ਨਹੀਂ ਰਿਲੀਜ਼ ਹੋਵੇਗੀ 'ਲਾਰੈਂਸ ਆਫ ਪੰਜਾਬ', ਰਾਜਾ ਵੜਿੰਗ ਦੀ ਪਟੀਸ਼ਨ ਅਤੇ ਚਿੱਠੀ ਦਾ ਅਸਰ, ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ, ਵੈੱਬ ਸੀਰੀਜ਼ 'ਤੇ ਲਗਾਈ ਰੋਕ

By:  Lajwinder Kaur April 24th 2026 12:30 PM -- Updated: April 24th 2026 01:21 PM

Lawrence of Punjab Web Series Banned: 'ਲਾਰੈਂਸ ਆਫ ਪੰਜਾਬ' ਡਾਕੂਮੈਂਟਰੀ ਸੀਰੀਜ਼ ਹੁਣ ਰਿਲੀਜ਼ ਨਹੀਂ ਹੋਵੇਗੀ, ਜੋ ਕਿ ਪਹਿਲਾਂ 27 ਅਪ੍ਰੈਲ ਨੂੰ ਰਿਲੀਜ਼ ਹੋਣੀ ਤੈਅ ਸੀ। ਕੇਂਦਰ ਸਰਕਾਰ ਨੇ ਇਸ 'ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਪੰਜਾਬ ਪੁਲਿਸ ਨੇ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਚਿੰਤਾ ਜਤਾਈ ਸੀ ਕਿ ਜੇਕਰ ਇਹ ਡਾਕੂਮੈਂਟਰੀ ਰਿਲੀਜ਼ ਹੁੰਦੀ ਹੈ, ਤਾਂ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ।

ਦੱਸਣਯੋਗ ਹੈ ਕਿ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੇਸ ਦਾਇਰ ਕੀਤਾ ਸੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਸ ਸੀਰੀਜ਼ 'ਤੇ ਤੁਰੰਤ ਰੋਕ ਲਗਾਉਣ ਦੀ ਮੰਗ ਵੀ ਕੀਤੀ ਸੀ।

ਇਸ ਸਬੰਧੀ ਲਾਰੈਂਸ ਦੇ ਪਰਿਵਾਰ ਨੇ ਵੀ ਸਖ਼ਤ ਵਿਰੋਧ ਜਤਾਇਆ ਸੀ। ਪਰਿਵਾਰ ਨੇ ਇਸ ਵੈੱਬ ਸੀਰੀਜ਼ ਦੀ ਸਮੱਗਰੀ (ਕੰਟੈਂਟ), ਇਸ ਦੇ ਨਿਰਮਾਣ ਦੀ ਪ੍ਰਕਿਰਿਆ ਅਤੇ ਰਿਲੀਜ਼ ਹੋਣ ਦੇ ਸਮੇਂ 'ਤੇ ਕਈ ਸਵਾਲ ਖੜ੍ਹੇ ਕੀਤੇ ਸਨ। ਪਰਿਵਾਰ ਦਾ ਕਹਿਣਾ ਸੀ ਕਿ ਇਹ ਸੀਰੀਜ਼ ਨਾ ਸਿਰਫ਼ ਤੱਥਾਂ ਤੋਂ ਪਰ੍ਹੇ ਹੈ, ਸਗੋਂ ਨਿਆਂਇਕ ਪ੍ਰਣਾਲੀ ਅਤੇ ਪੰਜਾਬ ਦੇ ਸ਼ਾਨਦਾਰ ਸੱਭਿਆਚਾਰ ਦਾ ਵੀ ਅਪਮਾਨ ਕਰਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਵੈੱਬ ਸੀਰੀਜ਼ ਬਣਾਉਣ ਲਈ ਨਾ ਤਾਂ ਪਰਿਵਾਰ ਤੋਂ ਇਜਾਜ਼ਤ ਲਈ ਗਈ ਹੈ ਅਤੇ ਨਾ ਹੀ ਸਰਕਾਰ ਤੋਂ। ਲਾਰੈਂਸ ਦੇ ਚਾਚਾ ਰਮੇਸ਼ ਦਾ ਕਹਿਣਾ ਹੈ ਕਿ ਫ਼ਿਲਮ ਦੇ ਪ੍ਰੋਡਿਊਸਰ ਖ਼ਿਲਾਫ਼ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਲਾਰੈਂਸ ਗੈਂਗ ਸਾਲ 2022 ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ, ਫਿਰ 2023 ਵਿੱਚ ਕਰਣੀ ਸੈਨਾ ਦੇ ਆਗੂ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ, ਐਨਸੀਪੀ ਵਿਧਾਇਕ ਬਾਬਾ ਸਿੱਦੀਕੀ ਦੇ ਕਤਲ ਅਤੇ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ ਦੀ ਜ਼ਿੰਮੇਵਾਰੀ ਖੁਦ ਲੈ ਚੁੱਕਾ ਹੈ।

