ਪੰਜਾਬ 'ਚ ਵੱਡਾ ਸਿਆਸੀ ਧਮਾਕਾ: ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, SC ਵਿੰਗ ਦੇ ਪ੍ਰਧਾਨ 200 ਸਮਰਥਕਾਂ ਸਮੇਤ 'ਵਾਰਿਸ ਪੰਜਾਬ ਦੇ' ‘ਚ ਸ਼ਾਮਲ

ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਅੰਮ੍ਰਿਤਸਰ ਪੱਛਮੀ ਤੋਂ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ਪ੍ਰਧਾਨ ਸੰਦੀਪ ਸਿੰਘ ਜੰਡਿਆਲਾ ਕਰੀਬ 200 ਸਾਥੀਆਂ ਸਮੇਤ ‘ਵਾਰਿਸ ਪੰਜਾਬ ਦੇ’ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਸੋਚ ਅਤੇ ਨੌਜਵਾਨ ਲੀਡਰਸ਼ਿਪ ਤੋਂ ਪ੍ਰਭਾਵਿਤ ਹਨ। ਪਾਰਟੀ ਆਗੂਆਂ ਨੇ ਨਵੇਂ ਮੈਂਬਰਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ।

By:  Lajwinder Kaur August 8th 2026 03:08 PM -- Updated: August 8th 2026 03:11 PM

ਅੰਮ੍ਰਿਤਸਰ ਦੀ ਸਿਆਸਤ ਵਿੱਚ ਉਸ ਸਮੇਂ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲੀ ਜਦੋਂ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਿਆ। ਅਕਾਲੀ ਦਲ (ਬਾਦਲ) ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਐੱਸ.ਸੀ. ਵਿੰਗ ਦੇ ਪ੍ਰਧਾਨ ਸੰਦੀਪ ਸਿੰਘ ਜੰਡਿਆਲਾ ਆਪਣੇ 200 ਦੇ ਕਰੀਬ ਸਾਥੀਆਂ ਸਮੇਤ 'ਵਾਰਿਸ ਪੰਜਾਬ ਦੇ' ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਨੂੰ ਅਕਾਲੀ ਦਲ ਲਈ ਵੱਡਾ ਸਿਆਸੀ ਨੁਕਸਾਨ ਮੰਨਿਆ ਜਾ ਰਿਹਾ ਹੈ।

ਸਿਰੋਪਾਓ ਪਾ ਕੇ ਕੀਤਾ ਗਿਆ ਸਵਾਗਤ

ਨਿਊ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਮਾਝਾ ਜ਼ੋਨ ਦੇ ਇੰਚਾਰਜ ਭਾਈ ਅਮਰਜੀਤ ਸਿੰਘ ਵੰਨਚਿੜੀ ਨੇ ਸੰਦੀਪ ਸਿੰਘ ਜੰਡਿਆਲਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ‘ਜੀ ਆਇਆਂ ਨੂੰ’ ਆਖਿਆ। ਇਸ ਮੌਕੇ ਭਾਈ ਅਮਰਜੀਤ ਸਿੰਘ ਨੇ ਕਿਹਾ ਕਿ ਸੂਬੇ ਦੇ ਲੋਕ ਰਵਾਇਤੀ ਪਾਰਟੀਆਂ ਦੀ ਕਾਰਗੁਜ਼ਾਰੀ ਤੋਂ ਅੱਕ ਚੁੱਕੇ ਹਨ ਅਤੇ ਹੁਣ ਪੰਜਾਬ, ਪੰਜਾਬੀਅਤ ਤੇ ਪੰਥਕ ਹਿੱਤਾਂ ਲਈ ਲੜਨ ਵਾਲੀ ਲੀਡਰਸ਼ਿਪ ਨਾਲ ਜੁੜ ਰਹੇ ਹਨ।

ਸੰਦੀਪ ਸਿੰਘ ਜੰਡਿਆਲਾ ਦੇ ਵਿਚਾਰ

ਪਾਰਟੀ ਵਿੱਚ ਸ਼ਾਮਲ ਹੋਣ ਮਗਰੋਂ ਸੰਦੀਪ ਸਿੰਘ ਜੰਡਿਆਲਾ ਨੇ ਕਿਹਾ ਕਿ ਉਹ 'ਵਾਰਿਸ ਪੰਜਾਬ ਦੇ' ਦੀ ਸੋਚ ਅਤੇ ਨੌਜਵਾਨ ਲੀਡਰਸ਼ਿਪ ਤੋਂ ਪ੍ਰਭਾਵਿਤ ਹੋ ਕੇ ਇਸ ਨਾਲ ਜੁੜੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਇਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਅਮਨਦੀਪ ਸਿੰਘ ਡੱਡੂਆਣਾ, ਭਾਈ ਸੁਖਬੀਰ ਸਿੰਘ ਚੀਮਾ ਸਮੇਤ ਕਈ ਹੋਰ ਪ੍ਰਮੁੱਖ ਆਗੂ ਵੀ ਹਾਜ਼ਰ ਸਨ।

Related Post

ਚਾਵਲਾ ਕਾਂਡ 'ਤੇ SGPC ਪ੍ਰਧਾਨ ਧਾਮੀ ਨੇ ਤੋੜੀ ਚੁੱਪੀ! ਬੋਲੇ- 4 ਮੈਂਬਰੀ ਜਾਂਚ ਕਮੇਟੀ ਗਠਿਤ, ਚਾਵਲਾ ਦਾ ਅਸਤੀਫ਼ਾ ਮਨਜ਼ੂਰ, ਮਲਕੀਤ ਸਿੰਘ ਦੀ ਪੱਕੀ ਛੁੱਟੀ
ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ! ਅਕਾਲੀ ਦਲ ਨੂੰ ਝਟਕਾ…AAP ਦਾ ਵਧਿਆ ਕੁਨਬਾ, ਸਾਬਕਾ ਵਿਧਾਇਕ ਆਪਣੇ ਸਾਥੀਆਂ ਸਣੇ ‘ਆਪ’ ‘ਚ ਹੋਏ ਸ਼ਾਮਿਲ
DA ਮਾਮਲੇ ‘ਚ ਵੱਡਾ ਅਪਡੇਟ! ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ; ਚੀਫ਼ ਸਕੱਤਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ
ਪਿੰਡ ਨਾਨੋਵਾਲ ਦੇ ਕਾਂਗਰਸੀ ਵਰਕਰ ‘ਆਪ’ ‘ਚ ਸ਼ਾਮਲ: ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਸਵਾਗਤ, ਹਲਕੇ ‘ਚ ਪਾਰਟੀ ਹੋਈ ਹੋਰ ਮਜ਼ਬੂਤ
ਪੰਜਾਬ-ਚੰਡੀਗੜ੍ਹ ‘ਚ 6 ਦਿਨ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਵਿਦਾਈ ਸ਼ੁਰੂ; 12 ਸਾਲਾਂ ‘ਚ ਸਭ ਤੋਂ ਘੱਟ ਮੀਂਹ…
ਅਮਰਜੀਤ ਚਾਵਲਾ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦੇ SGPC ਨੂੰ ਸਿੱਧੇ ਸਵਾਲ; ‘ਧਾਮੀ ਸਾਬ੍ਹ ਦੱਸੋ- ਔਰਤ ਨੂੰ ਕਿਸ ਮਕਸਦ ਲਈ ਬੁਲਾਇਆ’

© Copyright Galactic Television & Communications Pvt. Ltd. 2026. All rights reserved.