ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਫਾਇਰਿੰਗ, ਗੱਡੀ ‘ਚ ਵੱਜੀ ਗੋਲੀ, ਪਰਿਵਾਰ ‘ਚ ਸਹਿਮ ਦਾ ਮਾਹੌਲ

ਪੰਜਾਬ ਤੋਂ ਵੱਡੀ ਖਬਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਉੱਪਰ ਫਾਇਰਿੰਗ ਹੋਣ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੰਥ ਦੇ ਨਾਲ-ਨਾਲ ਸਿਆਸੀ ਗਲਿਆਰਿਆਂ ਦੇ ਵਿੱਚ ਹਲਚਲ ਮੱਚ ਗਈ ਹੈ।

By:  Lajwinder Kaur August 14th 2026 12:36 PM -- Updated: August 14th 2026 12:52 PM

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਉੱਪਰ ਫਾਇਰਿੰਗ ਹੋਣ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ 12 ਅਗਸਤ ਦੀ ਰਾਤ ਨੂੰ ਵਾਪਰੀ, ਜਿੱਥੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ।

ਘਟਨਾ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਸਵੇਰੇ ਘਰ ਦੇ ਬਾਹਰ ਖੜ੍ਹੀ ਕਾਰ ਉੱਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ਅਤੇ ਮੌਕੇ ਤੋਂ ਇੱਕ ਰੌਂਦ ਵੀ ਬਰਾਮਦ ਹੋਇਆ। ਇਸ ਅਚਾਨਕ ਵਾਪਰੀ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿੱਚ ਭਾਰੀ ਸਹਿਮ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਸੀਸੀਟੀਵੀ ਫੁਟੇਜ ਖੰਘਾਲ ਰਹੀ ਹੈ ਪੁਲਿਸ

ਭਾਵੇਂ ਕਿ ਸੀਸੀਟੀਵੀ ਫੁਟੇਜ ਵਿੱਚ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਚਿਹਰੇ ਦੀ ਸਪੱਸ਼ਟ ਪਛਾਣ ਨਹੀਂ ਹੋ ਸਕੀ, ਪਰ ਵੀਡੀਓ ਵਿੱਚ ਗੋਲੀ ਚੱਲਣ ਦੀ ਆਵਾਜ਼ ਸਾਫ਼ ਰਿਕਾਰਡ ਹੋਣ ਦੀ ਗੱਲ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਅਤੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਪਰਿਵਾਰ ਦੇ ਨਾਲ-ਨਾਲ ਇਲਾਕੇ 'ਚ ਵੀ ਸਹਿਮ ਦਾ ਮਾਹੌਲ

ਪੁਲਿਸ ਵੱਲੋਂ ਆਲੇ-ਦੁਆਲੇ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਿਆ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਨਾ ਸਿਰਫ਼ ਪਰਿਵਾਰ ਬਲਕਿ ਇਲਾਕਾ ਨਿਵਾਸੀਆਂ ਵਿੱਚ ਵੀ ਡਰ ਅਤੇ ਚਿੰਤਾ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।


Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.