PM to Attend Guru Tegh Bahadur’s 350th Martyrdom Event, ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨਗੇ ਮੋਦੀ

By:  Jitendra Baghel November 25th 2025 11:05 AM

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਪਹੁੰਚਣਗੇ...ਜਿੱਥੇ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕਰਨਗੇ । ਇਸ ਮੌਕੇ ਪ੍ਰਧਾਨ ਮੰਤਰੀ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ ।  ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਲਈ 155 ਏਕੜ ਵਿਚ ਵੱਖ-ਵੱਖ ਪੰਡਾਲ ਬਣਾਏ ਗਏ ਹਨ। ਮੰਚ ਦੇ ਇਕ ਪਾਸੇ 350 ਬੱਚੀਆਂ ਕੀਰਤਨ ਕਰਨਗੀਆਂ ਜਦੋਂ ਕਿ ਦੂਜੇ ਪਾਸੇ PM ਮੋਦੀ ਤੇ ਹੋਰ ਨੇਤਾ ਬੈਠਣਗੇ । ਮੁੱਖ ਪੰਡਾਲ ਵਿਚ ਬੈਠਣ ਲਈ ਕੋਈ ਕੁਰਸੀ ਨਹੀਂ ਹੋਵੇਗੀ । ਮੰਚ ਤੋਂ ਕਰੀਬ ਢਾਈ ਫੁੱਟ ਉਪਰ ਗੁਰੂ ਗ੍ਰੰਥ ਸਾਹਿਬ ਜੀ ਬਿਰਾਜਮਾਨ ਰਹਿਣਗੇ।

 ਮੁੱਖ ਪੰਡਾਲ ਨੇੜੇ ਹੀ ਗੁਰੂਆਂ ਤੇ ਸਿੱਖ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਜਾਵੇਗੀ। ਇਸ ਪ੍ਰਦਰਸ਼ਨੀ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਧਰਮ ਤੇ ਸਮਾਜ ਲਈ ਕੀਤੇ ਗਏ ਕੰਮ ਨੂੰ ਦਿਖਾਇਆ ਜਾਵੇਗਾ।

ਇਸਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਕੁਰੂਕਸ਼ੇਤਰ ਵਿੱਚ ਭਗਵਾਨ ਕ੍ਰਿਸ਼ਨ ਦੇ ਪਵਿੱਤਰ ਸ਼ੰਖ ਨੂੰ ਸਮਰਪਿਤ 'ਪੰਚਜਨਿਆ' ਦਾ ਉਦਘਾਟਨ ਕਰਨਗੇ । ਬਾਅਦ ਪ੍ਰਧਾਨ ਮੰਤਰੀ ਇੰਟਰਨੈਸ਼ਨਲ ਗੀਤਾ ਜਯੰਤੀ ਮਹਾਉਤਸਵ ਵਿੱਚ ਸ਼ਾਮਲ ਹੋਣਗੇ ਤੇ ਬ੍ਰਹਮਸਰੋਵਰ ‘ਤੇ ਸ਼ਾਮ ਦੀ ਆਰਤੀ ਵਿਚ ਹਿੱਸਾ ਲੈਣਗੇ ।

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.