ਨਿੱਝਰ ਕਤਲ ਕਾਂਡ ਨੂੰ ਲੈ ਕੇ ਵਿਦੇਸ਼ 'ਚ ਬੈਠੇ ਗੈਂਗਸਟਰਾਂ 'ਚ ਛਿੜੀ ਆਨਲਾਈਨ ਵਾਰ: ਅਰਸ਼ ਡੱਲਾ ਨੇ ਗੋਲਡੀ ਬਰਾੜ ਦੇ ਦਾਅਵਿਆਂ ਨੂੰ ਨਕਾਰਿਆ...

ਕੈਨੇਡਾ ਕਤਲ ਕਾਂਡ ਨੂੰ ਲੈ ਕੇ ਗੈਂਗਸਟਰਾਂ ਵਿੱਚ ਜ਼ੁਬਾਨੀ ਜੰਗ ਸ਼ੁਰੂ ਹੋ ਗਈ ਹੈ। ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਹੁਣ ਪੰਜਾਬੀ ਗੈਂਗਸਟਰ ਖੁੱਲ੍ਹ ਕੇ ਆਹਮੋ-ਸਾਹਮਣੇ ਆ ਗਏ ਹਨ।

By:  Lajwinder Kaur August 24th 2026 03:49 PM -- Updated: August 24th 2026 04:17 PM

ਕੈਨੇਡਾ ਕਤਲ ਕਾਂਡ ਨੂੰ ਲੈ ਕੇ ਗੈਂਗਸਟਰਾਂ ਵਿੱਚ ਜ਼ੁਬਾਨੀ ਜੰਗ ਸ਼ੁਰੂ ਹੋ ਗਈ ਹੈ। ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਹੁਣ ਪੰਜਾਬੀ ਗੈਂਗਸਟਰ ਖੁੱਲ੍ਹ ਕੇ ਆਹਮੋ-ਸਾਹਮਣੇ ਆ ਗਏ ਹਨ। ਗੈਂਗਸਟਰ ਗੋਲਡੀ ਬਰਾੜ ਵੱਲੋਂ ਨਿੱਝਰ ਦੇ ਕਤਲ ਨੂੰ ਲੈ ਕੇ ਕੀਤੇ ਗਏ ਦਾਅਵਿਆਂ ਤੋਂ ਬਾਅਦ ਹੁਣ ਦੂਜਾ ਗੈਂਗਸਟਰ ਅਰਸ਼ ਡੱਲਾ ਸਾਹਮਣੇ ਆਇਆ ਹੈ, ਜਿਸ ਨੇ ਗੋਲਡੀ ਬਰਾੜ ਦੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। 

ਗੋਲਡੀ ਬਰਾੜ ਦਾ ਪੁਰਾਣਾ ਦਾਅਵਾ: ਇਸ ਵਿਵਾਦ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਗੋਲਡੀ ਬਰਾੜ ਨੇ ਪਰਮਜੀਤ ਸਿੰਘ ਉਰਫ਼ ਪੰਮਾ ਨੂੰ ਕਿਹਾ ਸੀ ਕਿ ਹਰਦੀਪ ਨਿੱਝਰ ਨੂੰ ਇਸ ਲਈ ਨਿਸ਼ਾਨਾ ਬਣਾਇਆ ਗਿਆ ਸੀ ਕਿਉਂਕਿ ਉਸ ਦੇ ਭਰਾ ਦੇ ਕਤਲ ਤੋਂ ਬਾਅਦ ਸੁੱਖਾ ਦੁੱਨੇਕੇ ਅਤੇ ਅਰਸ਼ ਡੱਲਾ ਵਰਗੇ ਲੋਕ ਨਿੱਝਰ ਦੀ ਕੋਠੀ ਵਿੱਚ ਰਹਿੰਦੇ ਰਹੇ ਸਨ। ਗੋਲਡੀ ਦਾ ਇਲਜ਼ਾਮ ਸੀ ਕਿ ਨਿੱਝਰ ਨੇ ਹੀ ਉਨ੍ਹਾਂ ਨੂੰ ਕਤਲ ਲਈ ਹਥਿਆਰ ਮੁਹੱਈਆ ਕਰਵਾਏ ਸਨ।

ਗੁਰੂ ਘਰ ਜਾਣ ਦੀ ਆਖੀ ਗੱਲ: ਇਨ੍ਹਾਂ ਦੋਸ਼ਾਂ ਦਾ ਜਵਾਬ ਦਿੰਦਿਆਂ ਗੈਂਗਸਟਰ ਅਰਸ਼ ਡੱਲਾ ਨੇ ਕਿਹਾ ਕਿ ਗੋਲਡੀ ਬਰਾੜ ਦਾ ਇਹ ਦਾਅਵਾ ਬਿਲਕੁਲ ਝੂਠਾ ਹੈ ਕਿ ਉਹ ਅਤੇ ਸੁੱਖਾ ਦੁੱਨੇਕੇ ਨਿੱਝਰ ਦੇ ਘਰ ਰਹਿੰਦੇ ਸਨ। ਡੱਲਾ ਨੇ ਸਾਫ਼ ਕੀਤਾ ਕਿ ਸੁੱਖਾ ਦੁੱਨੇਕੇ ਕਦੇ ਨਿੱਝਰ ਨੂੰ ਨਹੀਂ ਮਿਲਿਆ ਸੀ ਅਤੇ ਉਹ ਇਸ ਗੱਲ ਦੀ ਸੱਚਾਈ ਸਾਬਤ ਕਰਨ ਲਈ ਗੁਰੂ ਘਰ ਜਾਣ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ। ਉਸ ਨੇ ਦਾਅਵਾ ਕੀਤਾ ਕਿ ਕਤਲ ਵਾਲੇ ਦਿਨ ਉਹ ਨਿੱਝਰ ਦੇ ਨਾਲ ਨਹੀਂ ਸੀ।

