ਸ੍ਰੀ ਅਨੰਦਪੁਰ ਸਾਹਿਬ 'ਚ 6 ਕਰੋੜ ਦੀ ਲਾਗਤ ਨਾਲ ਬਣੇਗਾ 'ਭਾਈ ਜੈਤਾ ਜੀ ਟਰੌਮਾ ਸੈਂਟਰ', ਹਰਜੋਤ ਬੈਂਸ ਨੇ ਰੱਖਿਆ ਨੀਂਹ ਪੱਥਰ

ਪੰਜਾਬ ਸਰਕਾਰ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਦੀ ਜਨਤਾ ਨੂੰ ਵੱਡੀ ਸੌਗਾਤ ਦਿੱਤੀ ਗਈ। ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿਹਤ ਸਹੂਲਤਾਂ ਦਾ ਵਿਸਥਾਰ ਕਰਨ ਲਈ ਭਾਈ ਜੈਤਾ ਜੀ ਟਰੌਮਾ ਸੈਂਟਰ ਦੀ ਇਮਾਰਤ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਰੱਖਿਆ ਗਿਆ।

By:  Lajwinder Kaur November 14th 2026 06:48 PM -- Updated: November 14th 2026 06:51 PM

ਪੰਜਾਬ ਸਰਕਾਰ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਦੀ ਜਨਤਾ ਨੂੰ ਵੱਡੀ ਸੌਗਾਤ ਦਿੱਤੀ ਗਈ। ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿਹਤ ਸਹੂਲਤਾਂ ਦਾ ਵਿਸਥਾਰ ਕਰਨ ਲਈ ਭਾਈ ਜੈਤਾ ਜੀ ਟਰੌਮਾ ਸੈਂਟਰ ਦੀ ਇਮਾਰਤ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਰੱਖਿਆ ਗਿਆ। ਇਸ ਪ੍ਰਾਜੈਕਟ 'ਤੇ ਲਗਭਗ 6 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਮਾਰਤ ਦਾ ਨਿਰਮਾਣ 18 ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਮਰੀਜ਼ਾਂ ਨੂੰ ਮਿਲੇਗਾ ਬਿਹਤਰ ਇਲਾਜ

ਇਸ ਮੌਕੇ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਟਰੌਮਾ ਸੈਂਟਰ ਦੇ ਨਿਰਮਾਣ ਤੋਂ ਇਲਾਵਾ ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਇਸ ਵਿੱਚ ਆਧੁਨਿਕ ਮਸ਼ੀਨਰੀ ਅਤੇ ਲੋੜੀਂਦਾ ਸਟਰਕਚਰ ਤਿਆਰ ਕੀਤਾ ਜਾਵੇਗਾ। ਇਸ ਨਾਲ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਬਿਹਤਰ ਅਤੇ ਆਧੁਨਿਕ ਇਲਾਜ ਸਹੂਲਤਾਂ ਮਿਲ ਸਕਣਗੀਆਂ।

ਸਿਆਸੀ ਵਿਰੋਧੀਆਂ ਨੂੰ ਵੀ ਦਿੱਤਾ ਜਵਾਬ

ਟਰੌਮਾ ਸੈਂਟਰ ਦੇ ਨੀਂਹ ਪੱਥਰ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਹਲਕੇ ਦੀ ਸਿਆਸਤ ਬਾਰੇ ਵੀ ਖੁੱਲ੍ਹ ਕੇ ਗੱਲ ਕੀਤੀ। ਆਪਣੇ ਸਿਆਸੀ ਵਿਰੋਧੀਆਂ ਨੂੰ ਬਿਨਾਂ ਨਾਮ ਲਏ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੀ ਟਿਕਟ ਦੀ ਚਿੰਤਾ ਨਾ ਕਰਨ। ਉਨ੍ਹਾਂ ਕਿਹਾ, "ਮੈਂ ਪ੍ਰਤਿਗਿਆ ਲਈ ਹੋਈ ਹੈ ਕਿ ਇੱਕ ਨੂੰ ਹਲਕੇ ਵਿੱਚੋਂ ਭਜਾਉਣਾ ਹੈ ਅਤੇ ਦੂਜੇ ਦੀ ਰਾਜਨੀਤੀ ਖ਼ਤਮ ਕਰਨੀ ਹੈ।"

