ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ, ਆਮ ਆਦਮੀ ਪਾਰਟੀ ਨੇ ਦਿੱਤੀ ਅਹਿਮ ਜ਼ਿੰਮੇਵਾਰੀ

ਅਗਲੇ ਸਾਲ ਹੋਣ ਵਾਲੀ ਚੋਣਾਂ ਦੇ ਵਿੱਚ ਕੁੱਝ ਹੀ ਮਹੀਨਿਆਂ ਦਾ ਸਮਾਂ ਰਹਿ ਗਿਆ ਹੈ। ਜਿਸ ਕਰਕੇ ਪੰਜਾਬ ਦੇ ਵਿੱਚ ਸਿਆਸਤ ਗਰਮਾਈ ਪਈ ਹੈ। ਹਰ ਪਾਰਟੀ ਪੂਰਾ ਜੋੜ-ਤੋੜ ਲਗਾ ਰਹੀ ਹੈ। ਅਜਿਹੇ ਦੇ ਵਿੱਚ ਆਪ ਵੱਲੋਂ ਵੀ ਅਹਿਮ ਫੈਸਲਾ ਲੈਂਦੇ ਹੋਏ ਜਸਵੀਰ ਸਿੰਘ ਗੜ੍ਹੀ ਦੇ ਮੋਢਿਆਂ ਉੱਤੇ ਅਹਿਮ ਜ਼ਿੰਮੇਵਾਰੀ ਪਾਈ ਗਈ ਹੈ।

By:  Lajwinder Kaur August 28th 2026 04:29 PM -- Updated: August 28th 2026 04:50 PM

ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ, ਜਿੱਥੇ ਪੰਜਾਬ ਰਾਜ ਅਨੁਸੂਚਿਤ ਜਾਤੀ (ਐੱਸ.ਸੀ.) ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ਤੋਂ ਤੁਰੰਤ ਬਾਅਦ ਆਮ ਆਦਮੀ ਪਾਰਟੀ (ਆਪ) ਵੱਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਪਾਰਟੀ ਦਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ ਹੈ।

ਆਗਾਮੀ ਚੋਣਾਂ ਨੂੰ ਲੈ ਕੇ ਪਾਰਟੀ ਦੀ ਵੱਡੀ ਰਣਨੀਤੀ

ਸਿਆਸੀ ਮਾਹਿਰਾਂ ਮੁਤਾਬਕ ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਇੰਚਾਰਜ ਬਣਾਉਣਾ 'ਆਪ' ਦੀ ਆਗਾਮੀ ਚੋਣ ਰਣਨੀਤੀ ਦਾ ਹਿੱਸਾ ਹੈ। ਸ੍ਰੀ ਚਮਕੌਰ ਸਾਹਿਬ ਹਲਕੇ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਵੋਟਰ ਫ਼ੈਸਲਾਕੁੰਨ ਭੂਮਿਕਾ ਨਿਭਾਉਂਦੇ ਹਨ। ਇਸ ਸੀਟ 'ਤੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮਜ਼ਬੂਤ ਆਧਾਰ ਰਿਹਾ ਹੈ। ਇਸ ਮਜ਼ਬੂਤ ਕਿਲ੍ਹੇ ਵਿੱਚ ਪਾਰਟੀ ਦੇ ਅਧਾਰ ਨੂੰ ਮਜ਼ਬੂਤ ਕਰਨ ਲਈ ਗੜ੍ਹੀ ਵਰਗੇ ਤਜਰਬੇਕਾਰ ਚਿਹਰੇ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਜਸਵੀਰ ਸਿੰਘ ਗੜ੍ਹੀ ਦਾ ਸਿਆਸੀ ਸਫ਼ਰ

ਜ਼ਿਕਰਯੋਗ ਹੈ ਕਿ ਜਸਵੀਰ ਸਿੰਘ ਗੜ੍ਹੀ ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਜਨਵਰੀ 2025 ਵਿੱਚ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ, ਜਿਸ ਤੋਂ ਬਾਅਦ ਮਾਰਚ 2025 ਵਿੱਚ ਉਨ੍ਹਾਂ ਨੂੰ ਪੰਜਾਬ ਰਾਜ ਐੱਸ.ਸੀ. ਕਮਿਸ਼ਨ ਦਾ ਚੇਅਰਮੈਨ ਬਣਾਇਆ ਗਿਆ ਸੀ। ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਕਈ ਅਹਿਮ ਮਾਮਲਿਆਂ ਵਿੱਚ ਸਖ਼ਤ ਨੋਟਿਸ ਲੈਂਦਿਆਂ ਦਲਿਤ ਭਾਈਚਾਰੇ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਸੀ। ਹੁਣ ਪਾਰਟੀ ਵੱਲੋਂ ਉਨ੍ਹਾਂ ਨੂੰ ਸ੍ਰੀ ਚਮਕੌਰ ਸਾਹਿਬ ਦੀ ਜ਼ਿੰਮੇਵਾਰੀ ਦੇਣ ਨਾਲ ਇਲਾਕੇ ਵਿੱਚ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।


Related Post

ਚੋਰਾਂ ਨੇ ਮਾਸੂਮ ਬੱਚਿਆਂ ਦੇ ਖਾਣੇ ਨੂੰ ਵੀ ਨਹੀਂ ਬਖਸ਼ਿਆ! ਮਿਡ-ਡੇ ਮੀਲ ਦੇ ਰਾਸ਼ਨ ‘ਤੇ ਕੀਤਾ ਹੱਥ ਸਾਫ, ਕਣਕ-ਚੌਲਾਂ ਦੀਆਂ ਬੋਰੀਆਂ ਕੀਤੀਆਂ ਚੋਰੀਆਂ
ਸਿਆਸੀ ਜਗਤ ਤੋਂ ਵੱਡੀ ਖਬਰ! ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਭਰਤੀ…
ਪੰਜਾਬ ਸਰਕਾਰ ਵੱਲੋਂ ਰੱਖੜੀ 'ਤੇ ਮਹਿਲਾਵਾਂ ਨੂੰ ਵੱਡਾ ਤੋਹਫ਼ਾ, ਅੱਜ ਆਵੇਗੀ ਤੀਜੀ ਕਿਸ਼ਤ, ਫੋਨਾਂ 'ਤੇ ਹੋਏਗੀ ਟੂੰ-ਟੂੰ
ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਸਰਕਾਰੀ ਦਫ਼ਤਰਾਂ ‘ਚ ਗ਼ੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਦੀ ਮੰਗ ਲਈ ਰਿਪੋਰਟ, ਹੋਏਗੀ ਸਖ਼ਤ ਕਾਰਵਾਈ
SC ਕਮਿਸ਼ਨ ਦੇ ਚੇਅਰਮੈਨ ਨੂੰ ‘ਆਪ’ ਵੱਲੋਂ ਵੱਡੀ ਜ਼ਿੰਮੇਵਾਰੀ: ਚਮਕੌਰ ਸਾਹਿਬ ਤੋਂ ਬਣਾਇਆ ਹਲਕਾ ਇੰਚਾਰਜ
CM ਮਾਨ ਦੀ ਹੜਤਾਲੀ ਮੁਲਾਜ਼ਮਾਂ ਨੂੰ ਦੋ-ਟੁੱਕ; ਬੋਲੇ-‘ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ…’

© Copyright Galactic Television & Communications Pvt. Ltd. 2026. All rights reserved.