੀਡਰਸ਼ਿਪ ‘ਚ ਕੋਈ ਤਬਦੀਲੀ…
ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; ਤਲਵੰਡੀ ਸਾਬੋ ਥਾਣੇ ਦਾ ASI 20 ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਵਿਭਾਗ ‘ਚ ਮੱਚੀ ਤਰਥੱਲੀ
ਪੰਜਾਬ ‘ਚ ਮਾਨਸੂਨ ਸੁਸਤ; ਕੁੱਝ ਜ਼ਿਲ੍ਹਿਆਂ 'ਚ ਛਮ-ਛਮ ਬਾਰਿਸ਼; ਹੁੰਮਸ ਤੋਂ ਪ੍ਰੇਸ਼ਾਨ ਲੋਕ, 12 ਜੁਲਾਈ ਤੱਕ ਭਾਰੀ ਮੀਂਹ ਦੀ ਚਿਤਾਵਨੀ

© Copyright Galactic Television & Communications Pvt. Ltd. 2026. All rights reserved.