Rs 968 crore released for crop damage, ਹੜ੍ਹਾਂ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਲਈ 968 ਕਰੋੜ ਰੁਪਏ ਜਾਰੀ

By:  Jitendra Baghel December 22nd 2025 10:49 AM

ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਹੋਏ ਫ਼ਸਲਾਂ ਦੇ ਖ਼ਰਾਬੇ ਲਈ ਕਿਸਾਨਾਂ ਨੂੰ 968 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ ਦੇ ਕਰਜ਼ਾ ਮੁਆਫੀ ਪ੍ਰੋਗਰਾਮ ਅਧੀਨ 4650 ਲਾਭਪਾਤਰੀਆਂ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ। ਇਸੇ ਤਰ੍ਹਾਂ ਸਰਕਾਰੀ ਸੇਵਾਵਾਂ ਹੋਮਸਟੈੱਪ ਡਿਲਿਵਰੀ ਦੀ ਫੀਸ ਵੀ 120 ਰੁਪਏ ਤੋਂ ਘਟਾ ਕੇ ਸਿਰਫ 50 ਰੁਪਏ ਕਰ ਦਿੱਤੀ ਗਈ ਹੈ।


ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਤਹਿਤ 292 ਕਰੋੜ ਰੁਪਏ ਜਾਰੀ ਕੀਤੇ ਹਨ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਹਲਕੇ ਨੂੰ ਆਪਣੀਆਂ ਸਥਾਨਕ ਲੋੜਾਂ ਤੁਰੰਤ ਪੂਰੀਆਂ ਕਰਨ ਲਈ 2.5 ਕਰੋੜ ਰੁਪਏ ਮਿਲਣ। ਸਰਕਾਰ ਲੋਕਾਂ ਨੂੰ ਹਰੇਕ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇ ਰਹੀ ਹੈ, ਜਿਸ ਦਾ ਸੂਬੇ ਦੇ 90 ਫ਼ੀਸਦ ਲੋਕਾਂ ਨੂੰ ਲਾਭ ਮਿਲ ਰਿਹਾ ਹੈ। 2025 ਦੌਰਾਨ 5338 ਕਰੋੜ ਰੁਪਏ ਦੀ ਲਾਗਤ ਨਾਲ 2832 ਕਿਲੋਮੀਟਰ ਪਲਾਨ ਸੜਕਾਂ ਅਤੇ 7767 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦਾ ਪ੍ਰਾਜੈਕਟ ਚੱਲ ਰਿਹਾ ਹੈ। ਇਸ ਦੇ ਨਾਲ ਹੀ ਮੰਡੀ ਬੋਰਡ ਵੱਲੋਂ 4275 ਕਰੋੜ ਰੁਪਏ ਦੇ ਨਿਵੇਸ਼ ਨਾਲ 12";">";"> 14";">";"> ਹੋਵੇਗਾ।

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.