ਪੰਜਾਬੀ ਨੌਜਵਾਨਾਂ ਲਈ ਸੁਨਹਿਰੀ ਮੌਕਾ! PTI ਟੀਚਰਾਂ ਦੀ ਬੰਪਰ ਭਰਤੀ; ਇੱਥੇ ਜਾਣੋ ਪੂਰਾ ਵੇਰਵਾ

ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ 2,000 ਪ੍ਰਾਇਮਰੀ ਕੈਡਰ ਪੀ.ਟੀ.ਆਈ. (PTI) ਅਧਿਆਪਕਾਂ ਦੀ ਭਰਤੀ ਦਾ ਐਲਾਨ ਕੀਤਾ ਹੈ। ਅਰਜ਼ੀਆਂ ਦੀ ਪ੍ਰਕਿਰਿਆ 31 ਜੁਲਾਈ ਤੋਂ ਸ਼ੁਰੂ ਹੋਵੇਗੀ। ਇਸ ਭਰਤੀ ਲਈ 12ਵੀਂ ਪਾਸ, ਡੀ.ਪੀ.ਐਡ./ਸੀ.ਪੀ.ਐਡ. ਜਾਂ ਸਮਕੱਖ ਯੋਗਤਾ ਅਤੇ 10ਵੀਂ ਵਿੱਚ ਪੰਜਾਬੀ ਵਿਸ਼ਾ ਲਾਜ਼ਮੀ ਹੈ। ਉਮਰ ਸੀਮਾ 18 ਤੋਂ 37 ਸਾਲ ਰੱਖੀ ਗਈ ਹੈ। ਸਰਕਾਰ ਦਾ ਦਾਅਵਾ ਹੈ ਕਿ ਮਾਰਚ 2022 ਤੋਂ ਹੁਣ ਤੱਕ 67 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਕਰੀਬ 5.5 ਲੱਖ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਚੁੱਕੇ ਹਨ।

By:  Lajwinder Kaur July 30th 2026 01:11 PM -- Updated: July 30th 2026 01:30 PM

ਪੰਜਾਬ ਵਿੱਚ ਸਰਕਾਰੀ ਨੌਕਰੀ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਦੋ ਹਜ਼ਾਰ ਪ੍ਰਾਇਮਰੀ ਕੈਡਰ ਦੇ ਪੀ.ਟੀ.ਆਈ. (PTI) ਟੀਚਰਾਂ ਦੀ ਭਰਤੀ ਕੱਢੀ ਹੈ। ਇਸ ਦੇ ਲਈ 31 ਜੁਲਾਈ ਤੋਂ ਪ੍ਰਕਿਰਿਆ ਸ਼ੁਰੂ ਹੋਵੇਗੀ। ਲੰਮੇ ਸਮੇਂ ਤੋਂ ਸਰੀਰਕ ਸਿੱਖਿਆ ਭਰਤੀ ਦੀ ਉਡੀਕ ਕਰ ਰਹੇ ਯੋਗ ਉਮੀਦਵਾਰਾਂ ਲਈ ਇਹ ਸੁਨਹਿਰੀ ਮੌਕਾ ਹੈ।

ਹੈਲਪਲਾਈਨ ਨੰਬਰ ਜਾਰੀ

ਵਿਭਾਗ ਨੇ ਵਿਦਿਅਕ ਯੋਗਤਾ, ਉਮਰ ਸੀਮਾ, ਰਿਜ਼ਰਵੇਸ਼ਨ, ਚੋਣ ਪ੍ਰਕਿਰਿਆ ਅਤੇ ਅਰਜ਼ੀ ਫ਼ੀਸ ਨਾਲ ਸਬੰਧਤ ਵਿਸਤ੍ਰਿਤ ਨਿਯਮ ਅਤੇ ਸ਼ਰਤਾਂ ਕੱਲ੍ਹ ਹੀ ਜਾਰੀ ਕਰਨ ਦਾ ਐਲਾਨ ਕੀਤਾ ਹੈ। ਉੱਥੇ ਹੀ, ਭਰਤੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਹੈਲਪਲਾਈਨ ਨੰਬਰ ਜਾਰੀ ਕਰ ਦਿੱਤਾ ਗਿਆ ਹੈ, ਜਿੱਥੇ ਨੌਕਰੀ ਸੰਬੰਧੀ ਦਿੱਕਤ ਆਉਣ ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।

ਜਾਣੋ ਵਿਦਿਅਕ ਯੋਗਤਾ ਤੋਂ ਲੈ ਕੇ ਉਮਰ ਤੱਕ..

ਇਸ ਭਰਤੀ ਲਈ ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਲਾਜ਼ਮੀ ਹੈ। ਇਸ ਦੇ ਨਾਲ ਡੀ.ਪੀ.ਐਡ. (D.P.Ed.), ਸੀ.ਪੀ.ਐਡ. (C.P.Ed.) ਜਾਂ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਸਮਕੱਖ ਸਰੀਰਕ ਸਿੱਖਿਆ ਦੀ ਯੋਗਤਾ ਹੋਣੀ ਚਾਹੀਦੀ ਹੈ। ਉਮੀਦਵਾਰ ਨੇ 10ਵੀਂ ਜਮਾਤ ਵਿੱਚ ਪੰਜਾਬੀ ਵਿਸ਼ਾ ਪਾਸ ਕੀਤਾ ਹੋਣਾ ਵੀ ਜ਼ਰੂਰੀ ਹੈ। ਉਮਰ ਸੀਮਾ 18 ਤੋਂ 37 ਸਾਲ ਨਿਰਧਾਰਤ ਕੀਤੀ ਗਈ ਹੈ, ਜਦਕਿ ਰਾਖਵੇਂ ਵਰਗਾਂ ਨੂੰ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਉਮਰ ਵਿੱਚ ਛੋਟ ਦਿੱਤੀ ਜਾਵੇਗੀ। ਚੋਣ ਪ੍ਰਕਿਰਿਆ ਵਿੱਚ ਲਿਖਤੀ ਪ੍ਰੀਖਿਆ, ਦਸਤਾਵੇਜ਼ਾਂ ਦੀ ਜਾਂਚ ਅਤੇ ਹੋਰ ਨਿਰਧਾਰਤ ਪੜਾਅ ਸ਼ਾਮਲ ਹੋ ਸਕਦੇ ਹਨ।

