ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ! ਨਗਰ ਨਿਗਮ ਚੋਣਾਂ ਲਈ ਕੱਸੀ ਕਮਰ: ਸੁਖਬੀਰ ਬਾਦਲ ਵੱਲੋਂ ਸੀਨੀਅਰ ਆਗੂਆਂ ਦੀ ਬਤੌਰ 'ਅਬਜ਼ਰਵਰ' ਨਿਯੁਕਤੀ, ਦੇਖੋ ਲਿਸਟ

By:  Lajwinder Kaur May 13th 2026 02:38 PM -- Updated: May 13th 2026 03:07 PM

ਆਗਾਮੀ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਅਹਿਮ ਸੰਗਠਨਾਤਮਕ ਫੈਸਲਾ ਲਿਆ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਮੁਹਿੰਮ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਪੰਜਾਬ ਦੀਆਂ ਵੱਖ-ਵੱਖ ਨਗਰ ਨਿਗਮਾਂ ਅਤੇ ਕੌਂਸਲਾਂ ਲਈ ਸੀਨੀਅਰ ਪਾਰਟੀ ਆਗੂਆਂ ਨੂੰ ਬਤੌਰ ਨਿਗਰਾਨ (ਅਬਜ਼ਰਵਰ) ਨਿਯੁਕਤ ਕੀਤਾ ਹੈ।

ਮੁੱਖ ਆਗੂਆਂ ਦੀਆਂ ਜ਼ਿੰਮੇਵਾਰੀਆਂ:

ਜਾਰੀ ਕੀਤੀ ਗਈ ਸੂਚੀ ਅਨੁਸਾਰ ਪ੍ਰਮੁੱਖ ਨਿਯੁਕਤੀਆਂ ਹੇਠ ਲਿਖੇ ਅਨੁਸਾਰ ਹਨ:

ਮੋਹਾਲੀ ਕਾਰਪੋਰੇਸ਼ਨ: ਮਹੇਸ਼ਇੰਦਰ ਸਿੰਘ ਗਰੇਵਾਲ

ਪਠਾਨਕੋਟ ਕਾਰਪੋਰੇਸ਼ਨ ਅਤੇ ਸੁਜਾਨਪੁਰ: ਗੁਰਬਚਨ ਸਿੰਘ ਬੱਬੇਹਾਲੀ

ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਕੀਰਤਪੁਰ ਸਾਹਿਬ: ਡਾ. ਦਲਜੀਤ ਸਿੰਘ ਚੀਮਾ

