Encounter in Tarntaran || ਮੁਠਭੇੜ 'ਚ ਬਦਮਾਸ਼ ਢੇਰ

By:  Jitendra Baghel December 9th 2025 11:47 AM

ਤਰਨਤਾਰਨ ਨੇੜਲੇ ਪਿੰਡ ਭੁੱਲਰ ਵਿੱਚ ਕਰਿਆਨਾ ਵਪਾਰੀ ਦੇ ਕਤਲ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਾਂਟਿਡ ਮੁਲਜ਼ਮ ਸੁਖਬੀਰ ਕੋਟਲਾ ਸੱਖਾ ਦੀ ਪੁਲਿਸ ਨਾਲ ਮੁਠਭੇੜ ਦੌਰਾਨ ਮੌਤ ਹੋ ਗਈ । ਸੋਮਵਾਰ ਨੂੰ ਗੋਇੰਦਵਾਲ ਸਾਹਿਬ ਨੇੜੇ ਪੁਲਿਸ ਟੀਮ ਜਦੋਂ ਉਸਦਾ ਪਿੱਛਾ ਕਰ ਰਹੀ ਸੀ ਤਾਂ ਬਦਮਾਸ਼ ਨੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ ਤਾਂ ਗੋਲੀਬਾਰੀ ਵਿੱਚ 2 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ । ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਸੁਖਬੀਰ ਨੂੰ ਗੋਲੀ ਵੱਜੀ । ਉਸ ਨੂੰ ਨੇੜਲੇ ਸਰਕਾਰੀ ਹਸਪਤਾਲ ਲਿਜਾਂਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਹਥਿਆਰ ਅਤੇ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। 



ਡੀ.ਆਈ.ਜੀ. ਸਨੇਹਦੀਪ ਸ਼ਰਮਾ ਮੁਤਾਬਕ ਸੁਖਬੀਰ ਕੋਟਲਾ ਸੱਖਾ ਤਰਨਤਾਰਨ ਦੇ ਨਾਲ-ਨਾਲ ਗੁਰਦਾਸਪੁਰ ਪੁਲਿਸ ਨੂੰ ਵੀ ਵਾਂਟਿਡ ਸੀ ਅਤੇ ਉਸ ’ਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਗੰਭੀਰ ਅਪਰਾਧਕ ਮਾਮਲੇ ਦਰਜ ਸਨ।

ਤਰਨਤਾਰਨ ਪੁਲਿਸ ਨੇ ਐਤਵਾਰ ਨੂੰ ਹੀ ਸੁਖਬੀਰ ਸੱਖਾ ਦਾ ਪੋਸਟਰ ਜਾਰੀ ਕਰਕੇ ਉਸ ਦੀ ਭਾਲ ਤੇਜ਼ ਕਰ ਦਿੱਤੀ ਸੀ । ਇਸ ਤੋਂ ਪਹਿਲਾਂ ਉਸਦੇ ਸਾਥੀ ਜਗਰੂਪ ਸਿੰਘ ਨੂੰ ਪੁਲਿਸ ਨੇ ਸ਼ਨੀਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਨੇ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਕੀਤੇ ਸਨ।  ਪੁਲਿਸ ਅਧਿਕਾਰੀਆਂ ਮੁਤਾਬਕ 1 ਦਸੰਬਰ ਸੋਮਵਾਰ ਨੂੰ ਸੁਖਬੀਰ ਅਤੇ ਉਸਦੇ ਸਾਥੀ ਨੇ ਪਿੰਡ ਭੁੱਲਰ ਵਿਚ ਕਰਿਆਨਾ ਵਪਾਰੀ ਦਲਜੀਤ ਸਿੰਘ ਦੀ ਦੁਕਾਨ ’ਤੇ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ਸੀ। ਵਪਾਰੀ ਨੇ ਵਿਰੋਧ ਕੀਤਾ ਤਾਂ ਉਹਨਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ ਸਨ ਅਤੇ ਗੁਰਦਾਸਪੁਰ ਪਹੁੰਚ ਕੇ ਉਹਨਾਂ ਨੇ ਇੱਕ ਕਾਰ ਵੀ ਖੋਹ ਲਈ ਸੀ । ਫਿਲਹਾਲ, ਪੁਲਿਸ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.