ਪੰਜਾਬ ਦੇ ਕਾਲੇ ਦੌਰ ਦੇ ਸਾਰੇ ਸਹੀ ਤੱਥ ਦੁਨੀਆ ਸਾਹਮਣੇ ਲਿਆਉਣ ਲਈ 'ਟਰੁੱਥ ਕਮਿਸ਼ਨ' ਦਾ ਗਠਨ ਕੀਤਾ ਜਾਵੇ: ਕਰਨੈਲ ਸਿੰਘ ਪੀਰ ਮੁਹੰਮਦ

ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਮਨਿੰਦਰਜੀਤ ਸਿੰਘ ਬਿੱਟਾ ਅਤੇ ਪੰਜਾਬ ਵਿੱਚ 35,000 ਹਿੰਦੂਆਂ ਦੇ ਮਾਰੇ ਜਾਣ ਦਾ ਦਾਅਵਾ ਕਰਨ ਵਾਲੇ ਸਮੂਹ ਲੋਕਾਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ ਕਿ ਉਹ ਇਸ ਦਾ ਅਧਿਕਾਰਤ ਅਤੇ ਪ੍ਰਮਾਣਿਤ ਰਿਕਾਰਡ ਜਨਤਕ ਕਰਨ।

By:  Lajwinder Kaur July 13th 2026 04:09 PM -- Updated: July 13th 2026 05:09 PM

ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਮਨਿੰਦਰਜੀਤ ਸਿੰਘ ਬਿੱਟਾ ਅਤੇ ਪੰਜਾਬ ਵਿੱਚ 35,000 ਹਿੰਦੂਆਂ ਦੇ ਮਾਰੇ ਜਾਣ ਦਾ ਦਾਅਵਾ ਕਰਨ ਵਾਲੇ ਸਮੂਹ ਲੋਕਾਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ ਕਿ ਉਹ ਇਸ ਦਾ ਅਧਿਕਾਰਤ ਅਤੇ ਪ੍ਰਮਾਣਿਤ ਰਿਕਾਰਡ ਜਨਤਕ ਕਰਨ।

ਪੀਰ ਮੁਹੰਮਦ ਨੇ ਕਿਹਾ ਕਿ ਜਿਸ ਤਰ੍ਹਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਫਿਲਮ 'ਸਤਲੁਜ' ਦੇ ਨਿਰਮਾਤਾ-ਨਿਰਦੇਸ਼ਕ (ਦਲਜੀਤ ਦੁਸਾਂਝ ਅਤੇ ਹਨੀ ਤ੍ਰੇਹਨ) ਨੂੰ ਸਵਾਲ ਕਰਦਿਆਂ 25,000 ਲਵਾਰਿਸ ਲਾਸ਼ਾਂ ਦੇ ਦਸਤਾਵੇਜ਼ੀ ਸਬੂਤ ਮੰਗੇ ਹਨ, ਠੀਕ ਉਸੇ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਇਹ ਜਾਣਨ ਦਾ ਵੀ ਪੂਰਾ ਹੱਕ ਹੈ ਕਿ ਪੰਜਾਬ ਵਿੱਚ ਮਾਰੇ ਗਏ 35,000 ਨਿਰਦੋਸ਼ ਹਿੰਦੂਆਂ ਦਾ ਅਸਲ ਡਾਟਾ ਕੀ ਹੈ। ਇਸ ਦਾ ਹਿਸਾਬ-ਕਿਤਾਬ ਵੀ ਤੁਰੰਤ ਜਨਤਕ ਕੀਤਾ ਜਾਣਾ ਚਾਹੀਦਾ ਹੈ।

