ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: ਤਿੰਨ PPS ਅਧਿਕਾਰੀਆਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ; ਜਾਣੋ ਕਿਸ ਨੂੰ ਕਿੱਥੇ ਕੀਤਾ ਤਾਇਨਾਤ

ਪੰਜਾਬ ਪੁਲਿਸ ਵਿਭਾਗ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਜਿੱਥੇ ਅੱਜ ਤਿੰਨ PPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਹੈ। ਨਾਲ ਹੀ ਸਭ ਨੂੰ ਤੁਰੰਤ ਆਪਣੀ ਨਵੀਂ ਤਾਇਨਾਤੀ ਵਾਲੀ ਜਗ੍ਹਾ 'ਤੇ ਰਿਪੋਰਟ ਕਰਨ ਅਤੇ ਕਾਰਜਭਾਰ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

By:  Lajwinder Kaur October 1st 2026 04:31 PM -- Updated: October 1st 2026 04:42 PM

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (Department of Home Affairs and Justice) ਵੱਲੋਂ ਪ੍ਰਸ਼ਾਸਨਿਕ ਆਧਾਰ 'ਤੇ ਤੁਰੰਤ ਪ੍ਰਭਾਵ ਨਾਲ ਤਿੰਨ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਹਨ।

ਤਬਦੀਲ ਕੀਤੇ ਗਏ ਅਧਿਕਾਰੀਆਂ ਦਾ ਵੇਰਵਾ: 

ਪਲਵਿੰਦਰ ਸਿੰਘ ਚੀਮਾ, ਪੀ.ਪੀ.ਐੱਸ. (PPS): ਇਨ੍ਹਾਂ ਨੂੰ ਐੱਸ.ਪੀ. ਇਨਵੈਸਟੀਗੇਸ਼ਨ, ਰੋਪੜ ਤੋਂ ਬਦਲ ਕੇ ਐੱਸ.ਪੀ. ਇਨਵੈਸਟੀਗੇਸ਼ਨ, ਸੰਗਰੂਰ ਵਿਖੇ ਖਾਲੀ ਪਈ ਅਸਾਮੀ 'ਤੇ ਤਾਇਨਾਤ ਕੀਤਾ ਗਿਆ ਹੈ।  

ਦਵਿੰਦਰ ਕੁਮਾਰ, ਪੀ.ਪੀ.ਐੱਸ.: ਇਨ੍ਹਾਂ ਨੂੰ ਐੱਸ.ਪੀ. ਇਨਵੈਸਟੀਗੇਸ਼ਨ, ਪਟਿਆਲਾ ਤੋਂ ਬਦਲ ਕੇ ਐੱਸ.ਪੀ. ਸਪੈਸ਼ਲ ਬ੍ਰਾਂਚ, ਸੰਗਰੂਰ ਵਿਖੇ ਤਾਇਨਾਤ ਕੀਤਾ ਗਿਆ ਹੈ।   

ਰਾਜੇਸ਼ ਕੁਮਾਰ, ਪੀ.ਪੀ.ਐੱਸ.: ਇਨ੍ਹਾਂ ਨੂੰ ਐੱਸ.ਪੀ. ਪੀ.ਬੀ.ਆਈ. (PBI), ਪਟਿਆਲਾ ਤੋਂ ਤਬਦੀਲ ਕਰਕੇ ਐੱਸ.ਪੀ. ਇਨਵੈਸਟੀਗੇਸ਼ਨ, ਪਟਿਆਲਾ (ਦਵਿੰਦਰ ਕੁਮਾਰ ਦੀ ਜਗ੍ਹਾ) ਵਜੋਂ ਤਾਇਨਾਤ ਕੀਤਾ ਗਿਆ ਹੈ।   


ਤੁਰੰਤ ਜੁਆਇਨ ਕਰਨ ਦੇ ਨਿਰਦੇਸ਼

ਸਰਕਾਰ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਵਿੱਚ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਆਪਣੀ ਨਵੀਂ ਤਾਇਨਾਤੀ ਵਾਲੀ ਜਗ੍ਹਾ 'ਤੇ ਰਿਪੋਰਟ ਕਰਨ ਅਤੇ ਕਾਰਜਭਾਰ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਪੱਤਰ ਦੀਆਂ ਕਾਪੀਆਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ, ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (DGP) ਅਤੇ ਹੋਰ ਉੱਚ ਅਧਿਕਾਰੀਆਂ ਨੂੰ ਸੂਚਨਾ ਅਤੇ ਅਗਲੇਰੀ ਕਾਰਵਾਈ ਲਈ ਭੇਜ ਦਿੱਤੀਆਂ ਗਈਆਂ ਹਨ।

Related Post

Raja Warring: ਰਾਜਾ ਵੜਿੰਗ ਵੱਲੋਂ ਸੋਸ਼ਲ ਮੀਡੀਆ ‘ਤੇ ਕਰਤਾ ਵੱਡਾ ਐਲਾਨ! ਪ੍ਰਧਾਨਗੀ ਤੋਂ ਅਸਤੀਫੇ ਵਾਲੀ ਖਬਰ 'ਤੇ ਲੱਗੀ ਮੋਹਰ, ਹੁਣ ਕੌਣ ਹੋਏਗਾ ਨਵਾਂ ਪ੍ਰਧਾਨ?
ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਨੂੰ ਪੱਤਰ, ਬੋਲੇ-‘ਸ੍ਰੀ ਅਕਾਲ ਤਖਤ ਸਾਹਿਬ ਦਾ ਸੇਵਾਦਾਰ ਜਥੇਦਾਰ ਹੋ ਸਕਦਾ ਹੈ ਪਰ ਖੁਦ ਸ੍ਰੀ ਅਕਾਲ ਤਖਤ ਸਾਹਿਬ ਨਹੀਂ’
EVM ਦੀ ਥਾਂ ਬੈਲੇਟ ਪੇਪਰ ਨਾਲ ਚੋਣਾਂ ਦੀ ਮੰਗ ਵਾਜਬ, 'ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ' ਦੀ ਰਜਿਸਟ੍ਰੇਸ਼ਨ ਰੱਦ ਕਰਨਾ ਲੋਕਤੰਤਰ ਦਾ ਘਾਣ: ਕਰਨੈਲ ਸਿੰਘ ਪੀਰ ਮੁਹੰਮਦ
ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, ਅੱਜ ਮੁੜ ਖਾਤਿਆਂ ‘ਚ ਹੋਏਗੀ ਪੈਸਿਆਂ ਦੀ ਟੂੰ-ਟੂੰ; ਤਰਨਤਾਰਨ ‘ਚ CM ਮਾਨ ਜਾਰੀ ਕਰਨਗੇ ਅਗਲੀ ਕਿਸ਼ਤ
ਪੰਜਾਬ-ਚੰਡੀਗੜ੍ਹ ‘ਚ ਪੂਰਾ ਹਫ਼ਤਾ ਰਹੇਗਾ ਖੁਸ਼ਕ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ; ਦਿਨ ਗਰਮ ਤੇ ਰਾਤਾਂ ਹੋਣਗੀਆਂ ਠੰਢੀਆਂ
ਗੁਰਭੇਜ ਸਿੰਘ ਬਰਾੜ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦਾ ਅਹੁਦਾ, ਵਿਧਾਇਕ ਅਮੋਲਕ ਸਿੰਘ ਸਮੇਤ ਆਗੂਆਂ ਨੇ ਦਿੱਤੀਆਂ ਵਧਾਈਆਂ

© Copyright Galactic Television & Communications Pvt. Ltd. 2026. All rights reserved.