ਬੈਂਸ ਦੇ ਇਸ ਬਿਆਨ ਨੂੰ ਹਲਕੇ ਵਿੱਚ ਬਾਹਰੋਂ ਆਏ ਇੱਕ ਆਗੂ ਅਤੇ ਪੁਰਾਣੇ ਸਿਆਸੀ ਲੀਡਰ ਵੱਲ ਇਸ਼ਾਰੇ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਦੀ ਸਿਆਸਤ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ।

ਇਸ ਤਰ੍ਹਾਂ ਇੱਕ ਪਾਸੇ ਭਾਈ ਜੈਤਾ ਜੀ ਟਰੌਮਾ ਸੈਂਟਰ ਦੇ ਨੀਂਹ ਪੱਥਰ ਨਾਲ ਇਲਾਕੇ ਵਿੱਚ ਸਿਹਤ ਸਹੂਲਤਾਂ ਦੇ ਵਿਸਥਾਰ ਦੀ ਸ਼ੁਰੂਆਤ ਹੋਈ ਹੈ, ਉੱਥੇ ਹੀ ਦੂਜੇ ਪਾਸੇ ਹਰਜੋਤ ਸਿੰਘ ਬੈਂਸ ਦੇ ਸਿਆਸੀ ਬਿਆਨ ਨੇ ਹਲਕੇ ਦੇ ਸਿਆਸੀ ਮਾਹੌਲ ਨੂੰ ਵੀ ਗਰਮਾ ਦਿੱਤਾ ਹੈ।

Related Post

SAD ਨੇ ਖਿੱਚੀ ਚੋਣਾਂ 2027 ਦੀ ਤਿਆਰੀ, ਰਾਏਕੋਟ ਤੋਂ ਇਸ ਆਗੂ ਨੂੰ ਐਲਾਨਿਆ ਉਮੀਦਵਾਰ, ਸੁਖਬੀਰ ਬਾਦਲ ਨੇ ਨਾਲ ਹੀ ਸੌਂਪੀ ਹਲਕੇ ਦੀ ਜ਼ਿੰਮੇਵਾਰੀ
CM ਮਾਨ ਨੇ ਲਾਂਚ ਕੀਤਾ 'ਪੰਜਾਬ ਦਾ ਕਰੋੜਪਤੀ' ਪੋਰਟਲ, ਇੱਕ ਖੁਸ਼ਕਿਸਮਤ ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ; ਜਾਣੋ ਕਿਵੇਂ ਲੈ ਸਕਦੇ ਹੋ ਹਿੱਸਾ
ਅੰਮ੍ਰਿਤਪਾਲ ਸਿੰਘ 14 ਨਵੰਬਰ ਨੂੰ ਨਹੀਂ ਆਉਣਗੇ ਪੰਜਾਬ, ਦਾਦੀ ਦਾ ਅੰਤਿਮ ਸਸਕਾਰ ਵੀ ਟਲਿਆ; 'ਵਾਰਿਸ ਪੰਜਾਬ ਦੇ' ਨੇ ਸੰਗਤ ਨੂੰ ਕੀਤੀ ਖ਼ਾਸ ਅਪੀਲ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਤੇਜ਼, 18 ਨਵੰਬਰ ਨੂੰ ਪਹੁੰਚਣਗੇ ਰਾਜ ਚੋਣ ਕਮਿਸ਼ਨਰ; ਦਸੰਬਰ ‘ਚ ਇਸ ਤਰੀਕ ਨੂੰ ਵੋਟਿੰਗ ਦੀ ਸੰਭਾਵਨਾ
ਪੰਜਾਬ ਦੇ ਨੌਜਵਾਨਾਂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ, CM ਮਾਨ ਕਰਨਗੇ 'ਪੰਜਾਬ ਦਾ ਕਰੋੜਪਤੀ' ਮੁਕਾਬਲੇ ਦੀ ਸ਼ੁਰੂਆਤ
ਅਕਾਲੀ ਦਲ 'ਚ ਵੱਡਾ ਫੇਰਬਦਲ! ਪ੍ਰਧਾਨ ਸੁਖਬੀਰ ਬਾਦਲ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ

© Copyright Galactic Television & Communications Pvt. Ltd. 2026. All rights reserved.