ਅਕਾਲੀ ਦਲ 'ਚ ਵੱਡਾ ਫੇਰਬਦਲ! ਪ੍ਰਧਾਨ ਸੁਖਬੀਰ ਬਾਦਲ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਸੰਗਠਨਾਤਮਕ ਢਾਂਚੇ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪਾਰਟੀ ਨੇ ਮਹਿਲਾ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਸੰਗਠਨਾਤਮਕ ਢਾਂਚੇ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪਾਰਟੀ ਨੇ ਮਹਿਲਾ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਿਲਾ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਨਵੀਆਂ ਨਿਯੁਕਤੀਆਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਸੂਚੀ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਕੀਤੀ ਗਈ ਹੈ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਨਿਯੁਕਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੀਆਂ, ਮਿਹਨਤੀ ਅਤੇ ਤਜਰਬੇਕਾਰ ਮਹਿਲਾ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਜਾਰੀ ਕੀਤੀ ਗਈ ਸੂਚੀ ਅਨੁਸਾਰ 10 ਮਹਿਲਾ ਆਗੂਆਂ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ 14 ਮਹਿਲਾ ਆਗੂਆਂ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਵਨਚਨਪ੍ਰੀਤ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ।
ਜਾਣੋ ਕਿਹੜੀਆਂ ਮਹਿਲ ਆਗੂਆਂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਸੀਨੀਅਰ ਮੀਤ ਪ੍ਰਧਾਨ ਦੀ ਸੂਚੀ ਵਿੱਚ ਬੀਬੀ ਕੰਚਨਪ੍ਰੀਤ ਕੌਰ ਤਰਨ ਤਾਰਨ, ਬੀਬੀ ਰਮਨਦੀਪ ਕੌਰ ਸ਼ੇਰੋਂ ਖਡੂਰ ਸਾਹਿਬ, ਬੀਬੀ ਪਰਮਜੀਤ ਕੌਰ ਵਿਰਕ ਸੰਗਰੂਰ, ਬੀਬੀ ਤਜਿੰਦਰ ਕੌਰ ਸੰਧੂ ਲੁਧਿਆਣਾ, ਬੀਬੀ ਕਸ਼ਮੀਰ ਕੌਰ ਗੁਰੂ ਹਰਸਹਾਏ, ਬੀਬੀ ਸ਼ਰਨਜੀਤ ਕੌਰ ਜੀਂਦੜ ਗੁਰਦਾਸਪੁਰ, ਬੀਬੀ ਕਿਰਨਦੀਪ ਕੌਰ ਕਾਦੀਆਂ ਲੁਧਿਆਣਾ, ਬੀਬੀ ਦਵਿੰਦਰ ਕੌਰ ਖ਼ਾਲਸਾ ਬਠਿੰਡਾ, ਬੀਬੀ ਪਾਲੋ ਕੌਰ ਮਲੋਟ, ਬੀਬੀ ਪ੍ਰੀਤਮ ਕੌਰ ਭਿਉਰਾ ਅਤੇ ਬੀਬੀ ਅਮਰਜੀਤ ਕੌਰ ਪੰਜਗਰਾਈਆਂ ਦੇ ਨਾਮ ਸ਼ਾਮਲ ਹਨ।
ਮੀਤ ਪ੍ਰਧਾਨ ਦੀ ਸੂਚੀ ਵਿੱਚ ਬੀਬੀ ਰਜਿੰਦਰ ਕੌਰ ਬਠਿੰਡਾ, ਬੀਬੀ ਤੇਜ ਕੌਰ ਬਠਿੰਡਾ, ਬੀਬੀ ਬਲਜਿੰਦਰ ਕੌਰ ਕਪੂਰਥਲਾ, ਬੀਬੀ ਹਰਕਿਰਨਜੀਤ ਕੌਰ ਹੁਸ਼ਿਆਰਪੁਰ, ਬੀਬੀ ਪਵਨਦੀਪ ਕੌਰ ਗਿੱਲ ਲੁਧਿਆਣਾ, ਬੀਬੀ ਮਨੀਸ਼ਾ ਮਲਿਕ ਡੇਰਾਬਸੀ, ਬੀਬੀ ਸਤਵੰਤ ਕੌਰ ਜਲੰਧਰ, ਬੀਬੀ ਦਲਜੀਤ ਕੌਰ ਪਠਾਨਕੋਟ, ਬੀਬੀ ਹਰਜੀਤ ਕੌਰ ਸਾਬਕਾ ਐਮ.ਸੀ ਰੋਪੜ, ਬੀਬੀ ਬਲਜੀਤ ਕੌਰ ਰੋਪੜ, ਬੀਬੀ ਜਸਪ੍ਰੀਤ ਕੌਰ ਪਾਇਲ, ਬੀਬੀ ਕਰਮਦੀਪ ਕੌਰ ਢਿੱਲੋਂ ਅਬੋਹਰ, ਬੀਬੀ ਸ਼ੈਰੀ ਗੋਇਲ ਬਠਿੰਡਾ, ਬੀਬੀ ਹਰਮਨ ਸ਼ਰਮਾ ਬਠਿੰਡਾ, ਬੀਬੀ ਹਰਪ੍ਰੀਤ ਕੌਰ ਨਾਭਾ, ਬੀਬੀ ਜਸਵਿੰਦਰ ਕੌਰ ਜਲੰਧਰ ਦੇ ਨਾਮ ਸ਼ਾਮਲ ਹਨ।
