Hoshiarpur murder case ਸੁਖਜਿੰਦਰ ਰੰਧਾਵਾ ਨੇ ਪੀੜਤ ਪਰਿਵਾਰ ਦਾ ਜਾਣਿਆ ਹਾਲ

By:  Gurjeet Singh January 17th 2026 07:20 PM

ਹੁਸ਼ਿਆਰਪੁਰ:-  ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਮਿਆਣੀ ’ਚ ਬੀਤੇ ਦਿਨੀਂ ਦਿਹਾੜੇ ਅਣਪਛਾਤੇ ਹਮਲਾਵਰਾਂ ਨੇ ਦੁਕਾਨ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦਕਿ ਨੇੜੇ ਬੈਠੇ ਉਸ ਦੇ ਸਾਥੀ ’ਤੇ ਵੀ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮਿਆਣੀ ਅਤੇ ਜ਼ਖਮੀ ਵਿਅਕਤੀ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮਿਆਣੀ ਵਜੋਂ ਹੋਈ ਹੈ।

ਇਸ ਦੁਖਦਾਈ ਘਟਨਾ ਤੋਂ ਬਾਅਦ ਮ੍ਰਿਤਕ ਬਲਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਡਿਪਟੀ ਮੁੱਖ ਮੰਤਰੀ ਪੰਜਾਬ ਸੁਖਵਿੰਦਰ ਸਿੰਘ ਰੰਧਾਵਾ ਪਿੰਡ ਮਿਆਣੀ ਪਹੁੰਚੇ।

ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ। ਸਾਰੇ ਆਗੂਆਂ ਨੇ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਵਾਹਿਗੁਰੂ ਅੱਗੇ ਅਰਦਾਸ ਵੀ ਕੀਤੀ। ਇਸ ਮੌਕੇ ਮਾਹੌਲ ਗਮਗੀਨ ਬਣਿਆ ਰਿਹਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ, ਪੀੜਤ ਪਰਿਵਾਰ ਨੂੰ ਇਨਸਾਫ਼ ਅਤੇ ਉਨ੍ਹਾਂ ਦੀ ਪੂਰੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਨਾਲ ਕੋਈ ਵੀ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਦਿਨ ਦਿਹਾੜੇ ਹੋ ਰਹੀਆਂ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਸਰਕਾਰ ਨੂੰ ਤੁਰੰਤ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।

Related Post

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ SIT ਦਾ ਸੰਮਨ: 6 ਹਜ਼ਾਰ ਕਰੋੜ ਦੇ ਡਰੱਗਜ਼ ਮਾਮਲੇ ‘ਚ 5 ਅਕਤੂਬਰ ਨੂੰ ਹੋਣਾ ਪਵੇਗਾ ਪੇਸ਼
50 ਹਜ਼ਾਰ ਰੁਪਏ ਰਿਸ਼ਵਤ ਮਾਮਲੇ ‘ਚ SHO ਸੁਨੀਤਾ ਬਾਵਾ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ
ਪੰਜਾਬ-ਚੰਡੀਗੜ੍ਹ ‘ਚ ਬਦਲਿਆ ਮੌਸਮ ਦਾ ਮਿਜਾਜ਼: ਦਿਨ ਵੇਲੇ ਵਧੇਗੀ ਗਰਮੀ, ਪਰ ਸਵੇਰ-ਰਾਤ ਨੂੰ ਮਹਿਸੂਸ ਹੋਵੇਗੀ ਠੰਢ; 5 ਅਕਤੂਬਰ ਤੱਕ ਮੌਸਮ ਰਹੇਗਾ ਸਾਫ਼
ਬਲਵੰਤ ਸਿੰਘ ਰਾਜੋਆਣਾ ਨੂੰ ਲਿਆਉਂਦਾ ਗਿਆ PGI, ਬੋਲੇ-‘15 ਸਾਲਾਂ ਤੋਂ ਅਪੀਲ ਪੈਂਡਿੰਗ, ਕੇਂਦਰ ਕਰੇ ਵਿਚਾਰ’
ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ: ‘ਬਹਿਰੀਨ ਵਾਲੀ ਬੀਬੀ’ ਮਾਮਲੇ ‘ਚ ਖੁਲਾਸੇ ਕਰਨ ਵਾਲੀ ਅਕਾਲੀ ਆਗੂ ਰੂਪ ਕੌਰ ਸੰਧੂ ਨੂੰ ਪਾਰਟੀ ‘ਚੋਂ ਕੀਤਾ ਬਰਖ਼ਾਸਤ
ਪੰਜਾਬ-ਚੰਡੀਗੜ੍ਹ ‘ਚ ਬਦਲਿਆ ਮੌਸਮ ਦਾ ਮਿਜਾਜ਼: ਮੀਂਹ ਮਗਰੋਂ ਡਿੱਗਿਆ ਪਾਰਾ, ਠੰਢ ਦਾ ਅਹਿਸਾਸ; ਬਿਜਲੀ ਦੀ ਮੰਗ ‘ਚ ਭਾਰੀ ਗਿਰਾਵਟ

© Copyright Galactic Television & Communications Pvt. Ltd. 2026. All rights reserved.