ਪੰਜਾਬ ਵਿੱਚ ਠੰਢ...8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

By:  Jitendra Baghel December 10th 2025 01:19 PM

ਪੰਜਾਬ ਵਿਚ ਸੀਤ ਲਹਿਰ ਕਾਰਨ ਤਾਪਮਾਨ ਵਿੱਚ ਇਕਦਮ ਗਿਰਾਵਟ ਆਈ ਹੈ। ਆਦਮਪੁਰ ਸਭ ਤੋਂ ਠੰਢਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੋਪੜ ਵਿੱਚ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਪੰਜਾਬ ਦੇ ਅੱਠ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ। ਇਨ੍ਹਾਂ ਵਿੱਚ ਜਲੰਧਰ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ।

ਵਿਭਾਗ ਦੇ ਅਨੁਸਾਰ ਸੀਤ ਲਹਿਰ ਕਾਰਨ ਅਗਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਇਸ ਵੇਲੇ ਪੰਜਾਬ ਵਿੱਚ ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ, ਰਾਜ ਦੇ ਕੁਝ ਸਥਾਨਾਂ ਉਤੇ ਹਲਕੀ ਤੋਂ ਦਰਮਿਆਨੀ ਧੁੰਦ ਛਾਈ ਰਹੇਗੀ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.