DM ਰੰਧਾਵਾ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਪਹੁੰਚੀ, PGI ਡਾਕਟਰਾਂ ਦੇ ਬੋਰਡ ਦੀ ਨਿਗਰਾਨੀ ‘ਚ ਪੋਸਟਮਾਰਟਮ, ਦੁਪਹਿਰ ਨੂੰ ਹੋਵੇਗਾ ਅੰਤਿਮ ਸੰਸਕਾਰ

By:  Lajwinder Kaur March 24th 2026 11:10 AM -- Updated: March 24th 2026 11:27 AM

Punjab News: ਪੰਜਾਬ ਦੇ ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਤੋਂ ਦੋ ਦਿਨ ਬਾਅਦ, ਅੰਮ੍ਰਿਤਸਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪੱਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਯਾਨੀਕਿ 24 ਮਾਰਚ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੂਜੇ ਪਾਸੇ, ਅੱਜ ਮ੍ਰਿਤਕ ਦਾ ਪੋਸਟਮਾਰਟਮ ਅਤੇ ਉਸ ਤੋਂ ਬਾਅਦ ਅੰਤਿਮ ਸੰਸਕਾਰ ਕੀਤਾ ਜਾਣਾ ਹੈ।

ਹਾਲਾਂਕਿ, ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਵੇਗੀ। ਮ੍ਰਿਤਕ ਦੀ ਮਾਂ ਵੱਲੋਂ ਇੱਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਹੈ ਕਿ ਪੋਸਟਮਾਰਟਮ ਪੀ.ਜੀ.ਆਈ. (PGI) ਜਾਂ ਏਮਜ਼ (AIIMS) ਦੇ ਡਾਕਟਰਾਂ ਦੇ ਪੈਨਲ ਤੋਂ ਕਰਵਾਇਆ ਜਾਵੇ, ਤਾਂ ਜੋ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਲੜਾਈ ਮਜ਼ਬੂਤੀ ਨਾਲ ਲੜੀ ਜਾ ਸਕੇ।


ਸਲਫਾਸ ਨਿਗਲਣ ਕਰਕੇ ਗਈ ਜਾਨ

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਸਲਫਾਸ ਨਿਗਲਣ ਤੋਂ ਬਾਅਦ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਡੀ.ਐਮ. ਰੰਧਾਵਾ ਦੀ ਮੌਤ ਹੋ ਗਈ ਸੀ। ਉਦੋਂ ਤੋਂ ਮ੍ਰਿਤਕ ਦੇਹ ਅੰਮ੍ਰਿਤਸਰ ਦੇ EMC ਹਸਪਤਾਲ ਵਿੱਚ ਸੀ, ਜਿਸ ਨੂੰ ਹੁਣ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਹੈ।

ਡੀ.ਐਮ. ਗਗਨਦੀਪ ਰੰਧਾਵਾ ਦਾ ਅੰਤਿਮ ਸੰਸਕਾਰ ਅਤੇ ਪੋਸਟਮਾਰਟਮ ਪ੍ਰਕਿਰਿਆ

ਡੀ.ਐਮ. ਗਗਨਦੀਪ ਦੀ ਮ੍ਰਿਤਕ ਦੇਹ ਨੂੰ ਮੋਰਚਰੀ ਵਿੱਚ ਲਿਜਾਇਆ ਗਿਆ ਹੈ, ਜਿੱਥੇ ਪੋਸਟਮਾਰਟਮ ਦੀ ਪ੍ਰਕਿਰਿਆ ਵਿੱਚ ਲਗਭਗ ਇੱਕ ਤੋਂ ਡੇਢ ਘੰਟੇ ਦਾ ਸਮਾਂ ਲੱਗੇਗਾ। ਇਸ ਤੋਂ ਬਾਅਦ, ਦੇਹ ਨੂੰ ਅੰਤਿਮ ਦਰਸ਼ਨਾਂ ਲਈ ਪਰਿਵਾਰ ਕੋਲ ਘਰ ਲਿਜਾਇਆ ਜਾਵੇਗਾ ਅਤੇ ਦੁਪਹਿਰ 2 ਵਜੇ ਦੇ ਕਰੀਬ ਸ੍ਰੀ ਦੁਰਗਿਆਣਾ ਤੀਰਥ ਸਥਿਤ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।

ਮ੍ਰਿਤਕ ਦੇਹ ਦਾ ਪੋਸਟਮਾਰਟਮ ਡਾ. ਕੁਲਦੀਪ ਸਮੇਤ 3 ਡਾਕਟਰਾਂ ਦੀ ਟੀਮ ਵੱਲੋਂ ਕੀਤਾ ਜਾਵੇਗਾ। ਇਸ ਸਾਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇਹ ਸੀਸੀਟੀਵੀ (CCTV) ਅਤੇ ਐਗਜ਼ੀਕਿਊਟਿਵ ਮੈਜਿਸਟ੍ਰੇਟ ਦੀ ਸਖ਼ਤ ਨਿਗਰਾਨੀ ਹੇਠ ਮੁਕੰਮਲ ਕੀਤੀ ਜਾਵੇਗੀ।


Related Post

ਪੁਲਿਸ ਮਹਿਕਮੇ 'ਚ ਮੱਚਿਆ ਹੜਕੰਪ; 20,000 ਰੁਪਏ ਰਿਸ਼ਵਤ ਲੈਂਦੀ ਮਹਿਲਾ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੁੜ ਬਦਲਿਆ ਮੌਸਮ, ਛਾਏ ਕਾਲੇ ਬੱਦਲ; 12 ਜ਼ਿਲ੍ਹਿਆਂ 'ਚ ਮੀਂਹ-ਹਨੇਰੀ ਦਾ ਅਲਰਟ, ਤਿੰਨ ਦਿਨ ਬਦਲਿਆ ਰਹੇਗਾ ਮੌਸਮ
ਪੰਜਾਬ ‘ਚ ਚੋਣਾਂ ਦਾ ਹੋਇਆ ਐਲਾਨ! ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ, ਸਿਆਸੀ ਹਲਚਲ ਤੇਜ਼…
ਅਕਾਲ ਤਖ਼ਤ ਸਾਹਿਬ ਵੱਲੋਂ CM ਦੀ ਪੇਸ਼ੀ ਵਾਲਾ ਵੀਡੀਓ ਜਾਰੀ: ਵਿਵਾਦਿਤ ਵੀਡੀਓ ਮਾਮਲੇ 'ਤੇ CM ਮਾਨ ਨੇ ਆਖੀ ਸੀ ਆਹ ਗੱਲ…
ਪੰਜਾਬੀਆਂ ਦੇ ਲਈ ਵੱਡੀ ਖੁਸ਼ਖਬਰੀ! ਪੰਜਾਬ ਬਿਜਲੀ ਵਿਭਾਗ ‘ਚ ਹੋਏਗੀ ਬੰਪਰ ਭਰਤੀ, ਅਸਿਸਟੈਂਟ ਲਾਈਨਮੈਨ ਵਜੋਂ ਹੋਵੇਗੀ ਨਿਯੁਕਤੀ
ਪੰਜਾਬ 'ਚ ਬਦਲਿਆ ਮੌਸਮ: 7 ਜ਼ਿਲ੍ਹਿਆਂ 'ਚ ਮੀਂਹ ਤੇ ਹਨੇਰੀ ਦਾ ਯੈਲੋ ਅਲਰਟ, ਤਾਪਮਾਨ 'ਚ 2.4 ਡਿਗਰੀ ਦੀ ਗਿਰਾਵਟ

© Copyright Galactic Television & Communications Pvt. Ltd. 2026. All rights reserved.