EVM ਦੀ ਥਾਂ ਬੈਲੇਟ ਪੇਪਰ ਨਾਲ ਚੋਣਾਂ ਦੀ ਮੰਗ ਵਾਜਬ, 'ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ' ਦੀ ਰਜਿਸਟ੍ਰੇਸ਼ਨ ਰੱਦ ਕਰਨਾ ਲੋਕਤੰਤਰ ਦਾ ਘਾਣ: ਕਰਨੈਲ ਸਿੰਘ ਪੀਰ ਮੁਹੰਮਦ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਸਰਦਾਰ ਕਰਨੈਲ ਸਿੰਘ ਪੀਰਮੁਹੰਮਦ ਨੇ ਦੇਸ਼ ਦੀਆਂ ਚੋਣ ਪ੍ਰਕਿਰਿਆਵਾਂ ਅਤੇ ਲੋਕਤੰਤਰਿਕ ਅਧਿਕਾਰਾਂ 'ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਭਾਰਤੀ ਚੋਣ ਕਮਿਸ਼ਨ ਅਤੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ।

By:  Lajwinder Kaur October 1st 2026 11:33 AM -- Updated: October 1st 2026 11:40 AM

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਸਰਦਾਰ ਕਰਨੈਲ ਸਿੰਘ ਪੀਰਮੁਹੰਮਦ ਨੇ ਦੇਸ਼ ਦੀਆਂ ਚੋਣ ਪ੍ਰਕਿਰਿਆਵਾਂ ਅਤੇ ਲੋਕਤੰਤਰਿਕ ਅਧਿਕਾਰਾਂ 'ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਭਾਰਤੀ ਚੋਣ ਕਮਿਸ਼ਨ ਅਤੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ।

ਬੈਲੇਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਮੰਗ

ਸਰਦਾਰ ਪੀਰਮੁਹੰਮਦ ਨੇ ਇੰਡੀਆ (INDIA) ਗਠਜੋੜ ਵੱਲੋਂ ਪਹਿਲੀ ਵਾਰ ਖੁੱਲ੍ਹ ਕੇ ਬੈਲੇਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਕੀਤੀ ਗਈ ਮੰਗ ਦਾ ਪੂਰਨ ਸਮਰਥਨ ਕੀਤਾ। ਉਨ੍ਹਾਂ ਕਿਹਾ, "ਦੇਸ਼ ਦੇ ਲੋਕਾਂ ਦਾ ਈ.ਵੀ.ਐਮ. (EVM) ਪ੍ਰਣਾਲੀ ਤੋਂ ਵਿਸ਼ਵਾਸ ਪੂਰੀ ਤਰ੍ਹਾਂ ਉੱਠ ਚੁੱਕਾ ਹੈ। ਇੱਕ ਨਿਰਪੱਖ ਅਤੇ ਪਾਰਦਰਸ਼ੀ ਲੋਕਤੰਤਰ ਲਈ ਇਹ ਲਾਜ਼ਮੀ ਹੈ ਕਿ ਚੋਣਾਂ ਬੈਲੇਟ ਪੇਪਰ ਰਾਹੀਂ ਕਰਵਾਈਆਂ ਜਾਣ, ਤਾਂ ਜੋ ਹਰ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ 'ਤੇ ਪੂਰਾ ਭਰੋਸਾ ਹੋ ਸਕੇ।"

ਪਾਰਟੀ ਰਜਿਸਟ੍ਰੇਸ਼ਨ ਰੱਦ ਕਰਨ ਨੂੰ ਕਰਾਰ ਦਿੱਤਾ 'ਲੋਕਤੰਤਰ ਦਾ ਘਾਣ'

ਦੂਜੇ ਮੁੱਦੇ 'ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ 'ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ' ਨੂੰ ਇੱਕ ਸਿਆਸੀ ਪਾਰਟੀ ਵਜੋਂ ਰਜਿਸਟਰ ਨਾ ਕਰਨ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਇਸ ਫੈਸਲੇ ਨੂੰ ਪੱਖਪਾਤੀ ਅਤੇ ਲੋਕਤੰਤਰਿਕ ਨਿਯਮਾਂ ਦਾ ਘਾਣ ਕਰਾਰ ਦਿੱਤਾ।

