ਚੰਡੀਗੜ੍ਹ ਵਿੱਚ ਸਿਵਲ ਅਤੇ ਮਿੰਨੀ ਸਕੱਤਰੇਤ ਨੂੰ ਧਮਕੀ ਭਰੀ ਮੇਲ

By:  Jitendra Baghel January 29th 2026 01:13 PM

ਚੰਡੀਗੜ੍ਹ ਤੋਂ ਇੱਕ ਵੱਡੀ ਸੁਰੱਖਿਆ ਸੰਬੰਧੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਸਥਿਤ ਪੰਜਾਬ ਸੈਕਟਰੀਏਟ ਅਤੇ ਮੇਨ ਸੈਕਟਰੀਏਟ ਪੰਜਾਬ ਤੇ ਹਰਿਆਣਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਮੋਡ ‘ਚ ਆ ਗਿਆ ਹੈ। ਧਮਕੀ ਮਿਲਦਿਆਂ ਹੀ ਚੰਡੀਗੜ੍ਹ ਪੁਲਿਸ, ਸੀਆਈਐਸਐਫ਼, ਬੰਬ ਸਕੁਆਡ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਮੌਕੇ ‘ਤੇ ਤੈਨਾਤ ਕਰ ਦਿੱਤਾ ਗਿਆ।

ਸੁਰੱਖਿਆ ਏਜੰਸੀਆਂ ਵੱਲੋਂ ਦੋਵੇਂ ਸੈਕਟਰੀਏਟਾਂ ਦੀ ਘੇਰਾਬੰਦੀ ਕਰਕੇ ਵਿਸਥਾਰ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਮਾਰਤ ਦੇ ਅੰਦਰ ਅਤੇ ਆਲੇ-ਦੁਆਲੇ ਆਉਣ-ਜਾਣ ‘ਤੇ ਰੋਕ ਲਗਾ ਦਿੱਤੀ ਗਈ ਹੈ। ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਐਂਟਰੀ ਸਖ਼ਤ ਚੈਕਿੰਗ ਤੋਂ ਬਾਅਦ ਹੀ ਕੀਤੀ ਜਾ ਰਹੀ ਹੈ। ਬੰਬ ਡਿਟੈਕਸ਼ਨ ਅਤੇ ਡੌਗ ਸਕੁਆਡ ਦੀ ਮਦਦ ਨਾਲ ਹਰ ਇੱਕ ਕੋਨਾ ਖੰਗਾਲਿਆ ਜਾ ਰਿਹਾ ਹੈ।


ਪ੍ਰਸ਼ਾਸਨ ਵੱਲੋਂ ਸੈਕਟਰੀਏਟ ਵਿੱਚ ਆਮ ਲੋਕਾਂ ਦੀ ਦਾਖ਼ਲਾ ਰੋਕ ਦਿੱਤੀ ਗਈ ਹੈ। ਦਫ਼ਤਰੀ ਕੰਮਕਾਜ ‘ਤੇ ਵੀ ਅਸਰ ਪਿਆ ਹੈ ਅਤੇ ਕਈ ਅਧਿਕਾਰੀ ਆਪਣੇ ਦਫ਼ਤਰਾਂ ਤੋਂ ਬਾਹਰ ਨਿਕਲ ਕੇ ਸੁਰੱਖਿਅਤ ਥਾਵਾਂ ‘ਤੇ ਭੇਜੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤੀ ਜਾਵੇਗੀ।

ਧਮਕੀ ਕਿਸ ਮਾਧਿਅਮ ਰਾਹੀਂ ਮਿਲੀ ਹੈ, ਇਸ ਬਾਰੇ ਜਾਂਚ ਜਾਰੀ ਹੈ। ਪੁਲਿਸ ਦੀ ਸਾਈਬਰ ਸੈੱਲ ਵੀ ਮਾਮਲੇ ਦੀ ਜਾਂਚ ‘ਚ ਜੁੱਟ ਗਈ ਹੈ ਤਾਂ ਜੋ ਧਮਕੀ ਦੇਣ ਵਾਲੇ ਦੀ ਪਛਾਣ ਕੀਤੀ ਜਾ ਸਕੇ। ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਦੇ ਮਿਲਣ ਦੀ ਪੁਸ਼ਟੀ ਨਹੀਂ ਹੋਈ ਹੈ, ਪਰ ਤਲਾਸ਼ੀ ਮੁਹਿੰਮ ਹਾਲੇ ਜਾਰੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.