ਪੰਜਾਬ ‘ਚ ਭਾਜਪਾ-ਅਕਾਲੀ ਦਲ ਦੇ ਸੀਟਾਂ ਦੀ ਵੰਡ ਦੀ ਫਰਜ਼ੀ ਸੂਚੀ ਵਾਇਰਲ, SAD ਨੇ ਲੋਕਾਂ ਨੂੰ ਕੀਤਾ ਸਾਵਧਾਨ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਹੁਣ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਆਪਣੇ ਹੱਕ ਵਿੱਚ ਲਾਮਬੰਦ ਕਰਨ ਲਈ ਪਾਰਟੀਆਂ ਦੇ ਆਗੂ ਲਗਾਤਾਰ ਸਰਗਰਮ ਹਨ।

By:  Lajwinder Kaur November 27th 2026 10:27 AM -- Updated: November 27th 2026 10:38 AM

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਹੁਣ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਆਪਣੇ ਹੱਕ ਵਿੱਚ ਲਾਮਬੰਦ ਕਰਨ ਲਈ ਪਾਰਟੀਆਂ ਦੇ ਆਗੂ ਲਗਾਤਾਰ ਸਰਗਰਮ ਹਨ। ਇਸੇ ਦੌਰਾਨ ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਗਠਜੋੜ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਇੱਕ ਸੂਚੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਹਾਲਾਂਕਿ, ਸ਼੍ਰੋਮਣੀ ਅਕਾਲੀ ਦਲ ਨੇ ਇਸ ਵਾਇਰਲ ਸੂਚੀ ਨੂੰ ਪੂਰੀ ਤਰ੍ਹਾਂ ਫਰਜ਼ੀ ਕਰਾਰ ਦਿੱਤਾ ਹੈ। ਪਾਰਟੀ ਵੱਲੋਂ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਕੁਝ ਰਾਜਨੀਤਿਕ ਪਾਰਟੀਆਂ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵੀ ਸੀਟਾਂ ਦੀ ਵੰਡ ਨੂੰ ਲੈ ਕੇ ਜਾਅਲੀ ਸੂਚੀ ਵਾਇਰਲ ਕੀਤੀ ਜਾ ਰਹੀ ਹੈ। ਪਾਰਟੀ ਨੇ ਕਿਹਾ ਕਿ ਇਸ ਸੂਚੀ ਦਾ ਕੋਈ ਆਧਾਰ ਨਹੀਂ ਹੈ ਅਤੇ ਇਹ ਸਰਾਸਰ ਝੂਠੀ ਹੈ।

SAD ਨੇ ਲੋਕਾਂ ਨੂੰ ਫਰਜ਼ੀ ਪੋਸਟਾਂ ਤੋਂ ਸਾਵਧਾਨ ਰਹਿਣ ਦੀ ਕੀਤੀ ਅਪੀਲ

ਸ਼੍ਰੋਮਣੀ ਅਕਾਲੀ ਦਲ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਸੀਟਾਂ ਦੀ ਵੰਡ ਸਬੰਧੀ ਕੋਈ ਫੈਸਲਾ ਲਿਆ ਜਾਵੇਗਾ ਤਾਂ ਇਸ ਦਾ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਅਜਿਹੀਆਂ ਫਰਜ਼ੀ ਪੋਸਟਾਂ 'ਤੇ ਭਰੋਸਾ ਨਾ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿਚਾਲੇ ਸਰਗਰਮੀਆਂ ਲਗਾਤਾਰ ਵਧ ਰਹੀਆਂ ਹਨ। ਅਜਿਹੇ ਵਿੱਚ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਸੰਭਾਵੀ ਗਠਜੋੜ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਵੀ ਸਿਆਸੀ ਚਰਚਾਵਾਂ ਜਾਰੀ ਹਨ।


Related Post

ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ 'ਚੋਂ 3 ਸ਼ਰਧਾਲੂ ਲਾਪਤਾ, ਜਾਣੋ ਕਿਵੇਂ ਹੋਏ ਗਾਇਬ…
ਬਟਾਲਾ ਵਾਸੀਆਂ ਲਈ ਜ਼ਰੂਰੀ ਖ਼ਬਰ: ਕੱਲ੍ਹ ਰਾਤ 8 ਵਜੇ ਤੋਂ 8:15 ਵਜੇ ਤੱਕ ਰਹੇਗਾ 'ਬਲੈਕਆਊਟ', ਸਰਕਾਰੀ ਹਸਪਤਾਲ ਵਿਖੇ ਹੋਵੇਗੀ ਮੌਕ ਡਰਿੱਲ
ਅਜਨਾਲਾ 'ਚ 'ਆਪ' ਨੂੰ ਵੱਡਾ ਝਟਕਾ: ਵਾਰਡ ਇੰਚਾਰਜ ਸੈਂਕੜੇ ਸਾਥੀਆਂ ਸਮੇਤ ਮੁੜ ਕਾਂਗਰਸ ‘ਚ ਸ਼ਾਮਲ; ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕੀਤਾ ਸਵਾਗਤ
ਪੰਜਾਬ ਦੇ ਗੰਨਾ ਕਿਸਾਨਾਂ ਨੂੰ ਵੱਡੀ ਰਾਹਤ! ਗੰਨੇ ਦੇ ਭਾਅ ’ਚ 15 ਰੁਪਏ ਦਾ ਵਾਧਾ, ਹੁਣ ਮਿਲੇਗਾ 431 ਰੁਪਏ ਪ੍ਰਤੀ ਕੁਇੰਟਲ ਰੇਟ
ਪੰਜਾਬ ਭਾਜਪਾ ਵੱਲੋਂ ਸੰਗਠਨ ਦਾ ਵਿਸਥਾਰ; 15 ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ
ਰਾਜਪੁਰਾ ਦੀ ਸਿਆਸਤ 'ਚ ਵੱਡਾ ਉਲਟਫੇਰ: ਹਰਦਿਆਲ ਸਿੰਘ ਕੰਬੋਜ ਦੇ BJP 'ਚ ਸ਼ਾਮਲ ਹੋਣ ਮਗਰੋਂ ਜਗਦੀਸ਼ ਜੱਗਾ ਨੇ ਦਿਖਾਇਆ ਸ਼ਕਤੀ ਪ੍ਰਦਰਸ਼ਨ

© Copyright Galactic Television & Communications Pvt. Ltd. 2026. All rights reserved.