ਦੂਜੇ ਪਾਸੇ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਸੀਰੀਜ਼ ਦਾ ਸਖ਼ਤ ਵਿਰੋਧ ਕੀਤਾ ਸੀ। ਵੜਿੰਗ ਦਾ ਮੰਨਣਾ ਹੈ ਕਿ ਪੰਜਾਬ ਪਹਿਲਾਂ ਹੀ ਨਸ਼ਿਆਂ ਅਤੇ ਗੰਨ-ਕਲਚਰ (ਹਥਿਆਰਾਂ ਦੀ ਪ੍ਰਦਰਸ਼ਨੀ) ਵਰਗੀਆਂ ਚੁਣੌਤੀਆਂ ਨਾਲ ਜੂਝ ਰਿਹਾ ਹੈ, ਅਜਿਹੇ ਵਿੱਚ ਇਸ ਤਰ੍ਹਾਂ ਦਾ ਕੰਟੈਂਟ ਬਲਦੀ 'ਤੇ ਤੇਲ ਪਾਉਣ ਦਾ ਕੰਮ ਕਰਦਾ ਹੈ। ਉਨ੍ਹਾਂ ਨੇ ਚਿੰਤਾ ਜਤਾਈ ਕਿ ਅਜਿਹੀਆਂ ਫ਼ਿਲਮਾਂ ਜਾਂ ਸੀਰੀਜ਼ ਨੌਜਵਾਨ ਪੀੜ੍ਹੀ ਨੂੰ ਗਲਤ ਰਸਤੇ 'ਤੇ ਪਾ ਸਕਦੀਆਂ ਹਨ।

ਡੀਜੀਪੀ ਨੂੰ ਪੱਤਰ: ਰਾਜਾ ਵੜਿੰਗ ਨੇ ਪੰਜਾਬ ਦੇ ਪੁਲਿਸ ਮਹਾਨਿਰਦੇਸ਼ਕ (DGP) ਨੂੰ ਪੱਤਰ ਲਿਖ ਕੇ ਇਸ ਸੀਰੀਜ਼ ਦੇ ਸੰਭਾਵੀ ਮਾੜੇ ਪ੍ਰਭਾਵਾਂ 'ਤੇ ਚਿੰਤਾ ਜਤਾਈ ਸੀ। ਉਨ੍ਹਾਂ ਨੇ ਮੰਗ ਕੀਤੀ ਸੀ ਕਿ ਰਾਜ ਪੁਲਿਸ ਨੂੰ ਇਸ ਦੇ ਪ੍ਰਸਾਰਣ ਨਾਲ ਕਾਨੂੰਨ-ਵਿਵਸਥਾ 'ਤੇ ਪੈਣ ਵਾਲੇ ਅਸਰ ਦੀ ਬਾਰੀਕੀ ਨਾਲ ਜਾਂਚ ਕਰਨੀ ਚਾਹੀਦੀ ਹੈ।