ਸਿੱਧੂ ਮੂਸੇਵਾਲਾ ਦੇ ਕਤਲ 'ਤੇ ਵੱਡਾ ਬਿਆਨ: ਅਰਸ਼ ਡੱਲਾ ਨੇ ਗੋਲਡੀ ਬਰਾੜ 'ਤੇ ਤੰਜ ਕੱਸਦਿਆਂ ਕਿਹਾ ਕਿ ਉਹ ਹਰ ਇੱਕ ਮਾਮਲੇ ਨੂੰ ਆਪਣੇ ਭਰਾ ਦੇ ਕਤਲ ਨਾਲ ਨਾ ਜੋੜਿਆ ਕਰੇ। ਡੱਲਾ ਮੁਤਾਬਕ ਉਸ ਦਾ ਭਰਾ 2021 ਵਿੱਚ ਮਰਿਆ ਸੀ ਅਤੇ ਉਨ੍ਹਾਂ ਨੂੰ 2022 ਵਿੱਚ ਸੁੱਖਾ ਦੁੱਨੇਕੇ ਮਿਲਿਆ ਸੀ। ਉਸ ਨੇ ਦਾਅਵਾ ਕੀਤਾ ਕਿ ਨਾ ਤਾਂ ਉਹ, ਨਾ ਸੁੱਖਾ ਅਤੇ ਨਾ ਹੀ ਸਿੱਧੂ ਮੂਸੇਵਾਲਾ ਉਸ ਦੇ ਭਰਾ ਦੇ ਕਤਲ ਵਿੱਚ ਸ਼ਾਮਲ ਸਨ, ਪਰ ਅਸਲ ਕਾਤਲਾਂ ਦਾ ਗੋਲਡੀ ਕੁਝ ਨਹੀਂ ਵਿਗਾੜ ਸਕਿਆ। ਇਸ ਦੇ ਨਾਲ ਹੀ ਡੱਲਾ ਨੇ ਦਾਅਵਾ ਕੀਤਾ ਕਿ ਸਿੱਧੂ ਮੂਸੇਵਾਲਾ ਨੂੰ ਕਿਸੇ ਤਰ੍ਹਾਂ ਦਾ ਝਗੜਾ ਨਾ ਹੋਣ ਦਾ ਭਰੋਸਾ ਦੇ ਕੇ ਗੱਦਾਰੀ ਨਾਲ ਮਾਰਿਆ ਗਿਆ ਸੀ।

ਗੋਲਡੀ ਬਰਾੜ ਦੀ ਪਹਿਲੀ ਪ੍ਰਤੀਕਿਰਿਆ: ਇਸ ਤੋਂ ਪਹਿਲਾਂ ਗੋਲਡੀ ਬਰਾੜ ਨੇ ਅਰਸ਼ ਡੱਲਾ ਨੂੰ ਲੈ ਕੇ ਕਿਹਾ ਸੀ ਕਿ ਜਿਨ੍ਹਾਂ ਕੋਠੀਆਂ ਵਿੱਚ ਬੈਠ ਕੇ ਉਸ ਦੇ ਭਰਾਵਾਂ ਨੂੰ ਮਰਵਾਇਆ ਗਿਆ, ਉਹ ਉਨ੍ਹਾਂ ਹੀ ਲੋਕਾਂ ਦੀਆਂ ਸਨ, ਜਿਸ ਨਾਲ ਉਸ ਦਾ ਖੂਨ ਖੌਲਦਾ ਹੈ। ਉਸ ਨੇ ਦਾਅਵਾ ਕੀਤਾ ਸੀ ਕਿ ਗੁਰੂ ਘਰ ਦੇ ਸਤਿਕਾਰ ਵਜੋਂ ਅੰਦਰ ਕੋਈ ਗੋਲੀ ਨਹੀਂ ਚਲਾਈ ਗਈ, ਨਹੀਂ ਤਾਂ ਅਰਸ਼ ਡੱਲਾ ਵੀ ਮਾਰਿਆ ਜਾਂਦਾ। ਹਾਲਾਂਕਿ ਜੀਟੀਸੀ ਨਿਊਜ਼ ਇਨ੍ਹਾਂ ਵਾਇਰਲ ਹੋ ਰਹੀਆਂ ਆਡੀਓਜ਼ ਦੀ ਪੁਸ਼ਟੀ ਨਹੀਂ ਕਰਦਾ ਹੈ।


Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.