ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ, ਮਿਲੇ ਨਵੇਂ ਅਹੁਦੇ
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ 3 ਸੀਨੀਅਰ ਆਈ.ਏ.ਐੱਸ. (IAS) ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਫੇਰਬਦਲ ਤਹਿਤ ਕਈ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਤਜਰਬੇਕਾਰ ਅਧਿਕਾਰੀਆਂ ਨੂੰ ਸੌਂਪੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ 3 ਸੀਨੀਅਰ ਆਈ.ਏ.ਐੱਸ. (IAS) ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਫੇਰਬਦਲ ਤਹਿਤ ਕਈ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਤਜਰਬੇਕਾਰ ਅਧਿਕਾਰੀਆਂ ਨੂੰ ਸੌਂਪੀ ਗਈ ਹੈ।
ਇਨ੍ਹਾਂ ਅਧਿਕਾਰੀਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ
ਅਨੁਰਾਗ ਵਰਮਾ: ਉਨ੍ਹਾਂ ਨੂੰ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਾਲ-ਨਾਲ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਅਤੇ ਮੁਨਸਫ਼ੀ (ਰਾਜਸਵ ਤੇ ਪੁਨਰਵਾਸ) ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਜਸਪ੍ਰੀਤ ਤਲਵਾੜ: ਉਨ੍ਹਾਂ ਨੂੰ ਮਾਲ, ਮੁਨਸਫ਼ੀ (ਪੁਨਰਵਾਸ) ਤੇ ਆਫ਼ਤ ਪ੍ਰਬੰਧਨ ਵਿਭਾਗ ਦੀ ਜ਼ਿੰਮੇਵਾਰੀ ਸੌਂਪਣ ਦੇ ਨਾਲ-ਨਾਲ ਮੁੱਖ ਸਕੱਤਰ ਖਣਨ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਅਰਸ਼ਦੀਪ ਸਿੰਘ ਥਿੰਦ: ਉਨ੍ਹਾਂ ਨੂੰ ਪ੍ਰਬੰਧਕੀ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਤੈਨਾਤ ਕੀਤਾ ਗਿਆ ਹੈ, ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਸਕੱਤਰ ਯੋਜਨਾ ਵਿਭਾਗ ਅਤੇ ਸਕੱਤਰ ਬਾਗ਼ਬਾਨੀ ਵਿਭਾਗ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।
ਦੱਸ ਦਈਏ ਪਿਛਲੇ ਕੁੱਝ ਮਹੀਨਿਆਂ ਦੇ ਵਿੱਚ ਲਗਾਤਾਰ ਸੂਬੇ ਦੇ ਵਿੱਚ ਵੱਡੇ ਫੇਰਦਬਦਲ ਦੇਖਣ ਨੂੰ ਮਿਲ ਰਹੇ ਹਨ। ਪੁਲਿਸ ਪ੍ਰਸ਼ਾਸਨ ਸਣੇ ਕਈ ਵੱਖ-ਵੱਖ ਵਿਭਾਗਾਂ ਦੇ ਵਿੱਚ ਕਈ ਵੱਡੇ ਅਫਸਰਾਂ ਦੇ ਤਬਾਦਲੇ ਹੋ ਚੁੱਕੇ ਹਨ।
ਨੋਟ: ਪੰਜਾਬ ਅਤੇ ਦੇਸ਼ ਦੀਆਂ ਬ੍ਰੇਕਿੰਗ ਖ਼ਬਰਾਂ ਦੇਖਣ ਲਈ ਤੁਸੀਂ ਸਾਡੀ ਐਪ GTC Network ਨੂੰ ਡਾਊਨਲੋਡ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ GTC News ਦੇ YouTube ਚੈਨਲ ਨੂੰ Subscribe ਕਰ ਲਵੋ। ਜੀਟੀਸੀ ਨਿਊਜ਼ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ,ਐਕਸ (ਪਹਿਲਾਂ ਟਵਿੱਟਰ) 'ਤੇ ਵੀ ਫੋਲੋ ਕਰ ਸਕਦੇ ਹੋ।