AAP ਨੂੰ ਵੱਡਾ ਝਟਕਾ! ਮੀਡੀਆ ਇੰਚਾਰਜ ਵੀਰ ਸਿੰਘ ਨੇ ਫੜਿਆ ਅਕਾਲੀ ਦਲ ਦਾ ਪੱਲਾ, ਸਿਆਸੀ ਹਲਚਲ ਤੇਜ਼

By:  Lajwinder Kaur April 23rd 2026 03:40 PM -- Updated: April 23rd 2026 03:47 PM

ਇਸ ਸਮੇਂ ਪੰਜਾਬ ਦੇ ਵਿੱਚ ਸਿਆਸੀ ਹਲਚਲ ਤੇਜ਼ ਹੋਈ ਪਈ ਹੈ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਭੱਬਾਂ ਭਾਰ ਹੋਈ ਪਈ ਹੈ। ਇਸ ਲਈ ਹਰ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰਨ ਦੇ ਲਈ ਜੋੜ-ਤੋੜ ਲਗਾ ਰਹੀ ਹੈ। ਇਸ ਸਿਲਸਿਲੇ ਦੇ ਵਿਚਾਲੇ ਹੀ ਕਈ ਆਗੂ ਇੱਧਰ ਤੋਂ ਉੱਧਰ ਹੋ ਰਹੇ ਹਨ। ਕਈ ਅਕਾਲੀ ਦਲ ਛੱਡ ਆਪ ‘ਚ ਜਾ ਰਿਹਾ ਹੈ ਅਤੇ ਕੋਈ ‘ਆਪ’  ਛੱਡ ਅਕਾਲੀ ਦਲ ਜਾਂ ਫਿਰ ਭਾਜਪਾ, ਕਾਂਗਰਸ ਦੇ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਵਿਚਾਲੇ ਹੀ ਆਪ ਨੂੰ ਮੁੜ ਤੋਂ ਇੱਕ ਹੋਰ ਝਟਕਾ ਲੱਗਿਆ ਹੈ। ਇਸ ਵਾਰ ਨਿਊਜ਼ੀਲੈਂਡ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ, ਵੀਰ ਸਿੰਘ ਨੇ ਆਪ ਨੂੰ ਅਲਵਿਦਾ ਆਖ ਦਿੱਤਾ ਹੈ ਅਤੇ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋ ਗਿਆ ਹੈ। ਜਿਸ ਨੂੰ ਲੈ ਕੇ ਇੱਕ ਵੀਡੀਓ ਵੀ ਸਾਹਮਣੇ ਆਈ ਹੈ। 

ਅਕਾਲੀ ਦਲ ਹੋਇਆ ਹੋਰ ਮਜ਼ਬੂਤ

ਅਕਾਲੀ ਦਲ ਨੇ ਆਪਣੇ ਆਫੀਸ਼ਿਅਲ ਫੇਸਬੁੱਕ ਪੇਜ਼ ਉੱਤੇ ਪੋਸਟ ਪਾ ਕੇ ਵੀਰ ਸਿੰਘ ਨੂੰ ਜੀ ਆਇਆਂ ਕੀਤਾ ਹੈ। ਉਨ੍ਹਾਂ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ-  ‘ਆਪ ਨੂੰ ਵੱਡਾ ਝਟਕਾ! ਨਿਊਜ਼ੀਲੈਂਡ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ, ਵੀਰ ਸਿੰਘ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ। ਇਹਨਾਂ ਨੂੰ ਸ. ਤਜਿੰਦਰ ਸਿੰਘ ਮਿੱਡੂਖੇੜਾ ਸੀਨੀਅਰ ਮੀਤ ਪ੍ਰਧਾਨ ਅਤੇ ਸ. ਸਰਬਜੀਤ ਸਿੰਘ ਝਿੰਜਰ ਪ੍ਰਧਾਨ, ਯੂਥ ਅਕਾਲੀ ਦਲ ਨੇ ਸ਼ਾਮਿਲ ਕਰਵਾਇਆ। ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨਿਊਜੀਲੈਂਡ 'ਚ ਵੱਖ ਵੱਖ ਜਗ੍ਹਾ 'ਤੇ ਵਰਕਰ ਮਿਲਣੀਆਂ ਕਰੇਗੀ ।