ਨਗਰ ਕੌਂਸਲ ਪਾਇਲ: ਸ਼ਰਨਜੀਤ ਸਿੰਘ ਢਿੱਲੋਂ

ਨਗਰ ਕੌਂਸਲ ਰਾਏਕੋਟ: ਹੀਰਾ ਸਿੰਘ ਗਾਬੜੀਆ

ਨਗਰ ਕੌਂਸਲ ਬੰਗਾ: ਕਮਲ ਚੇਟਲੀ

ਸੁਲਤਾਨਪੁਰ ਲੋਧੀ: ਜਰਨੈਲ ਸਿੰਘ ਵਾਹਦ

ਆਦਮਪੁਰ: ਗੁਰਮੀਤ ਸਿੰਘ ਦਾਦੂਵਾਲ ਅਤੇ ਹਰਿੰਦਰ ਸਿੰਘ ਢੀਂਡਸਾ

ਕਰਤਾਰਪੁਰ: ਮੋਹਿੰਦਰ ਸਿੰਘ ਕੇ.ਪੀ. ਅਤੇ ਕੁਲਵੰਤ ਸਿੰਘ ਮੰਨਣ

ਇਹ ਨਿਯੁਕਤ ਕੀਤੇ ਗਏ ਅਬਜ਼ਰਵਰ ਆਪਣੇ ਨਿਰਧਾਰਿਤ ਖੇਤਰਾਂ ਵਿੱਚ ਸਥਾਨਕ ਲੀਡਰਸ਼ਿਪ ਨਾਲ ਤਾਲਮੇਲ ਬਣਾਉਣਗੇ। ਉਹਨਾਂ ਦੀ ਮੁੱਖ ਜ਼ਿੰਮੇਵਾਰੀ ਢੁਕਵੇਂ ਅਤੇ ਜੇਤੂ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣਾ ਅਤੇ ਚੋਣ ਰਣਨੀਤੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨਾ ਹੋਵੇਗੀ। ਪਾਰਟੀ ਪ੍ਰਧਾਨ ਅਨੁਸਾਰ, ਇਸ ਕਦਮ ਨਾਲ ਅਕਾਲੀ ਦਲ ਚੋਣਾਂ ਵਿੱਚ ਇੱਕ ਮਜ਼ਬੂਤ ਧਿਰ ਵਜੋਂ ਉੱਭਰੇਗਾ।

ਦੱਸ ਦਈਏ ਪੰਜਾਬ ਕਾਂਗਰਸ ਵੱਲੋਂ ਪਹਿਲਾਂ ਹੀ ਅਬਜ਼ਰਵਰ ਦੀ ਲਿਸਟ ਜਾਰੀ ਕੀਤੀ ਗਈ ਹੈ। ਹੁਣ ਦੇਖਣਾ ਹੋਏਗਾ ਕਿ ਬਾਕੀ ਦੀਆਂ ਪਾਰਟੀ ਕਦੋਂ ਆਪੋ-ਆਪਣੀ ਲਿਸਟ ਜਾਰੀ ਕਰਦੇ ਹਨ।  

Related Post

ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: ਤਿੰਨ PPS ਅਧਿਕਾਰੀਆਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ; ਜਾਣੋ ਕਿਸ ਨੂੰ ਕਿੱਥੇ ਕੀਤਾ ਤਾਇਨਾਤ
Raja Warring: ਰਾਜਾ ਵੜਿੰਗ ਵੱਲੋਂ ਸੋਸ਼ਲ ਮੀਡੀਆ ‘ਤੇ ਕਰਤਾ ਵੱਡਾ ਐਲਾਨ! ਪ੍ਰਧਾਨਗੀ ਤੋਂ ਅਸਤੀਫੇ ਵਾਲੀ ਖਬਰ 'ਤੇ ਲੱਗੀ ਮੋਹਰ, ਹੁਣ ਕੌਣ ਹੋਏਗਾ ਨਵਾਂ ਪ੍ਰਧਾਨ?
ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਨੂੰ ਪੱਤਰ, ਬੋਲੇ-‘ਸ੍ਰੀ ਅਕਾਲ ਤਖਤ ਸਾਹਿਬ ਦਾ ਸੇਵਾਦਾਰ ਜਥੇਦਾਰ ਹੋ ਸਕਦਾ ਹੈ ਪਰ ਖੁਦ ਸ੍ਰੀ ਅਕਾਲ ਤਖਤ ਸਾਹਿਬ ਨਹੀਂ’
EVM ਦੀ ਥਾਂ ਬੈਲੇਟ ਪੇਪਰ ਨਾਲ ਚੋਣਾਂ ਦੀ ਮੰਗ ਵਾਜਬ, 'ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ' ਦੀ ਰਜਿਸਟ੍ਰੇਸ਼ਨ ਰੱਦ ਕਰਨਾ ਲੋਕਤੰਤਰ ਦਾ ਘਾਣ: ਕਰਨੈਲ ਸਿੰਘ ਪੀਰ ਮੁਹੰਮਦ
ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, ਅੱਜ ਮੁੜ ਖਾਤਿਆਂ ‘ਚ ਹੋਏਗੀ ਪੈਸਿਆਂ ਦੀ ਟੂੰ-ਟੂੰ; ਤਰਨਤਾਰਨ ‘ਚ CM ਮਾਨ ਜਾਰੀ ਕਰਨਗੇ ਅਗਲੀ ਕਿਸ਼ਤ
ਪੰਜਾਬ-ਚੰਡੀਗੜ੍ਹ ‘ਚ ਪੂਰਾ ਹਫ਼ਤਾ ਰਹੇਗਾ ਖੁਸ਼ਕ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ; ਦਿਨ ਗਰਮ ਤੇ ਰਾਤਾਂ ਹੋਣਗੀਆਂ ਠੰਢੀਆਂ

© Copyright Galactic Television & Communications Pvt. Ltd. 2026. All rights reserved.