ਸ਼ੰਭੂ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ: ਟਰੱਕ ਤੇ ਟਰੈਕਟਰ ਦੀ ਭਿਆਨਕ ਟੱਕਰ ‘ਚ 2 ਦੀ ਦਰਦਨਾਕ ਮੌਤ, ਦੋ ਜ਼ਖ਼ਮੀ

By:  Lajwinder Kaur April 18th 2026 10:43 AM -- Updated: April 18th 2026 11:10 AM

ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ 'ਤੇ ਸਥਿਤ ਸ਼ੰਭੂ ਨੇੜੇ ਅੱਜ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਕ ਤੇਜ਼ ਰਫ਼ਤਾਰ ਟਰੱਕ ਅਤੇ ਟਰੈਕਟਰ ਵਿਚਾਲੇ ਹੋਈ ਇਸ ਜ਼ਬਰਦਸਤ ਟੱਕਰ ਨੇ ਦੋ ਪਰਿਵਾਰਾਂ ਦੇ ਚਿਰਾਗ ਬੁਝਾ ਦਿੱਤੇ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਲੱਗਣ ਮਗਰੋਂ ਟਰੈਕਟਰ ਦੇ ਦੋ ਹਿੱਸੇ ਹੋ ਗਏ ਅਤੇ ਉਹ ਵਿਚਕਾਰੋਂ ਬੁਰੀ ਤਰ੍ਹਾਂ ਟੁੱਟ ਗਿਆ।

ਹਾਦਸੇ ਦਾ ਕਾਰਨ ਅਤੇ ਜਾਨੀ ਨੁਕਸਾਨ

ਮਿਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਟਰੱਕ ਡਰਾਈਵਰ ਨੂੰ ਅਚਾਨਕ ਨੀਂਦ ਦਾ ਝੋਕਾ ਆਉਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿੱਚ ਜਿੱਥੇ ਟਰੱਕ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਉੱਥੇ ਹੀ ਟਰੈਕਟਰ ਚਾਲਕ ਨੇ ਵੀ ਆਪਣੀ ਜਾਨ ਗੁਆ ਦਿੱਤੀ। ਚਸ਼ਮਦੀਦਾਂ ਨੇ ਦੱਸਿਆ ਕਿ ਟਰੈਕਟਰ ਦੇ ਡਰਾਈਵਰ ਦੀ ਲਾਸ਼ ਤਾਂ ਚੁਰਾ-ਚੁਰਾ ਹੋ ਗਈ ਸੀ, ਲਾਸ਼ ਦੇ ਹਾਲਾਤ ਬਹੁਤ ਹੀ ਦਰਦਨਾਕ ਸੀ।  ਇਸ ਤੋਂ ਇਲਾਵਾ ਦੋ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਪ੍ਰਸ਼ਾਸਨ ਦੀ ਕਾਰਵਾਈ

ਘਟਨਾ ਦੀ ਸੂਚਨਾ ਮਿਲਦੇ ਹੀ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਦੀ ਪੈਟ੍ਰੋਲਿੰਗ ਟੀਮ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਤੁਰੰਤ ਐਂਬੂਲੈਂਸ ਅਤੇ ਹਾਈਡਰਾ ਮਸ਼ੀਨਾਂ ਨੂੰ ਮੌਕੇ 'ਤੇ ਭੇਜਿਆ ਗਿਆ।

NHAI ਅਧਿਕਾਰੀ ਨੇ ਦੱਸਿਆ “ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ ਦੇ ਪਰਖੱਚੇ ਉੱਡ ਗਏ ਸਨ। ਅਸੀਂ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਤਾਂ ਜੋ ਹਾਈਵੇਅ 'ਤੇ ਆਵਾਜਾਈ ਵਿੱਚ ਕੋਈ ਵਿਘਨ ਨਾ ਪਵੇ ਅਤੇ ਜ਼ਖ਼ਮੀਆਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਇਆ ਜਾ ਸਕੇ।"

ਨੀਂਦ ਬਣੀ ਮੌਤ ਦਾ ਕਾਰਨ

ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਟਰੱਕ ਚਾਲਕ ਨੂੰ ਨੀਂਦ ਆ ਗਈ ਸੀ, ਜਿਸ ਕਾਰਨ ਟਰੱਕ ਬੇਕਾਬੂ ਹੋ ਕੇ ਟਰੈਕਟਰ ਨਾਲ ਜਾ ਟਕਰਾਇਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

Related Post

CM ਮਾਨ ਦਾ ਵੱਡਾ ਐਲਾਨ: 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਅਗਲੇ 3 ਮਹੀਨਿਆਂ ਦੀ ਰਕਮ ਆਵੇਗੀ
ਅਕਾਲੀ ਦਲ ਨੂੰ ਵੱਡਾ ਝਟਕਾ: ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਤੇ ਅਕਾਲੀ ਦਲ (PS) ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਸਾਥੀਆਂ ਸਮੇਤ ‘ਆਪ’ 'ਚ ਸ਼ਾਮਲ
ਸਾਬਕਾ IAS ਅਧਿਕਾਰੀ ਅਤੇ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਦਾ ਦੇਹਾਂਤ; ਦੇਹ PGI ਨੂੰ ਦਾਨ
ਅੱਜ ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ: ਕੱਲ੍ਹ ਤੋਂ ਮੌਸਮ ਰਹੇਗਾ ਖੁਸ਼ਕ, ਸਵੇਰ-ਸ਼ਾਮ ਤਾਪਮਾਨ 'ਚ ਠੰਢਕ; ਮਾਨਸੂਨ ਪੈਣ ਲੱਗਾ ਕਮਜ਼ੋਰ
ਪੰਜਾਬੀ ਦੇਣ ਧਿਆਨ! PRTC-ਪਨਬਸ ਯੂਨੀਅਨ ਦਾ ਵੱਡਾ ਐਲਾਨ, ਇਸ ਦਿਨ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ….
ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਕੜਵਾਹਟ ਹੋਈ ਦੂਰ: DA 'ਤੇ ਬਣੀ ਸਹਿਮਤੀ, ਜਾਣੋ ਕਿੰਨੇ ਫੀਸਦੀ ਮਿਲੇਗਾ ਮਹਿੰਗਾਈ ਭੱਤਾ

© Copyright Galactic Television & Communications Pvt. Ltd. 2026. All rights reserved.