ਪੰਜਾਬ ਵਾਸੀਆਂ ਲਈ ਖੁਸ਼ਖਬਰੀ! ਪੰਜਾਬ ਰੋਡਵੇਜ਼ ਅਤੇ PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 696 ਨਵੀਆਂ ਬੱਸਾਂ, ਟਰਾਂਸਪੋਰਟ ਮੰਤਰੀ ਵੱਲੋਂ ਵੱਡਾ ਐਲਾਨ

ਪੰਜਾਬ ਵਿੱਚ ਜਨਤਕ ਆਵਾਜਾਈ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਸਫ਼ਰ ਦੀਆਂ ਬਿਹਤਰ ਸਹੂਲਤਾਂ ਦੇਣ ਲਈ ਟਰਾਂਸਪੋਰਟ ਵਿਭਾਗ ਵੱਲੋਂ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਵਿੱਤ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਰੋਡਵੇਜ਼ ਅਤੇ PRTC ਦੇ ਬੇੜੇ ਵਿੱਚ 696 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ।

By:  Lajwinder Kaur July 11th 2026 10:52 AM -- Updated: July 11th 2026 11:25 AM

ਪੰਜਾਬ ਵਿੱਚ ਜਨਤਕ ਆਵਾਜਾਈ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਸਫ਼ਰ ਦੀਆਂ ਬਿਹਤਰ ਸਹੂਲਤਾਂ ਦੇਣ ਲਈ ਟਰਾਂਸਪੋਰਟ ਵਿਭਾਗ ਵੱਲੋਂ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਵਿੱਤ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਰੋਡਵੇਜ਼ ਅਤੇ PRTC ਦੇ ਬੇੜੇ ਵਿੱਚ 696 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ।

ਬੱਸਾਂ ਦੀ ਗਿਣਤੀ ਵਿੱਚ 56 ਫੀਸਦੀ ਦਾ ਵਾਧਾ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਵਿੱਚ ਚੱਲ ਰਹੀਆਂ ਸਰਕਾਰੀ ਬੱਸਾਂ ਦੀ ਗਿਣਤੀ ਵਿੱਚ ਕਰੀਬ 56 ਫੀਸਦੀ ਦਾ ਵਾਧਾ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਭਰ ਵਿੱਚ ਪੰਜਾਬ ਕੋਲ ਪਹਿਲਾਂ ਹੀ ਸਭ ਤੋਂ ਵੱਧ ਸਰਕਾਰੀ ਬੱਸਾਂ ਹਨ ਅਤੇ ਹੁਣ ਇਨ੍ਹਾਂ 696 ਨਵੀਆਂ ਬੱਸਾਂ ਦੇ ਆਉਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਕਿਵੇਂ ਵੰਡੀਆਂ ਜਾਣਗੀਆਂ ਇਹ ਬੱਸਾਂ?

ਵਿਭਾਗੀ ਜਾਣਕਾਰੀ ਅਨੁਸਾਰ ਇਨ੍ਹਾਂ ਬੱਸਾਂ ਦੀ ਵੰਡ ਹੇਠ ਲਿਖੇ ਅਨੁਸਾਰ ਹੋਵੇਗੀ:

ਪਨਬੱਸ (Punbus): 383 ਬੱਸਾਂ

PRTC: 309 ਬੱਸਾਂ

ਆਧੁਨਿਕ ਸਹੂਲਤਾਂ ਅਤੇ ਮਿੰਨੀ ਬੱਸਾਂ ਦਾ ਵੀ ਐਲਾਨ

ਮੰਤਰੀ ਨੇ ਦੱਸਿਆ ਕਿ ਇਨ੍ਹਾਂ ਨਵੀਆਂ ਬੱਸਾਂ ਵਿੱਚ ਸੁਰੱਖਿਆ ਅਤੇ ਨਿਗਰਾਨੀ ਲਈ GPS ਸਿਸਟਮ ਲਗਾਏ ਜਾਣਗੇ। ਇਸ ਤੋਂ ਇਲਾਵਾ, ਪਿੰਡਾਂ ਅਤੇ ਸ਼ਹਿਰਾਂ ਨੂੰ ਜੋੜਨ ਲਈ 1000 ਮਿੰਨੀ ਬੱਸਾਂ ਵੀ ਜਲਦ ਹੀ ਸੜਕਾਂ 'ਤੇ ਉਤਾਰੀਆਂ ਜਾਣਗੀਆਂ।

ਕਦੋਂ ਤੱਕ ਆਉਣਗੀਆਂ ਬੱਸਾਂ?

ਸਰਕਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਬੱਸਾਂ ਦੀ ਖਰੀਦ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਪਹਿਲੀ ਖੇਪ ਵਿੱਚ ਕੁਝ ਬੱਸਾਂ ਸੜਕਾਂ 'ਤੇ ਚੱਲਦੀਆਂ ਨਜ਼ਰ ਆਉਣਗੀਆਂ। ਇਸ ਫੈਸਲੇ ਨੂੰ ਟਰਾਂਸਪੋਰਟ ਵਿਭਾਗ ਵਿੱਚ ਇੱਕ ਵੱਡੇ ਸੁਧਾਰ ਵਜੋਂ ਦੇਖਿਆ ਜਾ ਰਿਹਾ ਹੈ।

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.