ਕਥਿਤ ਵਿਵਾਦਿਤ ਵੀਡੀਓ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਡੇ ਖੁਲਾਸੇ; ਇੰਝ ਮਾਸਕ ਪਾ ਕੇ ਸਖ਼ਸ਼ ਨੇ ਬਣਿਆ ਵੀਡੀਓ…

By:  Lajwinder Kaur June 25th 2026 03:34 PM -- Updated: June 25th 2026 04:03 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਕਥਿਤ ਵਿਵਾਦਿਤ ਵੀਡੀਓ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਹਨ। ਮੁੱਖ ਮੰਤਰੀ ਨੇ ਇਸਨੂੰ ਆਪਣੇ ਵਿਰੋਧੀਆਂ ਵੱਲੋਂ ਰਚੀ ਗਈ ਇੱਕ ਡੂੰਘੀ ਸਾਜ਼ਿਸ਼ ਕਰਾਰ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਸਬੂਤ ਪੇਸ਼ ਕਰਦਿਆਂ ਦੱਸਿਆ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਨੇ ਉਨ੍ਹਾਂ ਦੇ ਚਿਹਰੇ ਦਾ ਮਾਸਕ ਪਾਇਆ ਹੋਇਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਦੀ ਸਰੀਰਕ ਬਣਤਰ ਉਨ੍ਹਾਂ ਨਾਲ ਬਿਲਕੁਲ ਵੀ ਮੇਲ ਨਹੀਂ ਖਾਂਦੀ। ਮੁੱਖ ਮੰਤਰੀ ਨੇ ਕਿਹਾ, "ਮੇਰੇ ਗਲੇ 'ਤੇ ਆਪਰੇਸ਼ਨ ਦਾ ਨਿਸ਼ਾਨ ਹੈ, ਜੋ ਕਿ ਵੀਡੀਓ ਵਾਲੇ ਵਿਅਕਤੀ ਦੇ ਗਲੇ 'ਤੇ ਨਹੀਂ ਹੈ। ਇਹ ਵੀਡੀਓ ਬਣਾਉਣ ਵਾਲੇ ਲੋਕ ਬਹੁਤ ਵੱਡੀ ਗਲਤੀ ਕਰ ਗਏ।" 

ਮਾਨ ਸਾਬ੍ਹ ਨੇ ਦੱਸਿਆ ਕਿ ਇਹ ਗਲੇ ਦਾ ਆਪਰੇਸ਼ਨ ਉਨ੍ਹਾਂ ਦਾ ਪੰਜ ਸਾਲ ਦੀ ਉਮਰ ਦੇ ਵਿੱਚ ਹੋਇਆ ਸੀ, ਜਿਸ ਦਾ ਨਿਸ਼ਾਨ ਉਨ੍ਹਾਂ ਦੇ ਗਲੇ ਉੱਤੇ ਅੱਜ ਵੀ ਸਾਫ ਨਜ਼ਰ ਆਉਂਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਵੀਡੀਓ ਦੇ ਵਿੱਚ ਮਾਸਕ ਦੀ ਲੇਅਰ ਨਜ਼ਰ ਆ ਰਹੀ ਹੈ। ਮਾਨ ਸਾਬ੍ਹ ਵੱਲੋਂ ਦੂਜੀ ਵੀਡੀਓ ਦਿਖਾਈ ਗਈ ਜਿਸ 'ਚ ਜਗਮਨ ਸਮਰਾ ਆਪਣੇ ਹੱਥ ਵਿੱਚ ਭਗਵੰਤ ਮਾਨ ਦੇ ਚਿਹਰੇ ਵਾਲਾ ਮਾਸਕ ਆਪਣੇ ਹੱਥ ਦੇ ਵਿੱਚ ਫੜੀ ਹੋਈ ਨਜ਼ਰ ਆ ਰਿਹਾ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਵਾਦਿਤ ਵੀਡੀਓ ਮਾਮਲੇ ਵਿੱਚ ਵੱਡੇ ਖੁਲਾਸੇ ਕਰਦਿਆਂ ਕਿਹਾ ਕਿ ਇਸ ਸਾਜ਼ਿਸ਼ ਪਿੱਛੇ ਜਗਮਨ ਸਮਰਾ ਦਾ ਹੱਥ ਹੈ, ਜਿਸ ਕੋਲ ਉਨ੍ਹਾਂ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਦੇ ਚਿਹਰੇ ਦਾ ਵੀ ਮਾਸਕ ਮੌਜੂਦ ਹੈ। ਸੀਐਮ ਮਾਨ ਨੇ ਸਪੱਸ਼ਟ ਕੀਤਾ ਕਿ ਉਹ 2016 ਤੋਂ ਬਾਅਦ ਕਦੇ ਕੈਨੇਡਾ ਨਹੀਂ ਗਏ, ਜਦੋਂ ਕਿ ਇਹ ਵੀਡੀਓ 2018-19 ਦੀ ਦੱਸੀ ਜਾ ਰਹੀ ਹੈ, ਜੋ ਕਿ ਸਰਾਸਰ ਝੂਠ ਹੈ। ਉਨ੍ਹਾਂ ਕਿਹਾ ਕਿ ਜਗਮਨ ਸਮਰਾ ਇੱਕ ਬਲੈਕਮੇਲਰ ਹੈ, ਜਿਸ ਨੇ ਪਹਿਲਾਂ ਵੀ ਇੱਕ ਸਾਬਕਾ ਕੇਂਦਰੀ ਖੇਤੀ ਮੰਤਰੀ ਦੇ ਪਰਿਵਾਰ ਨੂੰ ਵੀ ਨਿਸ਼ਾਨਾ ਬਣਾ ਕੇ ਬਲੈਕਮੇਲ ਕੀਤਾ ਸੀ ਅਤੇ ਹੁਣ ਉਸਨੂੰ ਇੰਟਰਪੋਲ ਦੀ ਮਦਦ ਰਾਹੀਂ ਕੈਨੇਡਾ ਤੋਂ ਵਾਪਸ ਲਿਆਂਦਾ ਜਾਵੇਗਾ।