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਸ਼ਿਕਾਇਤ: ਉਨ੍ਹਾਂ ਨੇ ਕੇਂਦਰ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਵੀ ਇਸ ਸਬੰਧ ਵਿੱਚ ਇੱਕ ਰਸਮੀ ਸ਼ਿਕਾਇਤ ਭੇਜੀ ਸੀ, ਜਿਸ ਵਿੱਚ ਸੀਰੀਜ਼ ਦੇ ਕੰਟੈਂਟ 'ਤੇ ਇਤਰਾਜ਼ ਜਤਾਇਆ ਗਿਆ ਸੀ।

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਸ਼ਿਕਾਇਤ: ਉਨ੍ਹਾਂ ਨੇ ਕੇਂਦਰ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਵੀ ਇਸ ਸਬੰਧ ਵਿੱਚ ਇੱਕ ਰਸਮੀ ਸ਼ਿਕਾਇਤ ਭੇਜੀ ਸੀ, ਜਿਸ ਵਿੱਚ ਸੀਰੀਜ਼ ਦੇ ਇਤਰਾਜ਼ਯੋਗ ਹਿੱਸਿਆਂ ਨੂੰ ਹਟਾਉਣ ਜਾਂ ਇਸ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਗਈ ਸੀ।

Related Post

ਸਾਬਕਾ IAS ਅਧਿਕਾਰੀ ਅਤੇ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਦਾ ਦੇਹਾਂਤ; ਦੇਹ PGI ਨੂੰ ਦਾਨ
ਅੱਜ ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ: ਕੱਲ੍ਹ ਤੋਂ ਮੌਸਮ ਰਹੇਗਾ ਖੁਸ਼ਕ, ਸਵੇਰ-ਸ਼ਾਮ ਤਾਪਮਾਨ 'ਚ ਠੰਢਕ; ਮਾਨਸੂਨ ਪੈਣ ਲੱਗਾ ਕਮਜ਼ੋਰ
ਪੰਜਾਬੀ ਦੇਣ ਧਿਆਨ! PRTC-ਪਨਬਸ ਯੂਨੀਅਨ ਦਾ ਵੱਡਾ ਐਲਾਨ, ਇਸ ਦਿਨ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ….
ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਕੜਵਾਹਟ ਹੋਈ ਦੂਰ: DA 'ਤੇ ਬਣੀ ਸਹਿਮਤੀ, ਜਾਣੋ ਕਿੰਨੇ ਫੀਸਦੀ ਮਿਲੇਗਾ ਮਹਿੰਗਾਈ ਭੱਤਾ
ਰਵਨੀਤ ਬਿੱਟੂ ਦੇ ਕਾਫ਼ਲੇ 'ਤੇ ਹਮਲਾ: ਸੜਕ 'ਤੇ ਹਾਈ ਵੋਲਟੇਜ਼ ਡਰਾਮਾ, ਆਗੂ ਬੋਲੇ- 'ਗੱਡੀਆਂ ਦੇ ਸ਼ੀਸ਼ੇ ਤੋੜੇ, ਮਾਰੇ ਗਏ ਆਂਡੇ ਤੇ ਟਮਾਟਰ'
ਮੁਲਾਜ਼ਮਾਂ-ਪੈਨਸ਼ਨਰਾਂ ਦੀਆਂ ਮੰਗਾਂ 'ਤੇ ਫ਼ੈਸਲਾ: CM ਮਾਨ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਮੀਟਿੰਗ; 3 ਕੈਬਨਿਟ ਮੰਤਰੀ ਅਤੇ 12 ਮੁਲਾਜ਼ਮ ਆਗੂ ਪਹੁੰਚਣਗੇ

© Copyright Galactic Television & Communications Pvt. Ltd. 2026. All rights reserved.