ਬਦਮਾਸ਼ਾਂ ਨੇ ਲੁੱਟ ਲਈ ਲਾਟਰੀ ਵਾਲੀ ਦੁਕਾਨ, CCTV 'ਚ ਦਿਖਿਆ ਖੌਫਨਾਕ ਮੰਜ਼ਰ

By:  Jitendra Baghel December 16th 2025 01:24 PM

ਜਲੰਧਰ 'ਚ ਅਪਰਾਧੀਆਂ ਦੇ ਹੌਸਲੇਂ ਲਗਾਤਾਰ ਬੁਲੰਦ ਹੋ ਰਹੇ ਹਨ,ਤਾਜ਼ਾ ਮਾਮਲਾ JMP ਫੈਕਟਰੀ ਦੇ ਨੇੜੇ ਤੋਂ ਸਾਹਮਣੇ ਆਈ ਜਿੱਥੇ ਗੈਰ-ਕਾਨੂੰਨੀ ਤੌਰ 'ਤੇ ਸਥਿਤ ਇੱਕ ਲਾਟਰੀ ਦੀ ਦੁਕਾਨ 'ਤੇ ਚੋਰੀ ਹੋਈ ਹੈ। ਕੁਝ ਨੌਜਵਾਨਾਂ ਨੇ ਦੇਰ ਰਾਤ ਦੁਕਾਨ ਨੂੰ ਨਿਸ਼ਾਨਾ ਬਣਾਇਆ, ਤੇ ਚੋਰੀ ਦੀਆਂ ਤਸਵੀਰਾਂ ਵੀ ਹੁਣ ਸਾਹਮਣੇ ਆਈਆਂ ਹਨ। ਚੋਰੀ ਦੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ, ਜਿਸ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। 

ਕਿਵੇਂ ਚੋਰਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ 

ਜਾਣਕਾਰੀ ਮੁਤਾਬਕ ਕੁਝ ਨੌਜਵਾਨ ਦੇਰ ਰਾਤ ਬਾਈਕ 'ਤੇ ਆਏ, ਦੁਕਾਨ ਦੇ ਬਾਹਰ ਰੁਕੇ, ਫਿਰ ਅੰਦਰ ਦਾਖਲ ਹੋ ਕੇ ਨਕਦੀ ਤੇ ਹੋਰ ਸਮਾਨ ਚੋਰੀ ਕਰ ਕੇ ਫਰਾਰ ਹੋ ਗਏ।  CCTV  ਫੁਟੇਜ 'ਚ ਸਾਫ਼ ਚੋਰੀ ਕਰ ਕੇ ਆਰੋਪੀ ਆਪਣੀਆਂ ਬਾਈਕ 'ਤੇ ਤੇਜ਼ੀ ਨਾਲ ਭੱਜਦੇ ਨਜ਼ਰ ਆ ਰਹੇ ਹਨ। ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ ਤੇ ਪੁਲਿਸ ਨੇ ਫੁਟੇਜ ਜ਼ਬਤ ਕਰ ਕੇ ਜਾਂਚ ਕੀਤੀ ਸ਼ੁਰੂ । ਪੁਲਿਸ ਆਰੋਪੀਆਂ ਦੀ ਭਾਲ ਕਰ ਰਹੀ ਹੈ।  ਸਥਾਨਕ ਲੋਕਾਂ ਨੇ ਗੈਰ-ਕਾਨੂੰਨੀ ਤੌਰ 'ਤੇ ਚੱਲ ਰਹੀਆਂ ਦੁਕਾਨਾਂ ਵਿਰੁੱਧ ਕਾਰਵਾਈ ਦੀ ਵੀ ਮੰਗ ਕੀਤੀ ਹੈ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.