ਸਾਬਕਾ IAS ਅਧਿਕਾਰੀ ਅਤੇ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਦਾ ਦੇਹਾਂਤ; ਦੇਹ PGI ਨੂੰ ਦਾਨ

ਸਿੱਖ ਐਜੂਕੇਸ਼ਨ ਸੋਸਾਇਟੀ ਦੇ ਪ੍ਰਧਾਨ, ਉੱਘੇ ਸਿੱਖਿਆ ਸ਼ਾਸਤਰੀ ਅਤੇ ਪੰਜਾਬ ਦੇ ਫਰੀਦਕੋਟ ਨਾਲ ਸਬੰਧਤ ਰੱਖਣ ਵਾਲੇ ਸਾਬਕਾ ਸੀਨੀਅਰ ਆਈ.ਏ.ਐੱਸ. ਅਧਿਕਾਰੀ ਗੁਰਦੇਵ ਸਿੰਘ (95) ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ ਹੈ।

By:  Lajwinder Kaur September 19th 2026 01:43 PM -- Updated: September 19th 2026 01:54 PM

ਸਿੱਖ ਐਜੂਕੇਸ਼ਨ ਸੋਸਾਇਟੀ ਦੇ ਪ੍ਰਧਾਨ, ਉੱਘੇ ਸਿੱਖਿਆ ਸ਼ਾਸਤਰੀ ਅਤੇ ਪੰਜਾਬ ਦੇ ਫਰੀਦਕੋਟ ਨਾਲ ਸਬੰਧਤ ਰੱਖਣ ਵਾਲੇ ਸਾਬਕਾ ਸੀਨੀਅਰ ਆਈ.ਏ.ਐੱਸ. ਅਧਿਕਾਰੀ ਗੁਰਦੇਵ ਸਿੰਘ (95) ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਸਵਰਗਵਾਸ ਹੋਣ ਨਾਲ ਪ੍ਰਸ਼ਾਸਨਿਕ, ਸਮਾਜਿਕ ਅਤੇ ਵਿਦਿਅਕ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

'ਪੰਜਾਬ ਰਤਨ' ਪੁਰਸਕਾਰ ਨਾਲ ਸਨਮਾਨਿਤ

ਸਵਰਗੀ ਗੁਰਦੇਵ ਸਿੰਘ ਨੇ ਆਪਣੇ ਜੀਵਨ ਕਾਲ ਦੌਰਾਨ ਕਈ ਇਤਿਹਾਸਕ ਅਤੇ ਦਲੇਰਾਨਾ ਫੈਸਲੇ ਲਏ। ਸਾਲ 1984 ਵਿੱਚ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਉਂਦਿਆਂ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਫੌਜੀ ਕਾਰਵਾਈ (ਆਪ੍ਰੇਸ਼ਨ ਬਲੂ ਸਟਾਰ) ਲਈ ਸਹਿਮਤੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਸੀ।

ਮਰਨ ਉਪਰੰਤ ਦੇਹ ਡਾਕਟਰੀ ਖੋਜ ਲਈ ਦਾਨ

ਆਪਣੀ ਮੌਤ ਤੋਂ ਬਾਅਦ ਵੀ ਉਨ੍ਹਾਂ ਨੇ ਮਾਨਵਤਾ ਦੀ ਸੇਵਾ ਦੀ ਮਿਸਾਲ ਕਾਇਮ ਰੱਖੀ। ਆਪਣੀ ਆਖਰੀ ਇੱਛਾ ਅਨੁਸਾਰ, ਉਨ੍ਹਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਡਾਕਟਰੀ ਖੋਜ ਅਤੇ ਵਿਦਿਆਰਥੀਆਂ ਦੀ ਸਿੱਖਿਆ ਲਈ ਪੀ.ਜੀ.ਆਈ. (PGI) ਚੰਡੀਗੜ੍ਹ ਨੂੰ ਦਾਨ ਕਰ ਦਿੱਤੀ ਗਈ ਹੈ।

