DA ਨੂੰ ਲੈ ਕੇ ਵੱਡਾ ਅਪਡੇਟ! ਮੁਲਾਜ਼ਮਾਂ ਦੇ 8 ਫੀਸਦੀ ਡੀਏ ਨੂੰ ਲੈ ਕੇ ਸਰਕਾਰ ਨੇ ਜਾਰੀ ਕੀਤਾ ਪੱਤਰ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ 23 ਸਤੰਬਰ 2026 ਨੂੰ ਇੱਕ ਅਧਿਕਾਰਤ ਪੱਤਰ ਜਾਰੀ ਕਰ ਦਿੱਤਾ ਗਿਆ ਹੈ, ਜਿਸ ਵਿੱਚ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਵਿੱਚ 8 ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਹੈ।

By:  Lajwinder Kaur September 23rd 2026 01:14 PM -- Updated: September 23rd 2026 01:32 PM

DA Hike Notice Issued: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਦੇ ਵਿੱਤ ਵਿਭਾਗ (ਵਿੱਤ ਕਰਮਚਾਰੀ-1 ਸ਼ਾਖਾ) ਵੱਲੋਂ 23 ਸਤੰਬਰ 2026 ਨੂੰ ਇੱਕ ਅਧਿਕਾਰਤ ਪੱਤਰ ਜਾਰੀ ਕਰ ਦਿੱਤਾ ਗਿਆ ਹੈ, ਜਿਸ ਵਿੱਚ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (Dearness Allowance) ਵਿੱਚ 8 ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਹੈ।   

42% ਤੋਂ ਵਧ ਕੇ ਹੋਇਆ 50% ਡੀ.ਏ.

ਵਿੱਤ ਵਿਭਾਗ ਦੇ ਪੱਤਰ ਮੁਤਾਬਕ, ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਸਰਕਾਰ ਦੇ ਸਾਰੇ ਮੁਲਾਜ਼ਮਾਂ ਨੂੰ 1 ਸਤੰਬਰ 2026 ਤੋਂ 8 ਫੀਸਦੀ ਡੀ.ਏ. ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਨਾਲ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਜੋ ਕਿ ਪਹਿਲਾਂ 42 ਫੀਸਦੀ ਸੀ, ਹੁਣ ਵਧ ਕੇ 50 ਫੀਸਦੀ ਹੋ ਗਿਆ ਹੈ।  

ਸਤੰਬਰ ਮਹੀਨੇ ਦੀ ਤਨਖਾਹ ਨਾਲ ਮਿਲੇਗਾ ਵਾਧਾ

ਸਰਕਾਰ ਦੇ ਇਸ ਫ਼ੈਸਲੇ ਨਾਲ ਮੁਲਾਜ਼ਮਾਂ ਨੂੰ ਸਤੰਬਰ 2026 ਦੀ ਮਿਲਣ ਵਾਲੀ ਤਨਖਾਹ ਵਿੱਚ ਇਹ ਵਾਧੂ 8 ਫੀਸਦੀ ਡੀ.ਏ. ਜੁੜ ਕੇ ਆਵੇਗਾ, ਜਿਸ ਨਾਲ ਉਨ੍ਹਾਂ ਦੀ ਮਾਸਿਕ ਆਮਦਨ ਵਿੱਚ ਚੋਖਾ ਵਾਧਾ ਹੋਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਜ਼ਮ ਆਗੂਆਂ ਦੀ ਹੋਈ ਮੀਟਿੰਗ ਵਿੱਚ ਇਸ ਬਾਰੇ ਸਹਿਮਤੀ ਬਣੀ ਸੀ, ਜਿਸ ਨੂੰ ਹੁਣ ਵਿੱਤ ਵਿਭਾਗ ਨੇ ਲਿਖਤੀ ਰੂਪ ਵਿੱਚ ਜਾਰੀ ਕਰ ਦਿੱਤਾ ਹੈ


Related Post

‘ਬਹਿਰੀਨ ਵਾਲੀ ਬੀਬੀ’ ਦੇ ਨਵੇਂ ਵੀਡੀਓ ਨੇ ਮਚਾਈ ਤਰਥੱਲੀ; ਵਲਟੋਹਾ ਅਤੇ ਝਿੰਜਰ ’ਤੇ ਲਾਏ ਗੰਭੀਰ ਇਲਜ਼ਾਮ
ਪੰਜਾਬ-ਚੰਡੀਗੜ੍ਹ ‘ਚ 3 ਦਿਨ ਮੀਂਹ ਦੇ ਆਸਾਰ, 25 ਸਤੰਬਰ ਤੋਂ ਬਦਲੇਗਾ ਮੌਸਮ; ਅੱਜ ਰਹੇਗਾ ਖੁਸ਼ਕ, ਲੋਕ ਗਰਮੀ ਤੋਂ ਪ੍ਰੇਸ਼ਾਨ
ਚਾਵਲਾ ਕਾਂਡ 'ਤੇ SGPC ਪ੍ਰਧਾਨ ਧਾਮੀ ਨੇ ਤੋੜੀ ਚੁੱਪੀ! ਬੋਲੇ- 4 ਮੈਂਬਰੀ ਜਾਂਚ ਕਮੇਟੀ ਗਠਿਤ, ਚਾਵਲਾ ਦਾ ਅਸਤੀਫ਼ਾ ਮਨਜ਼ੂਰ, ਮਲਕੀਤ ਸਿੰਘ ਦੀ ਪੱਕੀ ਛੁੱਟੀ
ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ! ਅਕਾਲੀ ਦਲ ਨੂੰ ਝਟਕਾ…AAP ਦਾ ਵਧਿਆ ਕੁਨਬਾ, ਸਾਬਕਾ ਵਿਧਾਇਕ ਆਪਣੇ ਸਾਥੀਆਂ ਸਣੇ ‘ਆਪ’ ‘ਚ ਹੋਏ ਸ਼ਾਮਿਲ
DA ਮਾਮਲੇ ‘ਚ ਵੱਡਾ ਅਪਡੇਟ! ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ; ਚੀਫ਼ ਸਕੱਤਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ
ਪਿੰਡ ਨਾਨੋਵਾਲ ਦੇ ਕਾਂਗਰਸੀ ਵਰਕਰ ‘ਆਪ’ ‘ਚ ਸ਼ਾਮਲ: ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਸਵਾਗਤ, ਹਲਕੇ ‘ਚ ਪਾਰਟੀ ਹੋਈ ਹੋਰ ਮਜ਼ਬੂਤ

© Copyright Galactic Television & Communications Pvt. Ltd. 2026. All rights reserved.