ਪੰਜਾਬ ਕਾਂਗਰਸ ਨੂੰ ਵੱਡਾ ਝਟਕਾ: ਰਾਜਪੁਰਾ ਤੋਂ ਦੋ ਵਾਰ ਵਿਧਾਇਕ ਰਹੇ ਹਰਦਿਆਲ ਸਿੰਘ ਕੰਬੋਜ ਅੱਜ ਭਾਜਪਾ 'ਚ ਹੋਣਗੇ ਸ਼ਾਮਲ
ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਵੱਡਾ ਉਲਟਫੇਰ ਦੇਖਣ ਨੂੰ ਮਿਲ ਰਿਹਾ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਤੇ ਹਲਕਾ ਰਾਜਪੁਰਾ ਤੋਂ ਦੋ ਵਾਰ ਵਿਧਾਇਕ (MLA) ਰਹਿ ਚੁੱਕੇ ਹਰਦਿਆਲ ਸਿੰਘ ਕੰਬੋਜ ਅੱਜ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਜਾ ਰਹੇ ਹਨ।

ਸਿਆਸੀ ਸੂਤਰਾਂ ਅਨੁਸਾਰ, ਹਰਦਿਆਲ ਸਿੰਘ ਕੰਬੋਜ ਆਪਣੇ ਸਮਰਥਕਾਂ ਸਮੇਤ ਅੱਜ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਰਸਮੀ ਤੌਰ 'ਤੇ ਪਾਰਟੀ ਦਾ ਪੱਲਾ ਫੜਨਗੇ। ਉਨ੍ਹਾਂ ਦੇ ਇਸ ਕਦਮ ਨੂੰ ਪਟਿਆਲਾ ਜ਼ਿਲ੍ਹੇ ਅਤੇ ਖਾਸ ਕਰਕੇ ਰਾਜਪੁਰਾ ਹਲਕੇ ਵਿੱਚ ਕਾਂਗਰਸ ਪਾਰਟੀ ਲਈ ਇੱਕ ਵੱਡੇ ਸਿਆਸੀ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।
ਰਾਜਪੁਰਾ ਦੀ ਸਿਆਸਤ 'ਚ ਰੱਖਦੇ ਹਨ ਮਜ਼ਬੂਤ ਪਕੜ
ਜ਼ਿਕਰਯੋਗ ਹੈ ਕਿ ਹਰਦਿਆਲ ਸਿੰਘ ਕੰਬੋਜ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਨੇ 2012 ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਰਾਜਪੁਰਾ ਤੋਂ ਕਾਂਗਰਸ ਦੀ ਟਿਕਟ 'ਤੇ ਜਿੱਤ ਹਾਸਲ ਕੀਤੀ ਸੀ। ਇਲਾਕੇ ਵਿੱਚ ਉਨ੍ਹਾਂ ਦਾ ਚੰਗਾ ਆਧਾਰ ਮੰਨਿਆ ਜਾਂਦਾ ਹੈ।
2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿੱਥੇ ਕਾਂਗਰਸ ਹਾਈਕਮਾਨ ਵੱਲੋਂ ਪ੍ਰਦੇਸ਼ ਚੋਣ ਕਮੇਟੀ ਦਾ ਗਠਨ ਕਰਕੇ ਪਾਰਟੀ ਨੂੰ ਇਕਜੁੱਟ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਕੰਬੋਜ ਵਰਗੇ ਸੀਨੀਅਰ ਆਗੂ ਦਾ ਭਾਜਪਾ ਵਿੱਚ ਜਾਣਾ ਕਾਂਗਰਸ ਲਈ ਚਿੰਤਾ ਦਾ ਵਿਸ਼ਾ ਬਣ ਸਕਦਾ ਹੈ। ਦੂਜੇ ਪਾਸੇ, ਉਨ੍ਹਾਂ ਦੇ ਸ਼ਾਮਲ ਹੋਣ ਨਾਲ ਮਾਲਵਾ ਖਿੱਤੇ ਵਿੱਚ ਭਾਜਪਾ ਨੂੰ ਵੱਡੀ ਮਜ਼ਬੂਤੀ ਮਿਲਣ ਦੀ ਉਮੀਦ ਹੈ।