ਰੇਲ ਗੱਡੀ ਹੇਠਾਂ ਆਇਆ ਵਿਅਕਤੀ, ਧੜ ਨਾਲੋਂ ਵੱਖ ਹੋਇਆ ਸਿਰ

By:  Jitendra Baghel December 12th 2025 05:38 PM

ਜਲੰਧਰ ਤੋਂ ਨਵਾਂਸ਼ਹਿਰ ਆਉਣ ਵਾਲੀ ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਹਿੰਦਰ ਰਾਮ ਪੁੱਤਰ ਸੋਹਣ ਲਾਲ ਨਿਵਾਸੀ ਸੋਤਰਾ, ਜੋ ਪਿੰਡ ਨਜ਼ਦੀਕ ਤੋਂ ਲੰਘਦੀ ਰੇਲ ਲਾਈਨ ਨੂੰ ਕਰਾਸ ਕਰ ਰਿਹਾ ਸੀ ਤਾਂ ਜਲੰਧਰ ਤੋਂ ਨਵਾਂਸ਼ਹਿਰ ਜਾ ਰਹੀ ਰੇਲ ਗੱਡੀ ਦੀ ਚਪੇਟ ਵਿੱਚ ਆ ਗਿਆ ਅਤੇ ਮੌਕੇ ’ਤੇ ਹੀ ਦਮ ਤੋੜ ਗਿਆ।

ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕ ਦਾ ਸਿਰ ਉਸ ਦੇ ਧੜ ਨਾਲੋਂ ਵੱਖ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਰੇਲਵੇ ਪੁਲਿਸ ਦੇ ਅਧਿਕਾਰੀ ਚੌਕੀ ਇੰਚਾਰਜ ਨਵਾਂਸ਼ਹਿਰ ASI ਮੱਖਣ ਸਿੰਘ, ASI ਭੁਪਿੰਦਰ ਸਿੰਘ ਅਤੇ ਸੁਮਿਤ ਕੁਮਾਰ ਮੌਕੇ ’ਤੇ ਪੁੱਜ ਗਏ, ਜਿਨ੍ਹਾਂ ਨੇ ਮ੍ਰਿਤਕ ਦੀ ਸ਼ਨਾਖਤ ਤੋਂ ਬਾਅਦ ਉਸ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾ ਦਿੱਤਾ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.