'27 ਦਸੰਬਰ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ'

By:  Jitendra Baghel December 9th 2025 12:14 PM

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਦੀ ਦੁਵਿਧਾ ਨੂੰ ਦੂਰ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਇਸ ਵਾਰ 27 ਦਸੰਬਰ ਨੂੰ ਹੀ ਮਨਾਇਆ ਜਾਵੇਗਾ । 

ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਸੰਗਤਾਂ ਪ੍ਰਕਾਸ਼ ਦਿਹਾੜਿਆਂ ਅਤੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਕਈ ਕਈ ਦਿਨ ਸਮਾਗਮ ਕਰਦੀਆਂ ਹਨ । ਨਾਲ ਹੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸੰਗਤਾਂ ਚਾਹੁਣ ਤਾਂ ਪ੍ਰਕਾਸ਼ ਪੁਰਬ ਨੂੰ ਕਿਸੇ ਹੋਰ ਮਿਤੀਆਂ ਨੂੰ ਵੀ ਮਨਾ ਸਕਦੀਆਂ ਹਨ।  

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਾਰੀਆਂ ਸੰਗਤਾਂ ਨੂੰ ਪ੍ਰੇਮ ਭਾਵਨਾ ਨਾਲ ਪ੍ਰਕਾਸ਼ ਦਿਹਾੜਿਆਂ ਨੂੰ ਮਨਾਉਣ ਦੀ ਅਪੀਲ ਕੀਤੀ ਹੈ  । ਦੱਸ ਦਈਏ ਕਿ ਇਸ ਵਾਰ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇੱਕੋ ਹੀ ਮਿਤੀ ਨੂੰ ਹੋਣ ਕਰਕੇ ਸੰਗਤ ਦੁਚਿੱਤੀ ਵਿੱਚ ਸੀ ।

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.