ਤਾੜ-ਤਾੜ ਗੋਲੀਆਂ ਦੇ ਨਾਲ ਦਹਿਲਿਆ ਚੰਡੀਗੜ੍ਹ, ਮੈਡੀਕਲ ਸਟੋਰ 'ਤੇ ਫਾਇਰਿੰਗ, ਕੈਸ਼ੀਅਰ ਦੀ ਮੌਤ, 3 ਹਮਲਾਵਰ ਫਰਾਰ, ਇਲਾਕਾ ਸੀਲ

By:  Lajwinder Kaur June 13th 2026 04:32 PM -- Updated: June 13th 2026 04:46 PM

ਚੰਡੀਗੜ੍ਹ ਤੋਂ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਅੱਜ ਯਾਨੀਕਿ ਸ਼ਨੀਵਾਰ ਦੁਪਹਿਰ ਨੂੰ ਪੀਜੀਆਈ (PGI) ਦੇ ਨੇੜੇ ਸੈਕਟਰ-11 ਸਥਿਤ ਇੱਕ ਮੈਡੀਕਲ ਸਟੋਰ 'ਤੇ ਅਣਪਛਾਤੇ ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ। ਇਸ ਗੋਲੀਬਾਰੀ ਵਿੱਚ ਮੈਡੀਕਲ ਸਟੋਰ ਦੇ ਮੈਨੇਜਰ ਅਤੇ ਕੈਸ਼ੀਅਰ ਦੀ ਮੌਤ ਹੋ ਗਈ ਹੈ।

ਇੰਝ ਬਦਮਾਸ਼ਾਂ ਨੇ ਬਣਾਇਆ ਨਿਸ਼ਾਨਾ

ਇਹ ਘਟਨਾ ਦੁਪਹਿਰ ਕਰੀਬ ਢਾਈ ਵਜੇ ਵਾਪਰੀ। ਸਕੂਟੀ 'ਤੇ ਆਏ 3 ਬਦਮਾਸ਼ਾਂ ਨੇ ਕੁਮਾਰ ਮੈਡੀਕਲ ਸਟੋਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ। ਚਸ਼ਮਦੀਦਾਂ ਅਨੁਸਾਰ, ਹਮਲਾਵਰਾਂ ਕੋਲ ਆਟੋਮੈਟਿਕ ਹਥਿਆਰ ਸਨ। ਮੈਡੀਕਲ ਸਟੋਰ ਦੇ ਬਾਹਰ ਪਹੁੰਚਦਿਆਂ ਹੀ ਉਨ੍ਹਾਂ ਨੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੋਂ ਦੋਸ਼ੀ ਕੁਝ ਹੀ ਸਕਿੰਟਾਂ ਵਿੱਚ ਮੌਕੇ ਤੋਂ ਫਰਾਰ ਹੋ ਗਏ।

ਕੈਸ਼ੀਅਰ ਨੇ ਤੋੜਿਆ ਦਮ

ਹਮਲਾਵਰਾਂ ਨੇ ਕਰੀਬ 13 ਰਾਊਂਡ ਫਾਇਰਿੰਗ ਕੀਤੀ, ਜਿਸ ਵਿੱਚ ਮੈਡੀਕਲ ਸਟੋਰ ਦੇ ਮੈਨੇਜਰ ਅਤੇ ਕੈਸ਼ੀਅਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਪੂਰੇ ਮਾਰਕੀਟ ਬਲਾਕ ਨੂੰ ਸੀਲ ਕਰ ਦਿੱਤਾ ਹੈ ਅਤੇ ਸੀਸੀਟੀਵੀ ਫੁਟੇਜ ਤੇ ਚਸ਼ਮਦੀਦਾਂ ਦੇ ਬਿਆਨਾਂ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related Post

ਪਰਵਿੰਦਰ ਝੋਟਾ ਮਾਮਲੇ ‘ਚ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਤੇ ਮਿਲੇਗੀ ਸਰਕਾਰੀ ਨੌਕਰੀ, 6 ਨਵੰਬਰ ਨੂੰ PGI 'ਚ ਹੋਵੇਗਾ ਪੋਸਟਮਾਰਟਮ
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਅਕਾਲੀ ਦਲ ਨੂੰ ਮਿਲਿਆ ਵੱਡਾ ਬਲ, ਅਸ਼ੋਕ ਸ਼ਰਮਾ ਸਾਥੀਆਂ ਸਮੇਤ ਪਾਰਟੀ 'ਚ ਹੋਏ ਸ਼ਾਮਲ
ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਦਿਵਾਲੀ ਦਾ ਵੱਡਾ ਤੋਹਫ਼ਾ: DA 'ਚ 3% ਕਿਸ਼ਤ ਜਾਰੀ, 8 ਲੱਖ ਕਰਮਚਾਰੀਆਂ ਨੂੰ ਮਿਲੇਗਾ ਲਾਭ
ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਵੱਡੀ ਕਾਰਵਾਈ! ਨਾਮੀ ਆਗੂ ਨੂੰ ਨੋਟਿਸ ਕੀਤਾ ਜਾਰੀ, ਮੰਗਿਆ ਜਵਾਬ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਦੀਨਾਨਗਰ ਤੋਂ ਸਾਬਕਾ ਹਲਕਾ ਇੰਚਾਰਜ 'ਆਪ' ‘ਚ ਸ਼ਾਮਲ; CM ਮਾਨ ਨੇ ਕਰਵਾਈ ਪਾਰਟੀ 'ਚ ਸ਼ਮੂਲੀਅਤ
ਪੰਜਾਬ ‘ਚ DA ਬਕਾਏ ਬਾਰੇ ਵੱਡੀ ਅਪਡੇਟ! ਸਰਕਾਰ ਨੇ ਹਾਈ ਕੋਰਟ 'ਚ ਦਿੱਤਾ ਹਲਫ਼ਨਾਮਾ, ਮੁਲਾਜ਼ਮਾਂ ਨੂੰ ਮਿਲੇਗਾ ਇੰਨੇ ਪ੍ਰਤੀਸ਼ਤ ਵਿਆਜ

© Copyright Galactic Television & Communications Pvt. Ltd. 2026. All rights reserved.