ਵੀਰ ਸਿੰਘ ਦੇ ਅਕਾਲੀ ਦਲ ‘ਚ ਆਉਣ ਨਾਲ ਵਿਦੇਸ਼ੀ ਧਰਤੀ 'ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤਜਿੰਦਰ ਸਿੰਘ ਮਿੱਡੂਖੇੜਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਅਕਾਲੀ ਆਗੂਆਂ ਨੇ ਵੀਰ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਪ੍ਰਵਾਸੀ ਭਾਰਤੀ ਅਕਾਲੀ ਦਲ ਨਾਲ ਜੁੜ ਰਹੇ ਹਨ। ਇਸ ਨਿਯੁਕਤੀ ਅਤੇ ਆਗਾਮੀ ਪ੍ਰੋਗਰਾਮਾਂ ਨਾਲ ਨਿਊਜ਼ੀਲੈਂਡ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਭਾਵ ਵਧਣ ਦੀ ਉਮੀਦ ਜਤਾਈ ਜਾ ਰਹੀ ਹੈ।

Related Post

DA ਨੂੰ ਲੈ ਕੇ ਵੱਡਾ ਅਪਡੇਟ! ਮੁਲਾਜ਼ਮਾਂ ਦੇ 8 ਫੀਸਦੀ ਡੀਏ ਨੂੰ ਲੈ ਕੇ ਸਰਕਾਰ ਨੇ ਜਾਰੀ ਕੀਤਾ ਪੱਤਰ
‘ਬਹਿਰੀਨ ਵਾਲੀ ਬੀਬੀ’ ਦੇ ਨਵੇਂ ਵੀਡੀਓ ਨੇ ਮਚਾਈ ਤਰਥੱਲੀ; ਵਲਟੋਹਾ ਅਤੇ ਝਿੰਜਰ ’ਤੇ ਲਾਏ ਗੰਭੀਰ ਇਲਜ਼ਾਮ
ਪੰਜਾਬ-ਚੰਡੀਗੜ੍ਹ ‘ਚ 3 ਦਿਨ ਮੀਂਹ ਦੇ ਆਸਾਰ, 25 ਸਤੰਬਰ ਤੋਂ ਬਦਲੇਗਾ ਮੌਸਮ; ਅੱਜ ਰਹੇਗਾ ਖੁਸ਼ਕ, ਲੋਕ ਗਰਮੀ ਤੋਂ ਪ੍ਰੇਸ਼ਾਨ
ਚਾਵਲਾ ਕਾਂਡ 'ਤੇ SGPC ਪ੍ਰਧਾਨ ਧਾਮੀ ਨੇ ਤੋੜੀ ਚੁੱਪੀ! ਬੋਲੇ- 4 ਮੈਂਬਰੀ ਜਾਂਚ ਕਮੇਟੀ ਗਠਿਤ, ਚਾਵਲਾ ਦਾ ਅਸਤੀਫ਼ਾ ਮਨਜ਼ੂਰ, ਮਲਕੀਤ ਸਿੰਘ ਦੀ ਪੱਕੀ ਛੁੱਟੀ
ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ! ਅਕਾਲੀ ਦਲ ਨੂੰ ਝਟਕਾ…AAP ਦਾ ਵਧਿਆ ਕੁਨਬਾ, ਸਾਬਕਾ ਵਿਧਾਇਕ ਆਪਣੇ ਸਾਥੀਆਂ ਸਣੇ ‘ਆਪ’ ‘ਚ ਹੋਏ ਸ਼ਾਮਿਲ
DA ਮਾਮਲੇ ‘ਚ ਵੱਡਾ ਅਪਡੇਟ! ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ; ਚੀਫ਼ ਸਕੱਤਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ

© Copyright Galactic Television & Communications Pvt. Ltd. 2026. All rights reserved.