Delhi Pollution -ਦਿੱਲੀ-NCR ‘ਚ GRAP-3 ਲਾਗੂ, ਜ਼ਹਿਰੀਲੀ ਹੋਈ ਹਵਾ

By:  Jitendra Baghel November 11th 2025 11:52 AM

ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ਖ਼ਤਰਨਾਕ ਪੱਧਰ ’ਤੇ ਪਹੁੰਚਣ ਤੋਂ ਬਾਅਦ ਸਰਕਾਰ ਨੇ Graded Response Action Plan (GRAP) ਦਾ ਤੀਜਾ ਪੱਧਰ ਲਾਗੂ ਕਰ ਦਿੱਤਾ ਹੈ। ਇਸ ਤਹਿਤ ਪ੍ਰਦੂਸ਼ਣ ਵਧਾਉਣ ਵਾਲੇ ਕਈ ਕੰਮਾਂ ’ਤੇ ਤੁਰੰਤ ਪਾਬੰਦੀ ਲਗਾ ਦਿੱਤੀ ਗਈ ਹੈ।

ਕਿਹੜੇ ਕੰਮਾਂ ’ਤੇ ਰੋਕ ?

ਤੋੜਫੋੜ ਅਤੇ ਗੈਰ-ਜ਼ਰੂਰੀ ਨਿਰਮਾਣ ਕਾਰਜਾਂ ’ਤੇ ਪੂਰੀ ਮਨਾਹੀ ਰਹੇਗੀ

ਸੀਮੈਂਟ, ਰੇਤ, ਬਜਰੀ ਆਦਿ ਸਮੱਗਰੀ ਲਿਜਾਣ ਵਾਲੀਆਂ ਟਰੱਕਾਂ ਦੀ ਆਵਾਜਾਈ ’ਤੇ ਰੋਕ ਰਹੇਗੀ

ਬਾਹਰੋਂ ਆਉਣ ਵਾਲੀਆਂ ਅਤੇ ਦਿੱਲੀ ਅੰਦਰ ਚੱਲਣ ਵਾਲੀਆਂ ਡੀਜ਼ਲ ਬੱਸਾਂ ’ਤੇ ਵੀ ਰੋਕ ਰਹੇਗੀ

5ਵੀਂ ਜਮਾਤ ਤੱਕ ਦੇ ਸਕੂਲ ਬੰਦ ਰਹਿਣਗੇ, ਤੇ ਵਿਦਿਆਰਥੀਆਂ ਨੂੰ ਆਨਲਾਈਨ ਮੋਡ ਵਿੱਚ ਪੜ੍ਹਾਈ ਕਰਨ ਦੀ ਇਜਾਜ਼ਤ ਹੋਵੇਗੀ।

ਸਟੋਨ ਕਰੈਸ਼ਰ ਅਤੇ ਖਨਨ (ਮਾਈਨਿੰਗ) ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ’ਤੇ ਰੋਕ ਰਹੇਗੀ

ਡੀਜ਼ਲ ਜਨਰੇਟਰ ਸੈੱਟਾਂ ਦੀ ਵਰਤੋਂ ’ਤੇ ਰੋਕ — ਸਿਰਫ਼ ਐਮਰਜੈਂਸੀ ਸੇਵਾਵਾਂ ਨੂੰ ਛੋਟ 

ਦਫ਼ਤਰਾਂ ਅਤੇ ਕੰਪਨੀਆਂ ਨੂੰ ਵਰਕ ਫ੍ਰੌਮ ਹੋਮ ਜਾਂ ਹਾਈਬ੍ਰਿਡ ਮੋਡ ਵਿੱਚ ਕੰਮ ਕਰਨ ਦੀ ਸਲਾਹ ਦਿੱਤੀ ਗਈ ਹੈ 

ਹਵਾ ਦੀ ਗੁਣਵੱਤਾ

ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ, ਦਿੱਲੀ-NCR ਦਾ AQI  ਖ਼ਤਰਨਾਕ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ ਹੈ। ਆਨੰਦ ਵਿਹਾਰ, ਵਜੀਰਾਬਾਦ, ਅਤੇ ਜਹਾਂਗੀਰਪੁਰੀ ਇਲਾਕਿਆਂ ਵਿੱਚ PM2.5 ਦੀ ਮਾਤਰਾ 400 ਮਾਈਕ੍ਰੋਗ੍ਰਾਮ ਪ੍ਰਤੀ ਕਿਊਬਿਕ ਮੀਟਰ ਤੋਂ ਵੱਧ ਪਾਈ ਗਈ। ਇਹ ਪੱਧਰ ਸਿਹਤ ਲਈ ਬਹੁਤ ਖ਼ਤਰਨਾਕ ਮੰਨਿਆ ਜਾਂਦਾ ਹੈ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.