ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਕਸ਼ਨ, 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਇਨ੍ਹਾਂ ਆਗੂਆਂ ਨੂੰ ਉਤਾਰਿਆ ਮੈਦਾਨ ‘ਚ….
ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ 20 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਵਿਚਾਰ-ਚਰਚਾ ਤੋਂ ਬਾਅਦ ਇਨ੍ਹਾਂ ਨਾਵਾਂ ਨੂੰ ਅਧਿਕਾਰਤ ਤੌਰ 'ਤੇ ਮਨਜ਼ੂਰੀ ਦਿੱਤੀ ਗਈ।
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੁਣ ਜ਼ਿਆਦਾ ਸਮਾਂ ਨਹੀਂ ਬਚਿਆ ਹੈ। ਇਸ ਦੌਰਾਨ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ (AAP) ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (SADA) ਨੇ ਵੀ 20 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ, ਜਿਨ੍ਹਾਂ ਵਿੱਚ ਪ੍ਰਮੁੱਖ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰ ਮੈਦਾਨ ਵਿੱਚ ਉਤਾਰੇ ਗਏ ਹਨ।
ਪੰਜਾਬ ਵਿੱਚ ਕੁੱਲ 117 ਵਿਧਾਨ ਸਭਾ ਸੀਟਾਂ ਹਨ, ਜਿਨ੍ਹਾਂ ਉੱਤੇ ਸਾਲ 2027 ਵਿੱਚ ਚੋਣਾਂ ਹੋਣੀਆਂ ਹਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਮੰਗਲਵਾਰ (28 ਜੁਲਾਈ) ਨੂੰ ਪਹਿਲੀ ਲਿਸਟ ਜਾਰੀ ਕਰਕੇ ਚੋਣਾਂ ਦਾ ਬਿਗੁਲ ਵਜਾ ਦਿੱਤਾ ਹੈ। ਇਨ੍ਹਾਂ ਨਾਵਾਂ ਨੂੰ ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ। ਸੰਸਦੀ ਬੋਰਡ ਦੇ ਸਕੱਤਰ ਗੁਰਜੰਟ ਸਿੰਘ ਕੱਟੂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕੇ ਤੋਂ ਆਪਣੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਵਿੱਚ ਲਿਆ ਗਿਆ ਫ਼ੈਸਲਾ
ਇਹ ਫ਼ੈਸਲਾ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੀ ਵਿਸ਼ੇਸ਼ ਮੀਟਿੰਗ ਦੌਰਾਨ ਲਿਆ ਗਿਆ, ਜਿੱਥੇ ਸਾਰੇ ਨਾਵਾਂ 'ਤੇ ਡੂੰਘੀ ਵਿਚਾਰ-ਚਰਚਾ ਤੋਂ ਬਾਅਦ ਉਨ੍ਹਾਂ ਨੂੰ ਅਧਿਕਾਰਤ ਤੌਰ 'ਤੇ ਪ੍ਰਵਾਨਗੀ ਦਿੱਤੀ ਗਈ। ਬੋਰਡ ਦੇ ਸੈਕਟਰੀ ਗੁਰਜੰਟ ਸਿੰਘ ਕੱਟੂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਉਮੀਦਵਾਰਾਂ ਦੀ ਪੂਰੀ ਸੂਚੀ ਜਨਤਕ ਕੀਤੀ ਹੈ। ਪਾਰਟੀ ਨੂੰ ਉਮੀਦ ਹੈ ਕਿ ਇਹ ਆਗੂ ਆਪਣੇ-ਆਪਣੇ ਖੇਤਰਾਂ ਵਿੱਚ ਪਾਰਟੀ ਦੇ ਅਧਾਰ ਨੂੰ ਹੋਰ ਮਜ਼ਬੂਤ ਕਰਨਗੇ।
ਪਹਿਲੀ ਸੂਚੀ ਵਿੱਚ ਸ਼ਾਮਲ ਪ੍ਰਮੁੱਖ ਉਮੀਦਵਾਰਾਂ ਦੇ ਨਾਂ:
ਸ੍ਰੀ ਫਤਹਿਗੜ੍ਹ ਸਾਹਿਬ: ਈਮਾਨ ਸਿੰਘ ਮਾਨ (ਪਾਰਟੀ ਦੇ ਕਾਰਜਕਾਰੀ ਪ੍ਰਧਾਨ)
ਪਟਿਆਲਾ ਦਿਹਾਤੀ: ਪ੍ਰੋ: ਮਹਿੰਦਰਪਾਲ ਸਿੰਘ
ਰੋਪੜ: ਕੁਲਦੀਪ ਸਿੰਘ ਭਾਗੋਵਾਲ
ਖਰੜ: ਕੁਸਲਪਾਲ ਸਿੰਘ ਮਾਨ
ਗੜ੍ਹਸ਼ੰਕਰ: ਗੁਰਨਾਮ ਸਿੰਘ ਸਿੰਗੜੀਵਾਲ
ਸੰਗਰੂਰ: ਗੁਰਨੈਬ ਸਿੰਘ ਰਾਮਪੁਰਾ
ਮਹਿਲ ਕਲਾਂ: ਗੁਰਜੰਟ ਸਿੰਘ ਕੱਟੂ
ਨਿਹਾਲ ਸਿੰਘ ਵਾਲਾ: ਬਲਦੇਵ ਸਿੰਘ ਗਗੜਾ
ਭਦੌੜ: ਡਾ: ਹਰਜਿੰਦਰ ਸਿੰਘ ਜੱਖੂ
ਮੌੜ: ਪਰਮਿੰਦਰ ਸਿੰਘ ਬਾਲਿਆਂਵਾਲੀ
ਧਰਮਕੋਟ: ਬਲਰਾਜ ਸਿੰਘ ਖਾਲਸਾ
ਖੇਮਕਰਨ: ਹਰਪਾਲ ਸਿੰਘ ਬਲੇਰ
ਅਟਾਰੀ: ਸਮਸ਼ੇਰ ਸਿੰਘ ਬਰਾੜ
ਜੰਡਿਆਲਾ ਗੁਰੂ: ਬਲਜੀਤ ਸਿੰਘ ਬੁੱਟਰ
ਬਟਾਲਾ: ਗੁਰਬਚਨ ਸਿੰਘ ਪਵਾਰ
ਫਤਹਿਗੜ੍ਹ ਚੂੜੀਆਂ: ਗੁਰਵਿੰਦਰ ਸਿੰਘ ਜੌਲੀ
ਸਮਰਾਲਾ: ਅੰਮ੍ਰਿਤਪਾਲ ਸਿੰਘ ਛੰਦੜਾਂ
ਫਿਰੋਜ਼ਪੁਰ ਸ਼ਹਿਰੀ: ਤੇਜਿੰਦਰ ਸਿੰਘ ਦਿਓਲ
ਅਬੋਹਰ: ਇੰਦਰਜੀਤ ਬੁਲੰਦੀ
ਸ੍ਰੀ ਮੁਕਤਸਰ ਸਾਹਿਬ: ਬੀਬੀ ਮਨਦੀਪ ਕੌਰ ਸੰਧੂ