ਚੰਡੀਗੜ੍ਹ ਵਾਲਿਆਂ ਲਈ ਖੁਸ਼ਖਬਰੀ! ₹16.63 ਕਰੋੜ ਦੀ ਲਾਗਤ ਵਾਲਾ ਮਿਲੇਗਾ ਹਾਈ-ਲੈਵਲ ਬ੍ਰਿਜ, ਟ੍ਰੈਫਿਕ ਜਾਮ ਤੋਂ ਮਿਲੇਗੀ ਨਿਜ਼ਾਤ

By:  Lajwinder Kaur April 23rd 2026 04:23 PM -- Updated: April 23rd 2026 05:13 PM

ਸਿਟੀ ਬਿਊਟੀਫੁੱਲ ਦੇ ਲਈ ਅਹਿਮ ਖਬਰ ਸਾਹਮਣੇ ਸਾਹਮਣੇ ਆਈ ਹੈ। ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਮਨੀਮਾਜਰਾ ਅਤੇ ਸੈਕਟਰ-26 ਨੂੰ ਜੋੜਨ ਵਾਲੇ ਸੁਖਨਾ ਚੋਅ 'ਤੇ ਇੱਕ ਹਾਈ-ਲੈਵਲ ਬ੍ਰਿਜ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਫੈਸਲਾ ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ।

ਲੋਕਾਂ ਨੂੰ ਆਉਂਦੀ ਪ੍ਰੇਸ਼ਾਨੀ

ਮੀਟਿੰਗ ਦੌਰਾਨ ਇੰਜੀਨੀਅਰਿੰਗ ਵਿਭਾਗ ਵੱਲੋਂ ਇਸ ਪ੍ਰੋਜੈਕਟ ਦੀ ਵਿਸਥਾਰਪੂਰਵਕ ਪੇਸ਼ਕਾਰੀ (Presentation) ਦਿੱਤੀ ਗਈ। ਮੌਜੂਦਾ ਸਮੇਂ ਵਿੱਚ ਇਸ ਰਸਤੇ 'ਤੇ ਬਣਿਆ 'ਵੈਂਟਡ ਕਾਜ਼ਵੇ' (ਨੀਵਾਂ ਪੁਲ) ਹੀ ਮਨੀਮਾਜਰਾ ਅਤੇ ਸੈਕਟਰ-26 ਵਿਚਕਾਰ ਸੰਪਰਕ ਦਾ ਮੁੱਖ ਸਾਧਨ ਹੈ। ਇਸ ਪੁਲ ਦੀ ਚੌੜਾਈ ਘੱਟ ਹੋਣ ਕਾਰਨ ਭੀੜ-ਭੜੱਕੇ ਵਾਲੇ ਸਮੇਂ (Peak Hours) ਵਿੱਚ ਇੱਥੇ ਭਾਰੀ ਜਾਮ ਲੱਗ ਜਾਂਦਾ ਹੈ।

ਬਰਸਾਤ ਦੇ ਮੌਸਮ ਵਿੱਚ ਜਦੋਂ ਸੁਖਨਾ ਚੋਅ ਵਿੱਚ ਪਾਣੀ ਦਾ ਪੱਧਰ ਵੱਧ ਜਾਂਦਾ ਹੈ, ਤਾਂ ਇਹ ਰਸਤਾ ਕਈ ਵਾਰ ਬੰਦ ਕਰਨਾ ਪੈਂਦਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨਾਲ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਸਗੋਂ ਸੁਰੱਖਿਆ ਦੇ ਲਿਹਾਜ਼ ਨਾਲ ਵੀ ਖ਼ਤਰਾ ਬਣਿਆ ਰਹਿੰਦਾ ਹੈ।