ਉਮਰ ਸੀਮਾ ਦੀ ਗੱਲ ਕਰੀਏ ਤਾਂ ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਜਨਰਲ ਵਰਗ ਲਈ ਵੱਧ ਤੋਂ ਵੱਧ ਉਮਰ 37 ਸਾਲ ਹੋਣੀ ਚਾਹੀਦੀ ਹੈ, ਜਦਕਿ ਰਾਖਵੇਂ ਵਰਗਾਂ ਨੂੰ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਉਮਰ ਵਿੱਚ ਛੋਟ ਦਿੱਤੀ ਜਾਵੇਗੀ। ਇਸ ਭਰਤੀ ਦੀ ਚੋਣ ਪ੍ਰਕਿਰਿਆ ਵਿੱਚ ਲਿਖਤੀ ਪ੍ਰੀਖਿਆ, ਦਸਤਾਵੇਜ਼ ਤਸਦੀਕ ਅਤੇ ਹੋਰ ਨਿਰਧਾਰਤ ਪੜਾਅ ਸ਼ਾਮਲ ਹੋ ਸਕਦੇ ਹਨ।

ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀ ਦੇਣ ਲਈ ਵਚਨਬੱਧ 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਮਾਰਚ 2022 ਤੋਂ ਹੁਣ ਤੱਕ 67,037 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸਰਕਾਰ ਅਨੁਸਾਰ, ਇਨ੍ਹਾਂ ਵਿੱਚੋਂ ਸਭ ਤੋਂ ਵੱਧ 16,308 ਨਿਯੁਕਤੀਆਂ ਸਿੱਖਿਆ ਵਿਭਾਗ ਵਿੱਚ ਕੀਤੀਆਂ ਗਈਆਂ ਹਨ।

5.5 ਲੱਖ ਰੁਜ਼ਗਾਰ ਦੇ ਮੌਕੇ ਵੀ ਪੈਦਾ

ਪੰਜਾਬ ਪੁਲਿਸ ਵਿੱਚ 12,966, ਬਿਜਲੀ ਵਿਭਾਗ (PSPCL/PSTCL) ਵਿੱਚ 8,765 ਤੋਂ ਵੱਧ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 6,320 ਅਤੇ ਸਥਾਨਕ ਸਰਕਾਰਾਂ ਵਿਭਾਗ ਵਿੱਚ 5,771 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਸਰਕਾਰ ਅਨੁਸਾਰ, ਇਸ ਦੌਰਾਨ ਨਿੱਜੀ ਅਤੇ ਹੋਰ ਖੇਤਰਾਂ ਨੂੰ ਮਿਲਾ ਕੇ ਕਰੀਬ 5.5 ਲੱਖ ਰੁਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਗਏ ਹਨ।

Related Post

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਤਨਖ਼ਾਹ ਹੋਈ ਦੁੱਗਣੀ, ਆਹ ਵਾਲੇ ਕੱਚੇ ਮੁਲਾਜ਼ਮ ਹੋਣਗੇ ਪੱਕੇ
Punjab Holiday: ਪੰਜਾਬ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ: ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, ਵਿਦਿਆਰਥੀਆਂ ਤੇ ਮੁਲਾਜ਼ਮਾਂ ਦੀ ਲੱਗੀ ਮੌਜ!
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਕਸ਼ਨ, 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਇਨ੍ਹਾਂ ਆਗੂਆਂ ਨੂੰ ਉਤਾਰਿਆ ਮੈਦਾਨ ‘ਚ….
ਪੰਜਾਬ-ਚੰਡੀਗੜ੍ਹ ‘ਚ ਅੱਜ ਵੀ ਭਾਰੀ ਮੀਂਹ ਦਾ ਅਲਰਟ: ਬਿਜਲੀ ਡਿੱਗਣ ਦਾ ਖ਼ਤਰਾ, 3°C ਡਿੱਗਿਆ ਤਾਪਮਾਨ; ਬਠਿੰਡਾ 37°C ਨਾਲ ਸਭ ਤੋਂ ਗਰਮ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ‘ਚ ਹਾਈ ਅਲਰਟ! ਪਾਕਿਸਤਾਨੀ ISI ਅਤੇ ਅੱਤਵਾਦੀ ਗਰੁੱਪ ਰੱਚ ਰਹੇ ਸਾਜ਼ਿਸ਼-ਸੂਤਰ
PU ‘ਚ ਵੱਡਾ ਹਾਦਸਾ: ਪੀਐਚਡੀ ਸਕਾਲਰ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ 'ਚ ਭਾਰੀ ਗੁੱਸਾ, ਘੇਰੀ ਵੀਸੀ ਦੀ ਰਿਹਾਇਸ਼

© Copyright Galactic Television & Communications Pvt. Ltd. 2026. All rights reserved.