CM ਮਾਨ ਦਾ ਵੱਡਾ ਐਲਾਨ: 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਅਗਲੇ 3 ਮਹੀਨਿਆਂ ਦੀ ਰਕਮ ਆਵੇਗੀ

ਅੱਜ ਦੇ ਪ੍ਰੋਗਰਾਮ ਤੋਂ ਪੰਜਾਬ ਦੇ CM ਮਾਨ ਨੇ ਵੱਡਾ ਐਲਾਨ ਕੀਤਾ ਹੈ, ਜਿਸ ਤੋਂ ਬਾਅਦ ਔਰਤਾਂ ਦੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਜੀ ਹਾਂ ਪਹਿਲੀ ਅਕਤੂਬਰ ਨੂੰ ਖਾਤਿਆਂ ਦੇ ਵਿੱਚ ਮੁੜ ਤੋਂ ਸਿੱਧੇ ਤਿੰਨੇ ਮਹੀਨਿਆਂ ਦੇ ਪੈਸੇ ਆਉਣਗੇ।

By:  Lajwinder Kaur September 19th 2026 06:12 PM -- Updated: September 19th 2026 06:22 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੋਏ ਚੋਣ ਪ੍ਰਚਾਰ ਵਾਲੇ ਵਿਸ਼ਾਲ ਪ੍ਰੋਗਰਾਮ ਦੌਰਾਨ ਵੱਡਾ ਐਲਾਨ ਕਰਦਿਆਂ ਕਿਹਾ ਕਿ ਆਉਂਦੀ 1 ਅਕਤੂਬਰ ਨੂੰ ਇੱਕ ਵਾਰ ਫਿਰ ਤੋਂ ਫੋਨ ਦੀ 'ਟੂੰ-ਟੂੰ' ਹੋਏਗੀ ਅਤੇ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਟਰਾਂਸਫਰ ਕੀਤੇ ਜਾਣਗੇ। ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਇਸ ਵਾਰ ਔਰਤਾਂ ਨੂੰ ਇਕੱਠੇ ਤਿੰਨ ਮਹੀਨਿਆਂ ਦੀ ਰਕਮ ਭੇਜੀ ਜਾਵੇਗੀ।

ਵਿਰੋਧੀ ਪਾਰਟੀਆਂ 'ਤੇ ਤਿੱਖਾ ਹਮਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਾਰੇ ਵਿਰੋਧੀ ਆਗੂਆਂ ਅਤੇ ਉਨ੍ਹਾਂ ਦੇ ਘਰਦਿਆਂ ਨੇ ਵੀ ਇਨ੍ਹਾਂ ਯੋਜਨਾਵਾਂ ਲਈ ਫਾਰਮ ਭਰੇ ਹਨ, ਪਰ ਉਹ ਇਸ ਬਾਰੇ ਖੁੱਲ੍ਹ ਕੇ ਕੁਝ ਬੋਲ ਨਹੀਂ ਸਕਦੇ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਵਿਰੋਧੀਆਂ ਕੋਲ ਕਦੇ ਵੀ ਚੋਣਾਂ ਲਈ ਕੋਈ ਸਪੱਸ਼ਟ ਰੋਡਮੈਪ ਨਹੀਂ ਰਿਹਾ ਅਤੇ ਉਹ ਸਿਰਫ਼ ਬਿਆਨਬਾਜ਼ੀ ਤੱਕ ਸੀਮਤ ਹਨ।

ਜਾਣੋ ਖਾਤਿਆਂ 'ਚ ਕਿੰਨੇ ਪੈਸੇ ਆਉਣਗੇ

ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਜਨਰਲ ਅਤੇ ਹੋਰ ਕੈਟਗਰੀਆਂ ਦੀਆਂ ਔਰਤਾਂ ਨੂੰ ਤਿੰਨ ਮਹੀਨਿਆਂ ਦੀ ਇਕੱਠੀ ਕਿਸ਼ਤ ਵਜੋਂ 3,000 ਰੁਪਏ (1,000 ਰੁਪਏ ਪ੍ਰਤੀ ਮਹੀਨਾ) ਅਤੇ ਅਨੁਸੂਚਿਤ ਜਾਤੀ (SC) ਵਰਗ ਨਾਲ ਸਬੰਧਤ ਔਰਤਾਂ ਨੂੰ 4,500 ਰੁਪਏ (1,500 ਰੁਪਏ ਪ੍ਰਤੀ ਮਹੀਨਾ) ਦੀ ਵਿੱਤੀ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ।

ਸਰਕਾਰ ਦੀਆਂ ਪ੍ਰਾਪਤੀਆਂ

ਇਸ ਦੌਰਾਨ ਸੀ.ਐੱਮ. ਮਾਨ ਨੇ ਆਪਣੀ ਸਰਕਾਰ ਦੇ ਕੰਮਕਾਜ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੇ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕਈ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਕਈ ਟੋਲ ਪਲਾਜ਼ਾ ਬੰਦ ਕਰਵਾਏ ਗਏ ਹਨ ਜਿਸ ਨਾਲ ਆਮ ਲੋਕਾਂ ਦੇ ਪੈਸੇ ਦੀ ਵੱਡੀ ਬੱਚਤ ਹੋ ਰਹੀ ਹੈ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।


Related Post

ਅਕਾਲੀ ਦਲ ਨੂੰ ਵੱਡਾ ਝਟਕਾ: ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਤੇ ਅਕਾਲੀ ਦਲ (PS) ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਸਾਥੀਆਂ ਸਮੇਤ ‘ਆਪ’ 'ਚ ਸ਼ਾਮਲ
ਸਾਬਕਾ IAS ਅਧਿਕਾਰੀ ਅਤੇ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਦਾ ਦੇਹਾਂਤ; ਦੇਹ PGI ਨੂੰ ਦਾਨ
ਅੱਜ ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ: ਕੱਲ੍ਹ ਤੋਂ ਮੌਸਮ ਰਹੇਗਾ ਖੁਸ਼ਕ, ਸਵੇਰ-ਸ਼ਾਮ ਤਾਪਮਾਨ 'ਚ ਠੰਢਕ; ਮਾਨਸੂਨ ਪੈਣ ਲੱਗਾ ਕਮਜ਼ੋਰ
ਪੰਜਾਬੀ ਦੇਣ ਧਿਆਨ! PRTC-ਪਨਬਸ ਯੂਨੀਅਨ ਦਾ ਵੱਡਾ ਐਲਾਨ, ਇਸ ਦਿਨ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ….
ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਕੜਵਾਹਟ ਹੋਈ ਦੂਰ: DA 'ਤੇ ਬਣੀ ਸਹਿਮਤੀ, ਜਾਣੋ ਕਿੰਨੇ ਫੀਸਦੀ ਮਿਲੇਗਾ ਮਹਿੰਗਾਈ ਭੱਤਾ
ਰਵਨੀਤ ਬਿੱਟੂ ਦੇ ਕਾਫ਼ਲੇ 'ਤੇ ਹਮਲਾ: ਸੜਕ 'ਤੇ ਹਾਈ ਵੋਲਟੇਜ਼ ਡਰਾਮਾ, ਆਗੂ ਬੋਲੇ- 'ਗੱਡੀਆਂ ਦੇ ਸ਼ੀਸ਼ੇ ਤੋੜੇ, ਮਾਰੇ ਗਏ ਆਂਡੇ ਤੇ ਟਮਾਟਰ'

© Copyright Galactic Television & Communications Pvt. Ltd. 2026. All rights reserved.