₹16.63 ਕਰੋੜ ਦੀ ਲਾਗਤ ਨਾਲ ਹੋਵੇਗਾ ਨਿਰਮਾਣ

ਇਸ ਪ੍ਰੋਜੈਕਟ 'ਤੇ ਲਗਭਗ ₹16.63 ਕਰੋੜ ਖਰਚ ਕੀਤੇ ਜਾਣਗੇ। ਇਸ ਪੁਲ ਦੇ ਦੋਵੇਂ ਪਾਸੇ ਚਾਰ-ਲੇਨ ਦੀ ਸੜਕ ਬਣਾਈ ਜਾਵੇਗੀ। ਇਸ ਦੇ ਨਾਲ ਹੀ ਪੈਦਲ ਚੱਲਣ ਵਾਲਿਆਂ ਲਈ ਫੁੱਟਪਾਥ ਅਤੇ ਸਾਈਕਲ ਟ੍ਰੈਕ ਵੀ ਤਿਆਰ ਕੀਤੇ ਜਾਣਗੇ। ਨਿਰਮਾਣ ਕਾਰਜਾਂ ਵਿੱਚ RCC ਅਤੇ ਪ੍ਰੀਕਾਸਟ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਬਿਹਤਰ ਡਰੇਨੇਜ ਸਿਸਟਮ (ਨਿਕਾਸੀ ਪ੍ਰਬੰਧ) ਅਤੇ ਹੜ੍ਹ ਤੋਂ ਬਚਾਅ ਲਈ ਵਿਸ਼ੇਸ਼ ਉਪਾਅ ਕੀਤੇ ਜਾਣਗੇ, ਤਾਂ ਜੋ ਇਹ ਪੁਲ ਹਰ ਮੌਸਮ ਵਿੱਚ ਸੁਰੱਖਿਅਤ ਅਤੇ ਟਿਕਾਊ ਰਹੇ।

ਪੰਚਕੂਲਾ ਨਾਲ ਵੀ ਬਿਹਤਰ ਹੋਵੇਗਾ ਸੰਪਰਕ:

ਪ੍ਰਸ਼ਾਸਨ ਦੇ ਅਨੁਸਾਰ, ਇਸ ਪ੍ਰੋਜੈਕਟ 'ਤੇ ਕੰਮ ਜੁਲਾਈ 2026 ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਨਿਰਮਾਣ ਕਾਰਜ ਸ਼ੁਰੂ ਹੋਣ ਤੋਂ ਬਾਅਦ ਇਸ ਨੂੰ 12 ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਹਾਈ-ਲੈਵਲ ਬ੍ਰਿਜ ਦੇ ਬਣਨ ਨਾਲ ਨਾ ਸਿਰਫ਼ ਚੰਡੀਗੜ੍ਹ, ਸਗੋਂ ਪੰਚਕੂਲਾ ਨਾਲ ਵੀ ਸੰਪਰਕ (Connectivity) ਬਿਹਤਰ ਹੋਵੇਗਾ, ਜਿਸ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਹਜ਼ਾਰਾਂ ਮੁਸਾਫ਼ਰਾਂ ਨੂੰ ਸਿੱਧਾ ਫ਼ਾਇਦਾ ਮਿਲੇਗਾ।

ਇਨ੍ਹਾਂ ਥਾਵਾਂ ਨੂੰ ਜੋੜਦਾ ਹੈ ਇਹ ਰਸਤਾ

ਇਹ ਮਾਰਗ ਸ਼ਹਿਰ ਦੇ ਕਈ ਪ੍ਰਮੁੱਖ ਸਥਾਨਾਂ ਜਿਵੇਂ ਕਿ ਸੁਖਨਾ ਝੀਲ, ਸੈਕਟਰ-17 ਚੰਡੀਗੜ੍ਹ, ਪੀ.ਜੀ.ਆਈ. (PGI) ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਲਈ ਅਹਿਮ ਸੰਪਰਕ ਪ੍ਰਦਾਨ ਕਰਦਾ ਹੈ। ਇਸ ਹਾਈ-ਲੈਵਲ ਬ੍ਰਿਜ ਦੇ ਬਣਨ ਤੋਂ ਬਾਅਦ ਸਾਰਾ ਸਾਲ ਬਿਨਾਂ ਕਿਸੇ ਰੁਕਾਵਟ ਦੇ ਆਵਾਜਾਈ ਸੰਭਵ ਹੋ ਸਕੇਗੀ ਅਤੇ ਲੋਕਾਂ ਨੂੰ ਟ੍ਰੈਫਿਕ ਜਾਮ ਦੀ ਵੱਡੀ ਸਮੱਸਿਆ ਤੋਂ ਰਾਹਤ ਮਿਲੇਗੀ। ਇਸ ਤਰ੍ਹਾਂ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.