ਸਿਆਸੀ ਜਗਤ ਤੋਂ ਵੱਡੀ ਖਬਰ! 'ਆਪ' ਹੋਈ ਹੋਰ ਮਜ਼ਬੂਤ, ਇਸ ਮਸ਼ਹੂਰ ਕਬੱਡੀ ਖਿਡਾਰੀ ਨੇ ਫੜਿਆ ਪੱਲਾ, CM ਮਾਨ ਨਾਲ ਤਸਵੀਰਾਂ ਆਈਆਂ ਸਾਹਮਣੇ

By:  Lajwinder Kaur April 25th 2026 04:11 PM -- Updated: April 25th 2026 04:23 PM

ਪੰਜਾਬੀਆਂ ਦੀ ਮਾਂ-ਖੇਡ ਕਬੱਡੀ ਦੇ ਸੁਪਰ ਸਟਾਰ ਅਤੇ 'ਕਲੋਜ਼ ਫ਼ਾਈਟਰ' ਵਜੋਂ ਜਾਣੇ ਜਾਂਦੇ ਮਸ਼ਹੂਰ ਸਟਾਪਰ ਪਾਲਾ ਜਲਾਲਪੁਰੀਆ ਅੱਜ ਰਸਮੀ ਤੌਰ 'ਤੇ ਸਿਆਸਤ ਦੇ ਮੈਦਾਨ ਵਿੱਚ ਉਤਰ ਗਏ ਹਨ। ਪਾਲਾ ਜਲਾਲਪੁਰੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (AAP) ਵਿੱਚ ਸ਼ਮੂਲੀਅਤ ਕਰ ਲਈ ਹੈ। ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ

ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪਾਲਾ ਜਲਾਲਪੁਰੀਆ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਦੇ ਹੋਏ ‘ਆਪ’ ਪਰਿਵਾਰ ਦਾ ਹਿੱਸਾ ਬਣਾਇਆ। ਪੰਜਾਬ ਦੇ ਨੌਜਵਾਨਾਂ ਦੇ ਆਈਕਨ ਅਤੇ ਖੇਡ ਜਗਤ ਦੀਆਂ ਨਾਮੀ ਹਸਤੀਆਂ ਦਾ ਆਪ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ।

ਕੌਣ ਹੈ ਪਾਲਾ ਜਲਾਲਪੁਰੀਆ?

ਪਾਲਾ ਜਲਾਲਪੁਰੀਆ ਕਬੱਡੀ ਜਗਤ ਦਾ ਉਹ ਨਾਮ ਹੈ ਜਿਸ ਦੀ ਇੱਕ ਝਲਕ ਪਾਉਣ ਲਈ ਖੇਡ ਮੈਦਾਨਾਂ ਵਿੱਚ ਹਜ਼ਾਰਾਂ ਦੀ ਭੀੜ ਇਕੱਠੀ ਹੁੰਦੀ ਹੈ। ਆਪਣੀ ਮਜ਼ਬੂਤ ਪਕੜ ਅਤੇ 'ਕਲੋਜ਼ ਫ਼ਾਈਟ' (Close Fight) ਸਟਾਈਲ ਕਰਕੇ ਜਾਣੇ ਜਾਂਦੇ ਪਾਲਾ ਨੇ ਦੇਸ਼-ਵਿਦੇਸ਼ ਵਿੱਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਹੁਣ ਉਹ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਸਿਆਸਤ ਰਾਹੀਂ ਲੋਕਾਂ ਦੀ ਸੇਵਾ ਕਰਕੇ ਕਰਨਗੇ।

ਪਾਰਟੀ ਨੂੰ ਮਿਲੇਗੀ ਮਜ਼ਬੂਤੀ

ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਪਾਲਾ ਜਲਾਲਪੁਰੀਆ ਵਰਗੇ ਖਿਡਾਰੀ ਦੇ ਪਾਰਟੀ ਵਿੱਚ ਆਉਣ ਨਾਲ 'ਆਪ' ਨੂੰ ਖਾਸ ਕਰਕੇ ਨੌਜਵਾਨ ਵਰਗ ਵਿੱਚ ਵੱਡੀ ਮਜ਼ਬੂਤੀ ਮਿਲੇਗੀ। ਪਾਲਾ ਨੇ ਇਸ ਮੌਕੇ ਕਿਹਾ ਕਿ ਉਹ ਪੰਜਾਬ ਦੇ ਵਿਕਾਸ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ।


© Copyright Galactic Television & Communications Pvt. Ltd. 2026. All rights reserved.