GTC ਨੈੱਟਵਰਕ ਨੂੰ ਮਿਲੀ ਗੁਰਬਾਣੀ ਦੇ LIVE ਪ੍ਰਸਾਰਣ ਦੀ ਸੇਵਾ

By:  Jitendra Baghel December 2nd 2025 06:37 PM -- Updated: December 2nd 2025 06:41 PM

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਲਾਈਵ ਪ੍ਰਸਾਰਣ ਹੁਣ ਤੁਸੀਂ GTC ਨੈੱਟਵਰਕ ਦੇ ਚੈਨਲ GTC GURMAT ਅਤੇ GTC PUNJABI ‘ਤੇ ਦੇਖ ਸਕੋਗੇ। 

GTC ਨੈੱਟਵਰਕ ਨੂੰ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਚਾਂਦਨੀ ਚੌਂਕ ਦਿੱਲੀ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਦੀ ਅਧਿਕਾਰਤ ਮਨਜ਼ੂਰੀ ਮਿਲ ਗਈ ਹੈ। ਬਹੁਤ ਜਲਦੀ ਹੀ ਸੰਗਤ ਇਨ੍ਹਾਂ ਚੈਨਲਾਂ ਜ਼ਰੀਏ ਇਸ ਮੁਕੱਦਸ ਅਸਥਾਨ ਤੋਂ ਨਿਰਵਿਘਨ ਗੁਰਬਾਣੀ ਦਾ ਆਨੰਦ ਘਰ ਬੈਠੇ ਮਾਣ ਸਕੇਗੀ। ਜਿੱਥੇ ਇਹ ਸਮੂਹ ਸੰਗਤ ਲਈ ਖੁਸ਼ੀ ਦਾ ਮੌਕਾ ਹੈ, ਉੱਥੇ ਹੀ ਜੀਟੀਸੀ ਨੈੱਟਵਰਕ ਦੀ ਟੀਮ ਲਈ ਵੀ  ਬੇਹੱਦ ਆਤਮਿਕ ਅਨੰਦ ਦਾ ਪਲ ਹੈ। ਜੀਟੀਸੀ ਨੈੱਟਵਰਕ ਦੇ MD ਅਤੇ PRESIDENT ਰਬਿੰਦਰ ਨਾਰਾਇਣ ਨੂੰ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੀ ਸੇਵਾ ਸਬੰਧੀ ਚਿੱਠੀ DSGMC ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਸੌਂਪੀ ਗਈ। 

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.