ਸਿੱਖਿਆ ਅਤੇ ਸਮਾਜ ਸੇਵਾ ਵਿੱਚ ਵਡਮੁੱਲਾ ਯੋਗਦਾਨ

ਗੁਰਦੇਵ ਸਿੰਘ ਸਾਲ 2004 ਤੋਂ ਸਿੱਖ ਐਜੂਕੇਸ਼ਨ ਸੋਸਾਇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਉਹ ਸੰਗਤ ਸਾਹਿਬ ਭਾਈ ਫੇਰੂ ਸਿੱਖ ਐਜੂਕੇਸ਼ਨ ਸੋਸਾਇਟੀ (ਫਰੀਦਕੋਟ) ਨਾਲ ਵੀ ਡੂੰਘੇ ਰੂਪ ਵਿੱਚ ਜੁੜੇ ਹੋਏ ਸਨ। ਉਨ੍ਹਾਂ ਦੀ ਯੋਗ ਅਗਵਾਈ ਹੇਠ ਚੱਲ ਰਹੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਨੇ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (NAAC) ਵਿੱਚ 'A' ਅਤੇ 'A ' ਵਰਗੇ ਉੱਚ ਗ੍ਰੇਡ ਹਾਸਲ ਕੀਤੇ। ਸਮਾਜਿਕ ਅਤੇ ਵਿਦਿਅਕ ਖੇਤਰਾਂ ਵਿੱਚ ਉਨ੍ਹਾਂ ਦੀਆਂ ਬੇਮਿਸਾਲ ਸੇਵਾਵਾਂ ਨੂੰ ਦੇਖਦਿਆਂ ਆਲ ਇੰਡੀਆ ਕਾਨਫਰੰਸ ਆਫ਼ ਇੰਟੈਲੈਕਟਸ (ਦਿੱਲੀ) ਵੱਲੋਂ ਉਨ੍ਹਾਂ ਨੂੰ 'ਪੰਜਾਬ ਰਤਨ' ਨਾਲ ਸਨਮਾਨਿਤ ਕੀਤਾ ਗਿਆ ਸੀ।

ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ  

ਉਨ੍ਹਾਂ ਦੇ ਦੇਹਾਂਤ 'ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਿੱਖ ਐਜੂਕੇਸ਼ਨ ਸੋਸਾਇਟੀ ਦੇ ਉਪ ਪ੍ਰਧਾਨ ਡਾ. ਬੀਰਿੰਦਰ ਕੌਰ, ਸਕੱਤਰ ਕਰਨਲ (ਸੇਵਾਮੁਕਤ) ਜਸਮੇਰ ਸਿੰਘ ਬਾਲਾ, ਸੰਯੁਕਤ ਸਕੱਤਰ ਕਰਮਦੀਪ ਸਿੰਘ ਚੀਮਾ ਸਮੇਤ ਵੱਖ-ਵੱਖ ਸੰਸਥਾਵਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਸਟਾਫ਼ ਨੇ ਗੂੜ੍ਹੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Related Post

ਅੱਜ ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ: ਕੱਲ੍ਹ ਤੋਂ ਮੌਸਮ ਰਹੇਗਾ ਖੁਸ਼ਕ, ਸਵੇਰ-ਸ਼ਾਮ ਤਾਪਮਾਨ 'ਚ ਠੰਢਕ; ਮਾਨਸੂਨ ਪੈਣ ਲੱਗਾ ਕਮਜ਼ੋਰ
ਪੰਜਾਬੀ ਦੇਣ ਧਿਆਨ! PRTC-ਪਨਬਸ ਯੂਨੀਅਨ ਦਾ ਵੱਡਾ ਐਲਾਨ, ਇਸ ਦਿਨ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ….
ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਕੜਵਾਹਟ ਹੋਈ ਦੂਰ: DA 'ਤੇ ਬਣੀ ਸਹਿਮਤੀ, ਜਾਣੋ ਕਿੰਨੇ ਫੀਸਦੀ ਮਿਲੇਗਾ ਮਹਿੰਗਾਈ ਭੱਤਾ
ਰਵਨੀਤ ਬਿੱਟੂ ਦੇ ਕਾਫ਼ਲੇ 'ਤੇ ਹਮਲਾ: ਸੜਕ 'ਤੇ ਹਾਈ ਵੋਲਟੇਜ਼ ਡਰਾਮਾ, ਆਗੂ ਬੋਲੇ- 'ਗੱਡੀਆਂ ਦੇ ਸ਼ੀਸ਼ੇ ਤੋੜੇ, ਮਾਰੇ ਗਏ ਆਂਡੇ ਤੇ ਟਮਾਟਰ'
ਮੁਲਾਜ਼ਮਾਂ-ਪੈਨਸ਼ਨਰਾਂ ਦੀਆਂ ਮੰਗਾਂ 'ਤੇ ਫ਼ੈਸਲਾ: CM ਮਾਨ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਮੀਟਿੰਗ; 3 ਕੈਬਨਿਟ ਮੰਤਰੀ ਅਤੇ 12 ਮੁਲਾਜ਼ਮ ਆਗੂ ਪਹੁੰਚਣਗੇ
ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ: ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ, ਹੁਣ ਮਾਨਸੂਨ ਦੀ ਵਾਪਸੀ ਦੀ ਤਿਆਰੀ

© Copyright Galactic Television & Communications Pvt. Ltd. 2026. All rights reserved.