ਨਾਭਾ ਹਲਕੇ ‘ਚ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਡੇਢ ਕਰੋੜ ਦੀ ਗ੍ਰਾਂਟ ਜਾਰੀ: ਵਿਧਾਇਕ ਦੇਵ ਮਾਨ

ਪੰਜਾਬ ਸਰਕਾਰ ਦੇ ਐਲਾਨ ਤਹਿਤ ਨਾਭਾ ਹਲਕੇ ਦੇ 142 ਵਿੱਚੋਂ 33 ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਗਈਆਂ ਹਨ। ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੀਬ ਡੇਢ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਰਪੰਚਾਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਦਾ ਧੰਨਵਾਦ ਕੀਤਾ ਹੈ।

By:  Lajwinder Kaur July 30th 2026 05:05 PM -- Updated: July 30th 2026 05:08 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸੇ ਤਹਿਤ ਨਾਭਾ ਹਲਕੇ ਵਿੱਚ ਵੀ ਵੱਡੀ ਸਫ਼ਲਤਾ ਦੇਖਣ ਨੂੰ ਮਿਲੀ ਹੈ, ਜਿੱਥੇ ਹਲਕੇ ਦੇ 142 ਪਿੰਡਾਂ ਵਿੱਚੋਂ 33 ਪਿੰਡਾਂ ਦੀਆਂ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ। ਇਸ ਸਬੰਧੀ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਹਲਕੇ ਦੇ ਪਿੰਡਾਂ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ, ਜੋ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਉੱਤੇ ਖ਼ਰਚੀ ਜਾਵੇਗੀ।

70 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ

ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪਿਛਲੇ 70 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਸਭ ਤੋਂ ਵੱਧ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ।

ਸਰਪੰਚਾਂ ਨੇ ਕੀਤਾ ਸਰਕਾਰ ਦਾ ਧੰਨਵਾਦ

ਇਸ ਮੌਕੇ ਪਿੰਡ ਕਨਸੂਹਾ ਦੇ ਸਰਪੰਚ ਸਤਨਾਮ ਸੱਤੀ ਅਤੇ ਪਿੰਡ ਧਾਰੋਕੀ ਦੇ ਸਰਪੰਚ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ 70 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਉਨ੍ਹਾਂ ਦੇ ਪਿੰਡ ਵਿੱਚ ਸਰਬਸੰਮਤੀ ਨਾਲ ਉਨ੍ਹਾਂ ਨੂੰ ਸਰਪੰਚ ਚੁਣਿਆ ਗਿਆ ਹੈ। ਉਨ੍ਹਾਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।

Related Post

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ: 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਮਿਲਿਆ DSP ਰੈਂਕ, ਗਜ਼ਟ ਨੋਟੀਫ਼ਿਕੇਸ਼ਨ ਜਾਰੀ
ਭਾਜਪਾ ਦਾ ਵੱਡਾ ਸਿਆਸੀ ਦਾਅ: 4 ਯਾਤਰਾਵਾਂ, 4000 ਕਿਲੋਮੀਟਰ ਦੀ ਯਾਤਰਾ ਅਤੇ 117 ਸੀਟਾਂ 'ਤੇ ਫੋਕਸ, 18 ਸਤੰਬਰ ਤੋਂ 'ਆਪ' ਖਿਲਾਫ ਸਿਆਸੀ ਮੁਹਿੰਮ
AAP ਨੂੰ ਵੱਡਾ ਝਟਕਾ! 'ਆਪ' ਆਗੂਆਂ ਦੀ ਅਕਾਲੀ ਦਲ-ਵਾਰਿਸ ਪੰਜਾਬ ‘ਚ ਐਂਟਰੀ, ਸਿਆਸੀ ਗਲਿਆਰਿਆਂ ‘ਚ ਮੱਚੀ ਹਲਚਲ
ਪੰਜਾਬ ਯੂਥ ਕਾਂਗਰਸ ਵੱਲੋਂ ਇਨ੍ਹਾਂ ਨੌਜਵਾਨ ਆਗੂਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਜਨਰਲ ਸਕੱਤਰਾਂ ਅਤੇ ਸਕੱਤਰਾਂ ਦੀ ਕੀਤੀ ਨਿਯੁਕਤੀ, ਇੱਥੇ ਦੇਖੋ ਲਿਸਟ
ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ; ਕੱਲ੍ਹ ਤੋਂ ਬਦਲੇਗਾ ਮੌਸਮ
ਸੁਖਬੀਰ ਸਿੰਘ ਬਾਦਲ SIT ਅੱਗੇ ਨਹੀਂ ਹੋਏ ਪੇਸ਼: ਮੈਡੀਕਲ ਅਤੇ ਪਰਿਵਾਰਕ ਰੁਝੇਵਿਆਂ ਦਾ ਦਿੱਤਾ ਹਵਾਲਾ

© Copyright Galactic Television & Communications Pvt. Ltd. 2026. All rights reserved.