ਬੀਬੀ ਰਚਨਾ ਉਬਰਾਏ ਅਤੇ ਬੀਬੀ ਬਲਜਿੰਦਰ ਕੌਰ ਕਲਮਾਂ ਰੋਪੜ ਨੂੰ ਇਸਤਰੀ ਅਕਾਲੀ ਦਲ ਦੇ ਜਨਰਲ ਸਕੱਤਰ ਵਜੋਂ ਚੁਣਿਆ ਗਿਆ ਹੈ।
ਇਸਤਰੀ ਅਕਾਲੀ ਦਲ ਦੇ ਸਕੱਤਰ ਦੇ ਸੂਚੀ ਵਿੱਚ ਬੀਬੀ ਤਰਸੇਮ ਕੌਰ ਫਿਲੌਰ, ਬੀਬੀ ਦਲਜੀਤ ਕੌਰ ਲਹਿਰਾਗਾਗਾ, ਡਾ. ਸੰਦੀਪ ਕੌਰ ਲਹਿਰਾ, ਬੀਬੀ ਡਿੰਪੀ ਬਠਿੰਡਾ, ਸ਼੍ਰੀਮਤੀ ਨੀਤੀ ਤਲਵਾੜ ਹੁਸ਼ਿਆਰਪੁਰ, ਬੀਬੀ ਦਲਜੀਤ ਕੌਰ ਫ਼ਗਵਾੜਾ, ਬੀਬੀ ਬਲਵਿੰਦਰ ਕੌਰ ਜਲੰਧਰ, ਬੀਬੀ ਗੁਰਪ੍ਰੀਤ ਕੌਰ ਮੂਸਾ ਮਾਨਸਾ, ਬੀਬੀ ਮੀਰਾ ਕਪੂਰਥਲਾ, ਬੀਬੀ ਰਜਨੀ ਕਪੂਰਥਲਾ, ਬੀਬੀ ਚਰਨਜੀਤ ਕੌਰ ਸ਼ਾਮਪੁਰਾ ਰੋਪੜ ਅਤੇ ਬੀਬੀ ਹਰਸਿਮਰਨਜੀਤ ਕੌਰ ਮੋਹਾਲੀ ਦੇ ਨਾਮ ਸ਼ਾਮਲ ਹਨ।
ਜਥੇਬੰਦਕ ਸਕੱਤਰ ਦੀ ਸੂਚੀ ਵਿੱਚ ਬੀਬੀ ਦਲਜੀਤ ਕੌਰ ਰੋਪੜ, ਬੀਬੀ ਹਰਭਜਨ ਕੌਰ, ਬੀਬੀ ਹਰਬੰਸ ਕੌਰ ਪਪਰਾਲਾ ਅਤੇ ਬੀਬੀ ਗੁਰਦੇਵ ਕੌਰ ਰੋਪੜ੍ਹ ਦੇ ਨਾਮ ਸ਼ਾਮਲ ਹਨ।
ਸੰਯੁਕਤ ਸਕੱਤਰ ਦੀ ਸੂਚੀ ਵਿੱਚ ਬੀਬੀ ਸੰਤੋਸ਼ ਫਾਜ਼ਲਿਕਾ, ਬੀਬੀ ਕੰਵਲਜੀਤ ਕੌਰ ਬਾਮੁਵਾਲ ਭੁਲੱਥ, ਬੀਬੀ ਜਸਵੀਰ ਕੌਰ ਲੰਡੇ ਬਾਘਾਪੁਰਾਣਾ, ਬੀਬੀ ਜੋਗਿੰਦਰ ਕੌਰ ਸੁਜਾਨਪੁਰ, ਬੀਬੀ ਰੀਤਿਕਾ ਪਠਾਨਕੋਟ ਅਤੇ ਬੀਬੀ ਰਾਣੀ ਧਾਲੀਵਾਲ ਲੁਧਿਆਣਾ ਦੇ ਨਾਮ ਸ਼ਾਮਲ ਹਨ ।
ਇਸਦੇ ਨਾਲ ਹੀ, ਬੀਬੀ ਰਮਨਦੀਪ ਕੌਰ ਪਾਂਘਲੀਆ ਲੁਧਿਆਣਾ ਨੂੰ ਇਸਤਰੀ ਅਕਾਲੀ ਦਲ ਦਾ ਬੁਲਾਰਾ ਬਣਾਇਆ ਗਿਆ ਹੈ।
ਰਚਨਾ ਓਬਰਾਏ ਨੂੰ ਮਿਲੀ ਜਨਰਲ ਸਕੱਤਰ ਦੀ ਜ਼ਿੰਮੇਵਾਰੀ
ਪਾਰਟੀ ਹਾਈਕਮਾਂਡ ਨੇ ਰਚਨਾ ਓਬਰਾਏ ਨੂੰ ਮਹਿਲਾ ਅਕਾਲੀ ਦਲ ਦੀ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ 12 ਮਹਿਲਾ ਆਗੂਆਂ ਨੂੰ ਸਕੱਤਰ ਅਤੇ 7 ਮਹਿਲਾ ਆਗੂਆਂ ਨੂੰ ਸੰਯੁਕਤ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਡਾ. ਦਲਜੀਤ ਸਿੰਘ ਚੀਮਾ ਨੇ ਸਾਰੀਆਂ ਨਵੀਆਂ ਨਿਯੁਕਤੀਆਂ ਲਈ ਮਹਿਲਾ ਆਗੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਉਮੀਦ ਜਤਾਈ ਕਿ ਨਵੀਆਂ ਅਹੁਦੇਦਾਰਾਂ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੀਆਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਹੋਰ ਮਹਿਲਾਵਾਂ ਨੂੰ ਵੀ ਪਾਰਟੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।