ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ! ਅਕਾਲੀ ਦਲ ਨੂੰ ਝਟਕਾ…AAP ਦਾ ਵਧਿਆ ਕੁਨਬਾ, ਸਾਬਕਾ ਵਿਧਾਇਕ ਆਪਣੇ ਸਾਥੀਆਂ ਸਣੇ ‘ਆਪ’ ‘ਚ ਹੋਏ ਸ਼ਾਮਿਲ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ, ਇੱਕ ਹੋਰ ਟਕਸਾਲੀ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਨਾਲ ਆਏ ਸਮੂਹ ਆਗੂਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਪਰਿਵਾਰ ਦਾ ਹਿੱਸਾ ਬਣਾਇਆ।
ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਦਾਇਰਾ ਲਗਾਤਾਰ ਵਿਸ਼ਾਲ ਹੋ ਰਿਹਾ ਹੈ। ਮਾਝੇ ਦੇ ਖੇਤਰ ਵਿੱਚ ਪਾਰਟੀ ਨੂੰ ਉਸ ਵੇਲੇ ਬਹੁਤ ਵੱਡਾ ਹੁਲਾਰਾ ਮਿਲਿਆ, ਜਦੋਂ ਸਾਬਕਾ ਸਾਂਸਦ ਸਵਰਗੀ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ।

CM ਮਾਨ ਨੇ ਪਾਰਟੀ ‘ਚ ਕਰਵਾਇਆ ਸ਼ਾਮਿਲ
ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਨਾਲ ਆਏ ਸਮੂਹ ਆਗੂਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਪਰਿਵਾਰ ਦਾ ਹਿੱਸਾ ਬਣਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਦਾ ਸਨਮਾਨ ਕੀਤਾ।
ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹੋਰ ਪ੍ਰਮੁੱਖ ਆਗੂ:
ਰਵਿੰਦਰ ਸਿੰਘ ਬ੍ਰਹਮਪੁਰਾ ਦੇ ਨਾਲ-ਨਾਲ ਕਈ ਹੋਰ ਨਾਮਵਰ ਚਿਹਰੇ ਵੀ 'ਆਪ' ਵਿੱਚ ਸ਼ਾਮਲ ਹੋਏ ਹਨ, ਜਿਨ੍ਹਾਂ ਵਿੱਚ ਮੁੱਖ ਤੌਰ 'ਤੇ ਸ਼ਾਮਲ ਹਨ:
ਕੰਵਰਦੀਪ ਸਿੰਘ ਬ੍ਰਹਮਪੁਰਾ
ਅਮਰੀਕ ਸਿੰਘ ਸਰਪੰਚ ਅਤੇ ਹਰਜਿੰਦਰ ਸਿੰਘ ਬਾਦਸ਼ਾਹ
ਬਲਬੀਰ ਸਿੰਘ ਬੱਲੀ (ਡਾਇਰੈਕਟਰ)
ਜਤਿੰਦਰ ਸਿੰਘ ਕੈਰੋਂ, ਫ਼ਤਿਹ ਅਤੇ ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਕੈਰੋਂ
ਗੁਰਭੇਜ ਸਿੰਘ ਕੈਰੋਂ, ਲਵਪ੍ਰੀਤ ਸਿੰਘ ਕੈਰੋਂ ਅਤੇ ਬਲਜਿੰਦਰ ਸਿੰਘ ਗੋਹਲਵੜ
ਗੌਰਵਦੀਪ ਸਿੰਘ ਖਹਿਰਾ, ਜਗਮੀਤ ਹੁੰਦਲ ਅਤੇ ਗੁਰਪ੍ਰੀਤ ਸਿੰਘ
ਇਸ ਮੌਕੇ ਸ਼ਾਮਲ ਹੋਏ ਹੋਰਨਾਂ ਆਗੂਆਂ ਨੇ ਵੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਵਿਸ਼ਵਾਸ ਪ੍ਰਗਟਾਇਆ। ਸਿਆਸੀ ਹਲਕਿਆਂ ਵਿੱਚ ਇਹ ਮੰਨਿਆ ਜਾ ਰਿਹਾ ਹੈ ਕਿ ਦਿਗਜ਼ ਆਗੂਆਂ ਦੇ ਪਾਰਟੀ ਨਾਲ ਜੁੜਨ ਨਾਲ ਆਉਣ ਵਾਲੇ ਸਮੇਂ ਵਿੱਚ ਮਾਝਾ ਖੇਤਰ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਹੋਰ ਵਧੇਰੇ ਮਜ਼ਬੂਤ ਹੋਵੇਗਾ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਨਵੀਂ ਤਾਕਤ ਮਿਲੇਗੀ।