ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਭਾਜਪਾ ‘ਚ ਹੋਣਗੇ ਸ਼ਾਮਲ

ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸਿਆਸੀ ਉਲਟ-ਫੇਰ ਦੇਖਣ ਨੂੰ ਮਿਲ ਰਿਹਾ ਹੈ। ਜੀ ਹਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਭਾਜਪਾ ਦੇ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਅੱਜ ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਦੇ ਵਿੱਚ ਸ਼ਾਮਿਲ ਕਰਵਾਇਆ ਜਾਏਗਾ।

By:  Lajwinder Kaur September 14th 2026 04:26 PM -- Updated: September 14th 2026 04:35 PM

ਪੰਜਾਬ ਦੀ ਸਿਆਸਤ ਵਿੱਚੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇੱਕ ਹੋਰ ਵੱਡਾ ਝਟਕਾ ਲੱਗਾ ਹੈ, ਜਦੋਂ ਬਾਦਲ ਪਰਿਵਾਰ ਨਾਲ ਨੇੜਤਾ ਰੱਖਣ ਵਾਲੇ ਅਤੇ ਅਹਿਮ ਸਿਆਸੀ ਸ਼ਖ਼ਸੀਅਤ ਮੇਜਰ ਭੁਪਿੰਦਰ ਸਿੰਘ ਢਿੱਲੋਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜਣ ਜਾ ਰਹੇ ਹਨ।

ਕੌਣ ਹਨ ਮੇਜਰ ਭੁਪਿੰਦਰ ਸਿੰਘ ਢਿੱਲੋਂ?

ਮੇਜਰ ਭੁਪਿੰਦਰ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗਵਾਸੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਰਿਸ਼ਤੇਦਾਰ (ਚਚੇਰੇ ਭਰਾ) ਵਜੋਂ ਜਾਣੇ ਜਾਂਦੇ ਹਨ। ਇਸ ਤੋਂ ਇਲਾਵਾ ਉਹ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਕੱਤਰ (Political Secretary) ਵਜੋਂ ਵੀ ਲੰਮਾ ਸਮਾਂ ਸੇਵਾ ਨਿਭਾ ਚੁੱਕੇ ਹਨ। ਅਕਾਲੀ ਦਲ ਅਤੇ ਬਾਦਲ ਪਰਿਵਾਰ ਵਿੱਚ ਉਨ੍ਹਾਂ ਦਾ ਕਾਫ਼ੀ ਪ੍ਰਭਾਵ ਮੰਨਿਆ ਜਾਂਦਾ ਰਿਹਾ ਹੈ।

ਹਰਿਆਣਾ ਦੇ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਪ੍ਰਧਾਨ ਕਰਵਾਉਣਗੇ ਸ਼ਮੂਲੀਅਤ

ਮੇਜਰ ਭੁਪਿੰਦਰ ਸਿੰਘ ਢਿੱਲੋਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਮੌਜੂਦ ਰਹਿਣਗੇ। ਇਨ੍ਹਾਂ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ ਜਾਏਗਾ।

ਸਿਆਸੀ ਹਲਕਿਆਂ ਵਿੱਚ ਚਰਚਾਵਾਂ ਹੋਈਆਂ ਤੇਜ਼

ਮੇਜਰ ਭੁਪਿੰਦਰ ਸਿੰਘ ਢਿੱਲੋਂ ਦਾ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣਾ ਪੰਜਾਬ ਦੀ ਸਿਆਸਤ ਵਿੱਚ ਵੱਡਾ ਬਦਲਾਅ ਮੰਨਿਆ ਜਾ ਰਿਹਾ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਨਾਲ ਮਲਵਾ ਖੇਤਰ ਵਿੱਚ ਭਾਜਪਾ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦੇ ਅਕਾਲੀ ਦਲ ਦੀ ਸਿਆਸਤ 'ਤੇ ਡੂੰਘੇ ਪ੍ਰਭਾਵ ਪੈ ਸਕਦੇ ਹਨ।

Related Post

ਬਿਜਲੀ ਕੱਟਾਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਪਾਵਰਕਾਮ ਦੇ CMD ਨੂੰ ਹਟਾਇਆ ਗਿਆ, ਜਾਣੋ ਕਿਸਨੂੰ ਮਿਲੀ ਵੱਡੀ ਜ਼ਿੰਮੇਵਾਰੀ...
ਪੰਜਾਬ ਦੇ 16 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ; 17 ਸਤੰਬਰ ਤੱਕ ਅਲਰਟ
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ: 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਮਿਲਿਆ DSP ਰੈਂਕ, ਗਜ਼ਟ ਨੋਟੀਫ਼ਿਕੇਸ਼ਨ ਜਾਰੀ
ਭਾਜਪਾ ਦਾ ਵੱਡਾ ਸਿਆਸੀ ਦਾਅ: 4 ਯਾਤਰਾਵਾਂ, 4000 ਕਿਲੋਮੀਟਰ ਦੀ ਯਾਤਰਾ ਅਤੇ 117 ਸੀਟਾਂ 'ਤੇ ਫੋਕਸ, 18 ਸਤੰਬਰ ਤੋਂ 'ਆਪ' ਖਿਲਾਫ ਸਿਆਸੀ ਮੁਹਿੰਮ
AAP ਨੂੰ ਵੱਡਾ ਝਟਕਾ! 'ਆਪ' ਆਗੂਆਂ ਦੀ ਅਕਾਲੀ ਦਲ-ਵਾਰਿਸ ਪੰਜਾਬ ‘ਚ ਐਂਟਰੀ, ਸਿਆਸੀ ਗਲਿਆਰਿਆਂ ‘ਚ ਮੱਚੀ ਹਲਚਲ
ਪੰਜਾਬ ਯੂਥ ਕਾਂਗਰਸ ਵੱਲੋਂ ਇਨ੍ਹਾਂ ਨੌਜਵਾਨ ਆਗੂਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਜਨਰਲ ਸਕੱਤਰਾਂ ਅਤੇ ਸਕੱਤਰਾਂ ਦੀ ਕੀਤੀ ਨਿਯੁਕਤੀ, ਇੱਥੇ ਦੇਖੋ ਲਿਸਟ

© Copyright Galactic Television & Communications Pvt. Ltd. 2026. All rights reserved.