 

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਇਨ੍ਹਾਂ ਵੀਡੀਓਜ਼ ਦੀ ਜਾਂਚ ਲਈ ਅਕਾਲ ਤਖ਼ਤ ਸਾਹਿਬ ਨੂੰ ਦੇਣ ਤੇ ਇਸ ਦੀ ਜਾਂਚ ਹੋਏ। ਪੁਲਿਸ ਰਾਹੀਂ ਵੀ ਇਸਦੀ ਡੂੰਘਾਈ ਨਾਲ ਜਾਂਚ ਕਰਵਾਉਣਗੇ। ਉਨ੍ਹਾਂ ਸੰਕੇਤ ਦਿੱਤਾ ਕਿ ਜਲਦੀ ਹੀ ਇਸ ਮਾਮਲੇ ਦੇ ਪ੍ਰੋਡਿਊਸਰ, ਡਾਇਰੈਕਟਰ ਅਤੇ ਐਕਟਰ ਦੇ ਨਾਵਾਂ ਦਾ ਖੁਲਾਸਾ ਕੀਤਾ ਜਾਵੇਗਾ ਅਤੇ ਇਹ ਸਾਜ਼ਿਸ਼ ਕਿਸ ਦੇ ਕਹਿਣ 'ਤੇ ਰਚੀ ਗਈ ਹੈ, ਇਸਦਾ ਸੱਚ ਵੀ ਸਾਹਮਣੇ ਲਿਆਂਦਾ ਜਾਵੇਗਾ।

ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਬਦਨਾਮ ਕਰਨ ਲਈ ਮੇਰੇ ਚਿਹਰੇ ਦਾ ਮਾਸਕ ਤਿਆਰ ਕਰਵਾ ਕੇ ਇਹ ਵੀਡੀਓ ਬਣਵਾਈ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਲਗਾਤਾਰ ਉਨ੍ਹਾਂ ਦੇ ਪਿੱਛੇ ਪਈਆਂ ਹੋਈਆਂ ਹਨ ਅਤੇ ਝੂਠੀਆਂ ਵੀਡੀਓਜ਼ ਰਾਹੀਂ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸੱਚਾਈ ਜਨਤਾ ਦੇ ਸਾਹਮਣੇ ਹੈ ਅਤੇ ਅਜਿਹੀਆਂ ਕੋਝੀਆਂ ਹਰਕਤਾਂ ਨਾਲ ਉਨ੍ਹਾਂ ਦਾ ਅਕਸ ਖਰਾਬ ਨਹੀਂ ਕੀਤਾ ਜਾ ਸਕਦਾ।


Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.