ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਸਿਹਤ ਵਿਗੜੀ, ਬ੍ਰੀਚ ਕੈਂਡੀ ਹਸਪਤਾਲ਼ ਚ ਦਾਖਲ

By:  Jitendra Baghel November 10th 2025 06:53 PM

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਦੀ ਅਚਾਨਕ ਸਿਹਤ ਵਿਗੜ ਗਈ ਹੈ, ਉਹਨਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਧਰਮਿੰਦਰ ਸਿਹਤ ਨਾਲ ਸਬੰਧਿਤ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ । ਖਬਰਾਂ ਦੀ ਮੰਨੀਏ ਤਾਂ ਉਨ੍ਹਾਂ ਨੂੰ ਵੈਟੀਲੇਟਰ ’ਤੇ ਰੱਖਿਆ ਗਿਆ ਹੈ । ਧਰਮਿੰਦਰ ਦੇ ਕਰੀਬੀ ਦੋਸਤ ਅਵਤਾਰ ਗਿੱਲ ਨੇ ਧਰਮਿੰਦਰ ਦੀ ਸਿਹਤ ਨੂੰ ਲੈ ਕੇ ਮੀਡੀਆ ਨਾਲ ਜਾਣਕਾਰੀ ਸਾਂਝੀ ਕੀਤੀ ਹੈ । ਇਹਨਾਂ ਖਬਰਾਂ ਦੇ ਵਿਚਾਲੇ ਧਰਮਿੰਦਰ ਦੇ ਬੇਟੇ ਸੰਨੀ ਦਿਓਲ ਦੀ ਪੀਆਰ ਟੀਮ ਨੇ ਦੱਸਿਆ ਏ ਕਿ ਧਰਮਿੰਦਰ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਪਰ ਉਹਨਾਂ ਨੂੰ ਡਾਕਟਰਾਂ ਦੀ ਨਿਗਰਾਨੀ ’ਚ ਰੱਖਿਆ ਗਿਆ ਹੈ ।ਇਸ ਦੇ ਨਾਲ ਹੀ ਟੀਮ ਨੇ ਖੁਲਾਸਾ ਕੀਤਾ ਹੈ ਕਿ ਧਰਮਿੰਦਰ ਵੈਂਟੀਲੇਟਰ 'ਤੇ ਨਹੀਂ ਹਨ। ਧਰਮਿੰਦਰ ਦੀ ਅਚਾਨਕ ਵਿਗੜੀ ਸਿਹਤ ਦੀ ਖਬਰ ਤੋਂ ਬਾਅਦ ਉਹਨਾਂ ਦੇ ਪ੍ਰਸ਼ੰਸਕਾਂ ਦੀਆਂ ਫਿਕਰਾਂ ਵਧਾ ਦਿੱਤੀਆਂ ਹਨ ।  ਉਨ੍ਹਾਂ ਦੇ ਪ੍ਰਸ਼ੰਸਕ ਉਹਨਾਂ ਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ । ਕੁਝ ਥਾਵਾਂ ਤੇ ਤਾਂ ਉਹਨਾਂ ਦੀ ਸਿਹਤਯਾਬੀ ਲਈ ਪੂਜਾ ਅਰਚਨਾ ਕੀਤੀ ਜਾ ਰਹੀ ਹੈ ।


Related Post

ਪੰਜਾਬੀਓ ਸਾਵਧਾਨ! ਭਾਰੀ ਮੀਂਹ ਦਾ ਅਲਰਟ: ਅੱਜ ਤੋਂ ਚਾਰ ਦਿਨ ਜੰਮ ਕੇ ਵਰ੍ਹਨਗੇ ਬੱਦਲ, ਤਾਪਮਾਨ ‘ਚ ਆਵੇਗੀ ਗਿਰਾਵਟ
ਹਲਕਾ ਘਨੌਰ ‘ਚ ਸ਼੍ਰੋਮਣੀ ਅਕਾਲੀ ਦਲ ਹੋਈ ਹੋਰ ਮਜ਼ਬੂਤ; 'ਆਪ' ਤੇ ‘ਕਾਂਗਰਸ’ ਛੱਡ ਸੈਂਕੜੇ ਨੌਜਵਾਨ ਅਕਾਲੀ ਦਲ 'ਚ ਸ਼ਾਮਲ
CM ਭਗਵੰਤ ਮਾਨ ਦੀ ਵੱਡੀ ਅਪੀਲ; ਜੇ ਨਾ ਭਰਿਆ ਆਹ ਫਾਰਮ ਤਾਂ ਮਹਿਲਾਵਾਂ ਨੂੰ ਨਹੀਂ ਮਿਲਣਗੇ 1000-1500 ਰੁਪਏ
ਪੰਜਾਬ ਕਾਂਗਰਸ 'ਚ 'ਰਾਜਾ' ਵੜਿੰਗ ਹੀ ਰਹਿਣਗੇ ਪ੍ਰਧਾਨ; ਅੰਦਰੂਨੀ ਕਲੇਸ਼ ਵਿਚਾਲੇ ਭੁਪੇਸ਼ ਬਘੇਲ ਦਾ ਸਪੱਸ਼ਟ ਸੰਦੇਸ਼-ਲੀਡਰਸ਼ਿਪ ‘ਚ ਕੋਈ ਤਬਦੀਲੀ…
ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; ਤਲਵੰਡੀ ਸਾਬੋ ਥਾਣੇ ਦਾ ASI 20 ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਵਿਭਾਗ ‘ਚ ਮੱਚੀ ਤਰਥੱਲੀ
ਪੰਜਾਬ ‘ਚ ਮਾਨਸੂਨ ਸੁਸਤ; ਕੁੱਝ ਜ਼ਿਲ੍ਹਿਆਂ 'ਚ ਛਮ-ਛਮ ਬਾਰਿਸ਼; ਹੁੰਮਸ ਤੋਂ ਪ੍ਰੇਸ਼ਾਨ ਲੋਕ, 12 ਜੁਲਾਈ ਤੱਕ ਭਾਰੀ ਮੀਂਹ ਦੀ ਚਿਤਾਵਨੀ

© Copyright Galactic Television & Communications Pvt. Ltd. 2026. All rights reserved.