ਮੀਡੀਆ ਨੂੰ ਜਾਰੀ ਬਿਆਨ ਵਿੱਚ ਸੀਨੀਅਰ ਅਕਾਲੀ ਆਗੂ ਨੇ ਸਪੱਸ਼ਟ ਕੀਤਾ ਕਿ ਅਸਲ ਵਿੱਚ ਉਸ ਦੌਰ ਦੇ ਸਹੀ ਤੱਥ ਅਤੇ ਅੰਕੜੇ ਇਸ ਵੇਲੇ ਕਿਸੇ ਵੀ ਧਿਰ ਕੋਲ ਪੂਰੀ ਤਰ੍ਹਾਂ ਮੌਜੂਦ ਨਹੀਂ ਹਨ। ਉਨ੍ਹਾਂ ਇਤਿਹਾਸਕ ਹਵਾਲਾ ਦਿੰਦਿਆਂ ਯਾਦ ਕਰਵਾਇਆ ਕਿ ਜਦੋਂ ਅਮਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਅਣਥੱਕ ਮਿਹਨਤ ਕਰਕੇ ਲਵਾਰਿਸ ਲਾਸ਼ਾਂ ਦਾ ਪੁਖਤਾ ਡਾਟਾ ਸੀ.ਬੀ.ਆਈ. (CBI) ਨੂੰ ਸੌਂਪਿਆ ਸੀ, ਤਾਂ ਹੀ ਉਸ ਆਧਾਰ 'ਤੇ ਦੋਸ਼ੀ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਜ਼ਾਵਾਂ ਮਿਲ ਸਕੀਆਂ ਸਨ।

ਕਰਨੈਲ ਸਿੰਘ ਪੀਰ ਮੁਹੰਮਦ ਨੇ ਪੁਰਜ਼ੋਰ ਮੰਗ ਕੀਤੀ 

ਅਸੀਂ ਕਿਸੇ ਇੱਕ ਪੱਖ ਦੀ ਗੱਲ ਨਾ ਕਰਕੇ, ਪੰਜਾਬ ਦੀ ਧਰਤੀ 'ਤੇ ਵਾਪਰੇ ਪੂਰੇ ਸੱਚ ਨੂੰ ਸਾਹਮਣੇ ਲਿਆਉਣਾ ਚਾਹੁੰਦੇ ਹਾਂ। ਸਰਕਾਰ ਵੱਲੋਂ ਇੱਕ ਉੱਚ-ਪੱਧਰੀ 'ਟਰੁੱਥ ਕਮਿਸ਼ਨ' (ਸੱਚਾਈ ਕਮਿਸ਼ਨ) ਬਣਾਇਆ ਜਾਵੇ, ਤਾਂ ਜੋ ਦੁਨੀਆ ਨੂੰ ਪਤਾ ਲੱਗ ਸਕੇ ਕਿ ਉਸ ਕਾਲੇ ਦੌਰ ਵਿੱਚ ਕਿੰਨੇ ਸਿੱਖ ਨੌਜਵਾਨਾਂ ਦਾ ਫੇਕ ਐਨਕਾਊਂਟਰ (ਝੂਠਾ ਮੁਕਾਬਲਾ) ਹੋਇਆ ਅਤੇ ਕਿੰਨੇ ਨਿਰਦੋਸ਼ ਲੋਕਾਂ ਦੀਆਂ ਜਾਨਾਂ ਗਈਆਂ।"

ਉਨ੍ਹਾਂ ਕਿਹਾ ਕਿ 25,000 ਜਾਂ 35,000 ਦੇ ਅੰਕੜਿਆਂ ਦੀ ਸਿਆਸਤ ਕਰਨ ਦੀ ਬਜਾਏ, ਇੱਕ ਵਾਰ ਹਮੇਸ਼ਾ ਲਈ ਨਿਰਪੱਖ ਜਾਂਚ ਰਾਹੀਂ ਅਸਲ ਅੰਕੜੇ ਦੁਨੀਆ ਦੇ ਸਾਹਮਣੇ ਪੇਸ਼ ਕੀਤੇ ਜਾਣ ਤਾਂ ਜੋ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.