ਕੇਂਦਰ ਸਰਕਾਰ ਅਤੇ ਬੀ.ਜੇ.ਪੀ. 'ਤੇ ਤਾਨਾਸ਼ਾਹੀ ਨੀਤੀਆਂ ਦਾ ਦੋਸ਼

ਸਰਦਾਰ ਕਰਨੈਲ ਸਿੰਘ ਪੀਰਮੁਹੰਮਦ ਨੇ ਅੱਗੇ ਕਿਹਾ, "ਅੱਜ ਦੇਸ਼ ਦੀ ਆਜ਼ਾਦੀ, ਸੰਵਿਧਾਨ ਅਤੇ ਸਿਆਸੀ ਬਹੁਲਤਾਵਾਦ ਨੂੰ ਸਭ ਤੋਂ ਵੱਡਾ ਖ਼ਤਰਾ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਹੈ। ਕੇਂਦਰ ਸਰਕਾਰ ਆਪਣੇ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰ ਰਹੀ ਹੈ। ਨਵੀਆਂ ਪਾਰਟੀਆਂ ਦੀ ਰਜਿਸਟ੍ਰੇਸ਼ਨ ਵਿੱਚ ਰੋੜੇ ਅਟਕਾਉਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਬੀ.ਜੇ.ਪੀ. ਦੇਸ਼ ਵਿੱਚ ਵਿਰੋਧੀ ਧਿਰਾਂ ਅਤੇ ਵੱਖਰੀਆਂ ਆਵਾਜ਼ਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ।"

ਉਨ੍ਹਾਂ ਮੰਗ ਕੀਤੀ ਕਿ ਚੋਣ ਕਮਿਸ਼ਨ ਆਪਣੀ ਨਿਰਪੱਖਤਾ ਬਹਾਲ ਕਰੇ, ਬੈਲੇਟ ਪੇਪਰ ਨਾਲ ਚੋਣਾਂ ਕਰਵਾਉਣ ਦੀ ਮੰਗ 'ਤੇ ਗੰਭੀਰਤਾ ਨਾਲ ਵਿਚਾਰ ਕਰੇ ਅਤੇ ਸਾਰੇ ਰਾਜਨੀਤਿਕ ਸਮੂਹਾਂ ਨੂੰ ਆਪਣੇ ਲੋਕਤੰਤਰਿਕ ਅਧਿਕਾਰਾਂ ਦੀ ਵਰਤੋਂ ਕਰਨ ਦਾ ਬਰਾਬਰ ਮੌਕਾ ਦੇਵੇ।


Related Post

ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: ਤਿੰਨ PPS ਅਧਿਕਾਰੀਆਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ; ਜਾਣੋ ਕਿਸ ਨੂੰ ਕਿੱਥੇ ਕੀਤਾ ਤਾਇਨਾਤ
Raja Warring: ਰਾਜਾ ਵੜਿੰਗ ਵੱਲੋਂ ਸੋਸ਼ਲ ਮੀਡੀਆ ‘ਤੇ ਕਰਤਾ ਵੱਡਾ ਐਲਾਨ! ਪ੍ਰਧਾਨਗੀ ਤੋਂ ਅਸਤੀਫੇ ਵਾਲੀ ਖਬਰ 'ਤੇ ਲੱਗੀ ਮੋਹਰ, ਹੁਣ ਕੌਣ ਹੋਏਗਾ ਨਵਾਂ ਪ੍ਰਧਾਨ?
ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਨੂੰ ਪੱਤਰ, ਬੋਲੇ-‘ਸ੍ਰੀ ਅਕਾਲ ਤਖਤ ਸਾਹਿਬ ਦਾ ਸੇਵਾਦਾਰ ਜਥੇਦਾਰ ਹੋ ਸਕਦਾ ਹੈ ਪਰ ਖੁਦ ਸ੍ਰੀ ਅਕਾਲ ਤਖਤ ਸਾਹਿਬ ਨਹੀਂ’
ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, ਅੱਜ ਮੁੜ ਖਾਤਿਆਂ ‘ਚ ਹੋਏਗੀ ਪੈਸਿਆਂ ਦੀ ਟੂੰ-ਟੂੰ; ਤਰਨਤਾਰਨ ‘ਚ CM ਮਾਨ ਜਾਰੀ ਕਰਨਗੇ ਅਗਲੀ ਕਿਸ਼ਤ
ਪੰਜਾਬ-ਚੰਡੀਗੜ੍ਹ ‘ਚ ਪੂਰਾ ਹਫ਼ਤਾ ਰਹੇਗਾ ਖੁਸ਼ਕ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ; ਦਿਨ ਗਰਮ ਤੇ ਰਾਤਾਂ ਹੋਣਗੀਆਂ ਠੰਢੀਆਂ
ਗੁਰਭੇਜ ਸਿੰਘ ਬਰਾੜ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦਾ ਅਹੁਦਾ, ਵਿਧਾਇਕ ਅਮੋਲਕ ਸਿੰਘ ਸਮੇਤ ਆਗੂਆਂ ਨੇ ਦਿੱਤੀਆਂ ਵਧਾਈਆਂ

© Copyright Galactic Television & Communications Pvt. Ltd. 2026. All rights reserved.