ਪਿੰਡ ਨਾਨੋਵਾਲ ਦੇ ਕਾਂਗਰਸੀ ਵਰਕਰ ‘ਆਪ’ ‘ਚ ਸ਼ਾਮਲ: ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਸਵਾਗਤ, ਹਲਕੇ ‘ਚ ਪਾਰਟੀ ਹੋਈ ਹੋਰ ਮਜ਼ਬੂਤ

ਪੰਜਾਬ ਦੇ ਵਿੱਚ ਆਉਣ ਵਾਲੀ ਚੋਣਾਂ ਨੂੰ ਲੈ ਕੇ ਹਰ ਪਾਰਟੀ ਪੱਬਾਂ ਭਾਰ ਹੋਈ ਪਈ ਹੈ। ਜਿਸ ਕਰਕੇ ਸੱਤਾਧਾਰੀ ਪਾਰਟੀ ਵੀ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਨਾਲ ਜੋੜ ਰਹੀ ਹੈ। ਇਸੇ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਹਲਕੇ ਦੇ ਪਿੰਡ ਨਾਨੋਵਾਲ ਤੋਂ ਸਰਪੰਚ ਸਮੇਤ ਦਰਜਨਾਂ ਪਰਿਵਾਰਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਹੈ।

By:  Lajwinder Kaur September 22nd 2026 10:40 AM -- Updated: September 22nd 2026 11:39 AM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੂਬੇ ਸਮੇਤ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋ ਰਹੇ ਨਿਰੰਤਰ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪਿੰਡ ਨਾਨੋਵਾਲ ਤੋਂ ਕਾਂਗਰਸ ਪਾਰਟੀ ਨਾਲ ਸਬੰਧਿਤ ਦਰਜਨਾਂ ਵਰਕਰਾਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਮੂਲੀਅਤ ਕਰ ਲਈ ਹੈ।

ਪੰਜਾਬ ਦਾ ਇੱਕੋ ਨਾਅਰਾ, ਭਗਵੰਤ ਮਾਨ ਦੁਬਾਰਾ!

ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਆਪਣੀ ਸਿਆਸੀ ਸਰਗਰਮੀ ਲਗਾਤਾਰ ਵਧਾਈ ਜਾ ਰਹੀ ਹੈ। ਇਸੇ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਹਲਕੇ ਦੇ ਪਿੰਡ ਨਾਨੋਵਾਲ ਤੋਂ ਸਰਪੰਚ ਸਮੇਤ ਦਰਜਨਾਂ ਪਰਿਵਾਰਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਵੇਂ ਸਾਥੀ ਪੰਜਾਬ ਸਰਕਾਰ ਦੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਹਰਜੋਤ ਸਿੰਘ ਬੈਂਸ ਨੇ ਸਾਰੇ ਨਵੇਂ ਸਾਥੀਆਂ ਦਾ ਪਾਰਟੀ ਪਰਿਵਾਰ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਵਿਸ਼ਵਾਸ ਪਾਰਟੀ ਦੀ ਤਾਕਤ ਹੈ ਅਤੇ ਹਲਕੇ ਦੀ ਤਰੱਕੀ ਲਈ ਹੋਰ ਮਿਹਨਤ ਕਰਨ ਦੀ ਪ੍ਰੇਰਣਾ ਦਿੰਦਾ ਹੈ। ਇਸ ਮੌਕੇ ਦੀਆਂ ਤਸਵੀਰਾਂ ਵੀ ਉਨ੍ਹਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਵੇਂ ਸਾਥੀਆਂ ਦਾ ਸਵਾਗਤ

ਇਸ ਮੌਕੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਹਰ ਨਵੇਂ ਮੈਂਬਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕੀਤਾ ਫ਼ੈਸਲਾ

ਪਾਰਟੀ ਵਿੱਚ ਸ਼ਾਮਲ ਹੋਏ ਵਰਕਰਾਂ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਅਤੇ ਖ਼ਾਸਕਰ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕਰਨ ਦੀ ਰੀਤ ਨੇ ਆਮ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਹੋਰ ਡੂੰਘਾ ਕੀਤਾ ਹੈ।

ਨਵੇਂ ਵਰਕਰਾਂ ਨੇ ਹਲਕੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪਿੰਡਾਂ ਵਿੱਚ ਸੜਕਾਂ, ਪੁਲਾਂ, ਅਤੇ ਚੰਗਰ ਖੇਤਰ ਵਿੱਚ ਸਿੰਚਾਈ ਲਈ ਪਾਣੀ ਦੀ ਵਿਵਸਥਾ ਵਰਗੇ ਅਹਿਮ ਕੰਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਨੰਗਲ-ਕੀਰਤਪੁਰ ਸਾਹਿਬ ਸੜਕ ਦੇ ਚਾਰ-ਮਾਰਗੀਕਰਨ ਨਾਲ ਇਲਾਕੇ ਦੀ ਆਵਾਜਾਈ ਨੂੰ ਵੀ ਵੱਡੀ ਮਜ਼ਬੂਤੀ ਮਿਲ ਰਹੀ ਹੈ।

ਭਾਈਚਾਰਕ ਸਾਂਝ ਅਤੇ ਵਿਕਾਸ ਨੂੰ ਮਿਲ ਰਹੀ ਹੈ ਤਰਜੀਹ

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 'ਆਪ' ਸਰਕਾਰ ਦਾ ਮੁੱਖ ਉਦੇਸ਼ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਬਦਲੇ ਦੀ ਭਾਵਨਾ ਦੀ ਬਜਾਏ ਆਪਸੀ ਸਤਿਕਾਰ, ਭਾਈਚਾਰਕ ਸਾਂਝ ਅਤੇ ਉਸਾਰੂ ਵਿਕਾਸ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਅਹਿਦ ਲਿਆ ਕਿ ਹਲਕੇ ਦੇ ਹਰ ਪਿੰਡ ਨੂੰ ਨਾਲ ਲੈ ਕੇ ਤਰੱਕੀ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।


© Copyright Galactic Television & Communications Pvt. Ltd. 2026. All rights reserved.