ਪੰਜਾਬ ਦੀ ਸਿਆਸਤ ‘ਚ ਹਲਚਲ; ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲ ਬਣੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ...

ਭਾਜਪਾ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੂੰ ਪੰਜਾਬ ਭਾਜਪਾ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਹੈ। ਪਾਟਿਲ ਗੁਜਰਾਤ ਭਾਜਪਾ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਚਾਰ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੂੰ ਚੋਣੀ ਰਣਨੀਤੀ ਅਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਦਾ ਤਜਰਬੇਕਾਰ ਆਗੂ ਮੰਨਿਆ ਜਾਂਦਾ ਹੈ।

By:  Lajwinder Kaur August 22nd 2026 09:55 AM -- Updated: August 22nd 2026 10:03 AM

ਭਾਰਤੀ ਜਨਤਾ ਪਾਰਟੀ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੂੰ ਪੰਜਾਬ ਭਾਜਪਾ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਪਾਰਟੀ ਹਲਕਿਆਂ ਵਿੱਚ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਆਗੂਆਂ ਦਾ ਕਹਿਣਾ ਹੈ ਕਿ ਪਾਟਿਲ ਸਾਬ੍ਹ ਕੋਲ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਚਲਾਉਣ ਦਾ ਲੰਬਾ ਅਤੇ ਵੱਡਾ ਤਜਰਬਾ ਹੈ, ਜਿਸ ਦਾ ਪੰਜਾਬ ਵਿੱਚ ਪਾਰਟੀ ਨੂੰ ਬਹੁਤ ਲਾਭ ਮਿਲੇਗਾ।



ਜ਼ਿਕਰਯੋਗ ਹੈ ਕਿ ਸੀ.ਆਰ. ਪਾਟਿਲ ਇਸ ਤੋਂ ਪਹਿਲਾਂ ਗੁਜਰਾਤ ਭਾਜਪਾ ਦੇ ਸੂਬਾ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਹ ਚਾਰ ਵਾਰ ਸੰਸਦ ਮੈਂਬਰ (ਐੱਮ.ਪੀ.) ਵਜੋਂ ਵੀ ਚੁਣੇ ਜਾ ਚੁੱਕੇ ਹਨ। ਪਾਰਟੀ ਨੂੰ ਉਮੀਦ ਹੈ ਕਿ ਉਨ੍ਹਾਂ ਦੇ ਤਜਰਬੇਕਾਰ ਅਗਵਾਈ ਹੇਠ ਪੰਜਾਬ ਵਿੱਚ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।

PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਭਰੋਸੇਮੰਦ ਹਨ ਪਾਟਿਲ

ਗੁਜਰਾਤ ਭਾਜਪਾ ਦੇ ਪ੍ਰਧਾਨ ਰਹਿ ਚੁੱਕੇ ਸੀਆਰ ਪਾਟਿਲ ਨੂੰ ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਭਰੋਸੇਮੰਦ ਆਗੂਆਂ ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਨੂੰ ਚੋਣੀ ਰਣਨੀਤੀ ਅਤੇ ਮਾਈਕ੍ਰੋਮੈਨੇਜਮੈਂਟ ਦਾ ਮਾਹਿਰ ਮੰਨਿਆ ਜਾਂਦਾ ਹੈ। ਪਾਟਿਲ ਦੀ ਅਗਵਾਈ ਵਿੱਚ ਗੁਜਰਾਤ ਵਿੱਚ ਭਾਜਪਾ ਨੇ 182 ਵਿੱਚੋਂ 156 ਤੋਂ ਵੱਧ ਸੀਟਾਂ ਜਿੱਤੀਆਂ ਸਨ। ਪਾਰਟੀ ਨੇ ਉਨ੍ਹਾਂ ਨੂੰ ਕਈ ਅਹਿਮ ਚੋਣੀ ਜ਼ਿੰਮੇਵਾਰੀਆਂ ਸੌਂਪੀਆਂ ਹਨ, ਜਿਨ੍ਹਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਾਰਾਣਸੀ ਸੀਟ ਦੀ ਚੋਣੀ ਰਣਨੀਤੀ ਵੀ ਸ਼ਾਮਲ ਰਹੀ ਹੈ।

ਪੰਜਾਬ ਭਾਜਪਾ ਆਗੂਆਂ ਦਾ ਮੰਨਣਾ ਹੈ ਕਿ ਜੇ ਪਾਟਿਲ ਨੂੰ ਚੋਣੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ ਤਾਂ ਇਹ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ। ਮੋਗਾ ਰੈਲੀ ਦੌਰਾਨ ਅਮਿਤ ਸ਼ਾਹ ਨੇ ਵੀ ਸੰਕੇਤ ਦਿੱਤਾ ਸੀ ਕਿ ਉਹ ਪੰਜਾਬ ਚੋਣ ਵਿੱਚ ਨਿੱਜੀ ਤੌਰ ’ਤੇ ਸਰਗਰਮ ਰਹਿਣਗੇ। ਪਿਛਲੇ ਮਹੀਨੇ ਦਿੱਲੀ ਵਿੱਚ ਪੰਜਾਬ ਦੇ ਪਾਰਟੀ ਆਗੂਆਂ ਨਾਲ ਉਨ੍ਹਾਂ ਦੀ ਮੀਟਿੰਗ ਤੋਂ ਵੀ ਸਪੱਸ਼ਟ ਹੋ ਗਿਆ ਸੀ ਕਿ ਭਾਜਪਾ ਪੰਜਾਬ ਵਿੱਚ ਚੋਣ ਜਿੱਤਣ ਲਈ ਗੰਭੀਰਤਾ ਨਾਲ ਤਿਆਰੀ ਕਰ ਰਹੀ ਹੈ।

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.